ਪੰਚਾਇਤ ਚੋਣ: ਨਾਮਜ਼ਦਗੀਆਂ ਰੱਦ ਹੋਣ ਦੇ ਮਾਮਲੇ ‘ਚ ਦਿਤੇ ਹੁਕਮਾਂ ਦੇ ਵਿਰੁਧ ਹਾਈਕੋਰਟ ਪਹੁੰਚੀ ਸਰਕਾਰ
Published : Dec 26, 2018, 5:51 pm IST
Updated : Dec 26, 2018, 5:51 pm IST
SHARE ARTICLE
Punjab and Haryana High Court
Punjab and Haryana High Court

ਪੰਜਾਬ ਦੀਆਂ ਪੰਚਾਇਤ ਚੋਣਾਂ ਵਿਚ ਨਾਮਜ਼ਦਗੀਆਂ ਰੱਦ ਹੋਣ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚੀਆਂ...

ਚੰਡੀਗੜ੍ਹ (ਸਸਸ) : ਪੰਜਾਬ ਦੀਆਂ ਪੰਚਾਇਤ ਚੋਣਾਂ ਵਿਚ ਨਾਮਜ਼ਦਗੀਆਂ ਰੱਦ ਹੋਣ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚੀਆਂ ਸਵਾ ਸੌ ਤੋਂ ਵਧੇਰੇ ਪਟੀਸ਼ਨਾਂ ਉਤੇ ਹਾਈ ਕੋਰਟ ਨੇ ਚੋਣ ਅਧਿਕਾਰੀਆਂ ਨੂੰ ਫਿਰ ਤੋਂ ਉਨ੍ਹਾਂ ਦੀ ਸ਼ਿਕਾਇਤ ਉਤੇ ਵਿਚਾਰ ਕਰਨ ਲਈ ਕਿਹਾ ਸੀ। ਹਾਈ ਕੋਰਟ  ਦੇ ਇਸ ਹੁਕਮ ਤੋਂ ਬਾਅਦ ਬੁੱਧਵਾਰ ਨੂੰ ਪੰਜਾਬ ਸਰਕਾਰ ਵੀ ਹਾਈ ਕੋਰਟ ਪਹੁੰਚੀ। ਹਾਈ ਕੋਰਟ ਸਰਕਾਰ ਦੀ ਮੰਗ ਉਤੇ ਕੱਲ ਸੁਣਵਾਈ ਕਰੇਗਾ।

ਹਾਈ ਕੋਰਟ ਵਿਚ ਦਰਜ ਅਰਜ਼ੀ ਵਿਚ ਪੰਜਾਬ ਸਰਕਾਰ ਨੇ ਅਦਾਲਤ ਦੇ ਹੁਕਮਾਂ ਵਿਚ ਸੋਧ ਕਰਨ ਦੀ ਮੰਗ ਕਰਦੇ ਹੋਏ ਕਿਹਾ ਹੈ ਕਿ ਪੰਚਾਇਤ ਚੋਣਾਂ ਦੀ ਪ੍ਰਕਿਰਿਆ ਦੇ ਲਗਭੱਗ ਸਾਰੇ ਇੰਤਜ਼ਾਮ ਪੂਰੇ ਕਰ ਲਏ ਗਏ ਹਨ। ਅਜਿਹੇ ਵਿਚ ਪ੍ਰਕਿਰਿਆ ਵਿਚ ਫਿਰ ਬਦਲਾਅ ਕਰਨਾ ਹੁਣ ਮੁਸ਼ਕਿਲ ਹੈ। ਪੰਜਾਬ ਸਰਕਾਰ ਨੇ ਅਪਣੀ ਅਰਜ਼ੀ ਵਿਚ ਕਿਹਾ ਹੈ ਕਿ ਲਗਭੱਗ 12000 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ।

ਅਜਿਹੇ ਵਿਚ ਜੇਕਰ ਸਾਰੇ ਮਾਮਲਿਆਂ ਉਤੇ ਮੁੜ ਵਿਚਾਰ ਦੀ ਮੰਗ ਆਉਂਦੀ ਹੈ ਤਾਂ ਚੋਣ ਕਰਵਾਉਣਾ ਮੁਸ਼ਕਿਲ ਹੋ ਜਾਵੇਗਾ। ਦੂਜੇ ਪਾਸੇ ਪੰਜਾਬ ਹਰਿਆਣਾ ਹਾਈ ਕੋਰਟ ਵਲੋਂ ਸੋਮਵਾਰ ਨੂੰ ਸੁਣਾਏ ਗਏ ਹੁਕਮਾਂ ਤੋਂ ਬਾਅਦ ਵੀ ਨਾਮਜ਼ਦਗੀਆਂ ਰੱਦ ਹੋਣ ਦੇ ਖਿਲਾਫ਼ ਉਮੀਦਵਾਰਾਂ ਦਾ ਹਾਈ ਕੋਰਟ ਪਹੁੰਚਣਾ ਅੱਜ ਵੀ ਜਾਰੀ ਰਿਹਾ। ਹਾਈ ਕੋਰਟ ਨੇ ਸਾਰੀਆਂ ਅਰਜ਼ੀਆਂ ਉਤੇ ਸੋਮਵਾਰ ਦੇ ਹੁਕਮ ਲਾਗੂ ਹੋਣ ਦੇ ਹੁਕਮ ਦਿਤੇ ਹਨ। ਪੰਜਾਬ ਸਰਕਾਰ ਦੀ ਅਰਜ਼ੀ ਉਤੇ ਕੱਲ ਸੁਣਵਾਈ ਹੋਵੇਗੀ।

ਦੱਸ ਦਈਏ, ਸੋਮਵਾਰ ਰਾਤ ਨੂੰ ਹਾਈ ਕੋਰਟ ਨੇ ਸਵਾ ਸੌ ਤੋਂ ਜ਼ਿਆਦਾ ਮੰਗਾਂ ਦੀ ਸੁਣਵਾਈ ਕਰਦੇ ਹੋਏ ਕਿਹਾ ਸੀ ਕਿ ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ ਉਨ੍ਹਾਂ ਨੂੰ ਚੋਣ ਅਧਿਕਾਰੀ ਫਿਰ ਤੋਂ ਸੁਣਨ। ਉਨ੍ਹਾਂ ਦੀ ਸ਼ਿਕਾਇਤ ਉਤੇ ਵਿਚਾਰ ਕਰਨ। ਇਸ ਦੇ ਲਈ ਕੋਰਟ ਨੇ 48 ਘੰਟਿਆਂ ਦਾ ਸਮਾਂ ਦਿਤਾ ਸੀ। ਉਮੀਦਵਾਰਾਂ ਨੇ ਸਰਕਾਰ ਉਤੇ ਇਲਜ਼ਾਮ ਲਗਾਇਆ ਸੀ ਕਿ ਉਸ ਨੇ ਜਾਣ ਬੁੱਝ ਕੇ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਵਾਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement