ਰਾਜਾ ਵੜਿੰਗ ਨੇ ਅੰਮ੍ਰਿਤਸਰ ਵਿਖੇ ਹੋਟਲ ਦੇ ਬਾਹਰ ਕੇਜਰੀਵਾਲ ਨੂੰ ਬਾਦਲਾਂ ਦੀਆਂ ਬਸਾਂ ਦੇ ਮੁੱਦੇ ਉਤੇ
Published : Dec 26, 2021, 12:07 am IST
Updated : Dec 26, 2021, 12:07 am IST
SHARE ARTICLE
image
image

ਰਾਜਾ ਵੜਿੰਗ ਨੇ ਅੰਮ੍ਰਿਤਸਰ ਵਿਖੇ ਹੋਟਲ ਦੇ ਬਾਹਰ ਕੇਜਰੀਵਾਲ ਨੂੰ ਬਾਦਲਾਂ ਦੀਆਂ ਬਸਾਂ ਦੇ ਮੁੱਦੇ ਉਤੇ ਘੇਰਿਆ

ਕੇਜਰੀਵਾਲ ਨੇ ਵੜਿੰਗ ਨੂੰ ਅਗਲੇ ਹਫ਼ਤੇ ਤਕ ਸਮਾਂ ਦੇਣ ਦੀ ਹਾਮੀ 

ਅੰਮ੍ਰਿਤਸਰ, 25 ਦਸੰਬਰ (ਸੁਖਵਿੰਦਰਜੀਤ ਸਿੰਘ ਬਹੋੜੂ): ਦਿੱਲੀ ਹਵਾਈ ਅੱਡੇ ਤੋਂ ਰੋਕੀ ਗਈ ਪੰਜਾਬ ਸਰਕਾਰ ਦੀ ਬੱਸ ਸੇਵਾ ਨੂੰ ਚਲਾਉਣ ਲਈ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਜਿਨ੍ਹਾਂ ਨੇ ਕਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਧਰਨਾ ਲਗਾਇਆ ਸੀ, ਅੱਜ ਉਨ੍ਹਾਂ ਨੂੰ ਮਿਲਣ ਅੰਮ੍ਰਿਤਸਰ ਪੁੱਜ ਗਏ। ਸਥਾਨਕ ਪੰਜ ਤਾਰਾ ਹੋਟਲ ਹਯਾਤ  ਜਿਥੇ ਕਿ ਕੇਜਰੀਵਾਲ ਠਹਿਰੇ ਸਨ, ਵੜਿੰਗ ਨੇ ਉਨ੍ਹਾਂ ਨੂੰ ਮੀਡੀਆ ਸਾਹਮਣੇ ਮਿਲਣ ਦੀ ਮੰਗ ਰੱਖੀ ਅਤੇ ਕਈ ਘੰਟੇ ਬਾਹਰ ਉਡੀਕ ਕਰਦੇ ਰਹੇ। 
ਕੇਜਰੀਵਾਲ ਜਦੋਂ ਅਪਣੇ ਸਥਾਨਕ ਪ੍ਰੋਗਰਾਮ ਵਿਚ ਭਾਗ ਲੈਣ ਲਈ ਨਿਕਲੇ ਤਾਂ ਰਾਜਾ ਵੜਿੰਗ ਨੇ ਕੇਜਰੀਵਾਲ ਨੂੰ ਘੇਰਦੇ ਹੋਏ ਕਿਹਾ ਕਿ ਉਹ ਇੰਡੋ ਕੈਨੇਡੀਅਨ ਬਸਾਂ ਨੂੰ ਦਿੱਲੀ ਭਰ ’ਚ ਚਲਣ ਦੀ ਇਜਾਜ਼ਤ ਦੇਣ ਅਤੇ ਪੰਜਾਬ ਰੋਡਵੇਜ਼ ਤੇ ਪੀ.ਆਰ.ਟੀ.ਸੀ. ਨੂੰ ਰੋਕੇ ਜਾਣ ਬਾਰੇ ਸਥਿਤੀ ਸਪੱਸ਼ਟ ਕਰੋ, ਸਟੇਟ ਟਰਾਂਸਪੋਰਟ ਅੰਡਰਟੇਕਿੰਗ (ਐਸ.ਟੀ.ਯੂ.) ਦੀਆਂ ਵਾਲਵੋ ਬਸਾਂ ਨੂੰ ਤਾਂ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤਕ ਜਾਣ ਤੋਂ ਰੋਕਿਆ ਹੋਇਆ ਹੈ ਜਦ ਕਿ ਅਸੀਂ ਕੇਵਲ 1200 ਰੁਪਏ ਕਿਰਾਇਆ ਲੈਂਦੇ ਹਾਂ, ਪਰ ਇਸ ਦੇ ਉਲਟ ਪ੍ਰਾਈਵੇਟ ਬੱਸ ਆਪ੍ਰੇਟਰ ਜਿਨ੍ਹਾਂ ਦੇ ਮੁਖੀ ਬਾਦਲ ਪ੍ਰਵਾਰ ਹੈ, ਨੂੰ ਹਰ ਤਰ੍ਹਾਂ ਦੀ ਇਜਾਜ਼ਤ ਦਿਤੀ ਹੋਈ ਹੈ। ਇਸ ਤਰ੍ਹਾਂ ਕਰ ਕੇ ਤੁਸੀਂ ਪੰਜਾਬ ਨੂੰ ਲੁੱਟਣ ਵਾਲੇ ਟਰਾਂਸਪੋਰਟ ਮਾਫ਼ੀਏ ਦਾ ਸਾਥ ਦੇ ਰਹੇ ਹੋ। ਪੰਜਾਬ ਦੇ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਸੀ ਕਿ ਕਲ ਤੁਸੀਂ ਪੰਜਾਬ ਜਾਣ ਤੋਂ ਪਹਿਲਾਂ ਮੈਨੂੰ ਦਿੱਲੀ ਜ਼ਰੂਰ ਮਿਲੋਗੇ, ਪਰ ਤੁਹਾਡੇ ਵਲੋਂ ਉਥੇ ਸਮਾਂ ਨਾ ਦੇਣ ਕਾਰਨ ਮੈਂ ਰਾਤੋ ਰਾਤ ਤੁਹਾਡੇ ਮਗਰ ਅੰਮ੍ਰਿਤਸਰ ਆ ਗਿਆ। ਕੇਜਰੀਵਾਲ ਨੇ ਸਾਰੀ ਗੱਲਬਾਤ ਸੁਣ ਕੇ ਰਾਜਾ ਵੜਿੰਗ ਨੂੰ ਅਗਲੇ ਹਫ਼ਤੇ ਤਕ ਸਮਾਂ ਦੇਣ ਦੀ ਹਾਮੀ ਭਰੀ।


ਉਨ੍ਹਾਂ ਬਤੌਰ ਟਰਾਂਸਪੋਰਟ ਮੰਤਰੀ ਅਹੁਦਾ ਸਾਂਭਣ ਤੋਂ ਤੁਰਤ ਬਾਅਦ ਮੈਂ ਕਈ ਵਾਰ ਤਹਾਨੂੰ ਮਿਲਣ ਲਈ ਪੱਤਰ ਲਿਖੇ ਪਰ ਤੁਸੀਂ ਜਵਾਬ ਨਹੀਂ ਦਿਤਾ। ਜੇਕਰ ਤੁਸੀਂ ਪੰਜਾਬ ਰੋਡਵੇਜ਼ ਨੂੰ ਦਿੱਲੀ ਹਵਾਈ ਅੱਡੇ ਜਾਣ ਦੀ ਆਗਿਆ ਨਹੀਂ ਦੇਣੀ ਤਾਂ ਤੁਸੀਂ ਦਿੱਲੀ ਸਰਕਾਰ ਦੀਆਂ ਬਸਾਂ ਹਵਾਈ ਅੱਡੇ ਤੋਂ ਪੰਜਾਬ ਲਈ ਚਾਲੂ ਕਰ ਦਿਉ, ਅਸੀਂ ਨਹੀਂ ਰੋਕਾਂਗੇ। ਮੈਂ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿੱਤਿਆ ਸਿੰਧੀਆ ਕੋਲ ਵੀ ਲਿਖਤੀ ਤੌਰ ’ਤੇ ਇਹ ਮੁੱਦਾ ਚੁਕਿਆ ਸੀ । ਇੰਡੋ ਕੈਨੇਡੀਅਨ ਟੈਕਸੀ ਵਾਂਗ ਕੇਵਲ ਇਕ ਅੱਡੇ ਤੋਂ ਸਵਾਰੀਆਂ ਲੈ ਕੇ ਦਿੱਲੀ ਜਾ ਸਕਦੀ ਹੈ, ਅਜਿਹੀ ਉਨ੍ਹਾਂ ਨੂੰ ਪਰਮਿਟ ਆਗਿਆ ਦਿੰਦਾ ਹੈ, ਪਰ ਉਹ ਹਰ ਇਕ ਸ਼ਹਿਰ ਵਿਚੋਂ ਸਵਾਰੀਆਂ ਨਾ ਚੁਕ ਸਕਦੇ ਹਨ ਅਤੇ ਨਾ ਉਤਾਰ।  ਆਰਬਿਟ ਨੂੰ 7 ਦਿਨ ਦਾ ਨੋਟਿਸ ਦਿਤਾ ਗਿਆ ਹੈ ਅਤੇ ਜੇਕਰ ਉਹ ਅਜਿਹਾ ਕਰਨੋਂ ਨਾ ਹਟੇ ਤਾਂ ਇੰਡੋ ਕੈਨੇਡੀਅਨ ਦੇ ਅਜਿਹੇ ਸਾਰੇ ਪਰਮਿਟ ਰੱਦ ਕਰ ਦਿਤੇ ਜਾਣਗੇ।  ਕੇਜਰੀਵਾਲ ਨੇ ਸਾਰੀ ਗੱਲਬਾਤ ਸੁਣ ਕੇ ਰਾਜਾ ਵੜਿੰਗ ਨੂੰ ਅਗਲੇ ਹਫ਼ਤੇ ਤਕ ਸਮਾਂ ਦੇਣ ਦੀ ਹਾਮੀ ਭਰੀ।
     ਕੈਪਸ਼ਨ—ਏ ਐਸ ਆਰ ਬਹੋੜੂ— 25—1— ਰਾਜਾ ਵੜਿੰਗ , ਅੰਮ੍ਰਿਤਸਰ ਵਿਖੇ ਅਰਵਿੰਦ ਕੇਜਰੀਵਾਲ ਨਾਲ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement