ਅੰਮ੍ਰਿਤਸਰ 'ਚ ਢਾਈ ਕਿੱਲੋ IED ਸਣੇ 2 ਅੱਤਵਾਦੀ ਕਾਬੂ
Published : Nov 26, 2025, 10:16 am IST
Updated : Nov 26, 2025, 1:55 pm IST
SHARE ARTICLE
2 terrorists arrested with 2.5 kg IED in Amritsar
2 terrorists arrested with 2.5 kg IED in Amritsar

ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਜਾਰੀ

ਅੰਮ੍ਰਿਤਸਰ: ਭਾਰਤ-ਪਾਕਿਸਤਾਨ ਸਰਹੱਦ ਤੋਂ ਦਿਹਾਤ ਪੁਲਿਸ ਵੱਲੋਂ IED ਸਮੇਤ 2 ਅੱਤਵਾਦੀਆਂ ਨੂੰ ਮੰਗਲਵਾਰ ਦੇਰ ਰਾਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮਾਮਲੇ ’ਚ ਹੋਰ ਮੁਲਜ਼ਮਾਂ ਨੂੰ ਕਾਬੂ ਕੀਤਾ ਜਾਣਾ ਹੈ। ਪੁਲਿਸ ਮੁਤਾਬਕ ਇਹ ਸੂਚਨਾ ਮਿਲੀ ਸੀ ਕਿ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ISI ਨੇ ਦਿੱਲੀ ’ਚ ਹੋਏ ਧਮਾਕਿਆਂ ਤੋਂ ਬਾਅਦ ਫਿਰ ਧਮਾਕਾਖੇਜ਼ ਸਮੱਗਰੀ ਭੇਜਣੀ ਸ਼ੁਰੂ ਕਰ ਦਿੱਤੀ ਹੈ। ਇਸੇ ਤਹਿਤ ਪੁਲਿਸ ਨੇ ਭਾਰਤ-ਪਾਕਿਸਤਾਨ ਸਰਹੱਦ ’ਤੇ ਪੈਟਰੋਲਿੰਗ ਵਧਾ ਦਿੱਤੀ।

ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੰਗਲਵਾਰ ਦੇਰ ਰਾਤ 2 ਅੱਤਵਾਦੀ ਬਾਈਕ ’ਤੇ ਸਵਾਰ ਹੋ ਕੇ ਆਈਈਡੀ ਚੁੱਕਣ ਲਈ ਨਿਕਲੇ ਹਨ। ਇਸ ਤੋਂ ਬਾਅਦ ਪੁਲਿਸ ਨੇ ਰਮਦਾਸ, ਅਜਨਾਲਾ ਤੇ ਘਰਿੰਡਾ ਇਲਾਕੇ ’ਚ ਨਾਕਾਬੰਦੀ ਕਰ ਦਿੱਤੀ। ਸੰਘਣੀ ਧੁੰਦ ਵਿਚਾਲੇ ਬਾਈਕ ਸਵਾਰਾਂ ਨੂੰ ਆਉਂਦਾ ਦੇਖ ਰੁਕਣ ਦਾ ਇਸ਼ਾਰਾ ਕੀਤਾ ਗਿਆ। ਮੁਲਜ਼ਮਾਂ ਨੇ ਉੱਥੋਂ ਭੱਜਣ ਦਾ ਯਤਨ ਕੀਤਾ, ਪਰ ਪੁਲਿਸ ਨੇ ਪਿੱਛਾ ਕਰ ਕੇ ਦੋਵਾਂ ਨੂੰ ਫੜ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ’ਚੋਂ ਇਕ IED ਬਰਾਮਦ ਕੀਤੀ ਗਈ, ਜਿਸ ਦਾ ਵਜ਼ਨ ਸਵਾ ਦੋ ਤੋਂ ਢਾਈ ਕਿੱਲੋ ਦੇ ਵਿਚਕਾਰ ਸੀ। ਪਤਾ ਲੱਗਿਆ ਹੈ ਕਿ DIG ਸੰਦੀਪ ਗੋਇਲ ਤੇ SSP ਸੋਹੇਲ ਮੀਰ ਅੱਜ ਇਸ ਮਾਮਲੇ ’ਤੇ ਪ੍ਰੈੱਸ ਕਾਨਫਰੰਸ ਕਰਨਗੇ। ਸੰਭਾਵਨਾ ਹੈ ਕਿ ਜਲਦ ਹੀ ਕੁਝ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹੋ ਸਕਦੀ ਹੈ। ਮੁਲਜ਼ਮਾਂ ਦੀ ਪਛਾਣ ਯੁਵਰਾਜ ਸਿੰਘ ਅਤੇ ਆਕਾਸ਼ਦੀਪ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਰਣੀਕੇ ਵਜੋਂ ਹੋਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement