ਛੁੱਟੀ ਆਏ ਫੌਜੀ ਦੀ ਸੜਕ ਹਾਦਸੇ 'ਚ ਹੋਈ ਮੌਤ, ਬਜ਼ੁਰਗ ਮਾਪਿਆਂ ਦਾ ਸੀ ਇਕਲੌਤਾ ਸਹਾਰਾ

By : GAGANDEEP

Published : Dec 26, 2022, 12:52 pm IST
Updated : Dec 26, 2022, 1:03 pm IST
SHARE ARTICLE
photo
photo

ਕੱਲ੍ਹ ਦੇਰ ਸ਼ਾਮ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ

 

 ਲੁਧਿਆਣਾ: ਧੁੰਦ ਕਾਰਨ ਹਰ ਰੋਜ਼ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ। ਕਈ ਲੋਕ ਇਹਨਾਂ ਹਾਦਸਿਆਂ 'ਚ ਆਪਣੀ ਜਾਨ ਗੁਆ ਲੈਂਦੇ ਹਨ। ਅਜਿਹੀ ਹੀ ਮੰਦਭਾਗੀ ਖਬਰ ਜ਼ਿਲ੍ਹਾ ਲੁਧਿਆਣਾ ਤੋਂ ਸਾਹਮਣੇ ਆਈ ਹੈ।

ਇਥੇ ਪਿੰਡ ਅਖਾੜਾ ਦੇ ਛੁੱਟੀ ਆਏ ਨੌਜਵਾਨ ਫੌਜੀ ਦੀ ਭਿਆਨਕ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਗਈ। ਮ੍ਰਿਤਕ ਫੌਜੀ  ਦੀ ਪਹਿਚਾਣ ਜਤਿੰਦਰ ਸਿੰਘ ਵਜੋਂ  ਹੋਈ ਹੈ। ਜਾਣਕਾਰੀ ਅਨੁਸਾਰ ਉਹ ਬੀਤੇ ਦਿਨ ਦੇਰ ਸ਼ਾਮ ਪਿੰਡ ਤੋਂ ਬਾਹਰ ਰਹਿੰਦੇ ਆਪਣੇ ਇਕ ਕਰੀਬੀ ਪਰਿਵਾਰ ਨੂੰ ਮਿਲਣ ਲਈ ਮੋਟਰਸਾਈਕਲ ’ਤੇ ਗਿਆ ਸੀ ਤਾਂ ਸੰਘਣੀ ਧੁੰਦ ਕਾਰਨ ਅੱਗਿਓਂ ਆ ਰਹੇ ਮੋਟਰਸਾਈਕਲ ਨਾਲ ਟਕਰਾਅ ਜਾਣ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ।

ਜਤਿੰਦਰ ਸਿੰਘ ਦਾ ਕੱਲ੍ਹ ਦੇਰ ਸ਼ਾਮ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਦੱਸ ਦੇਈਏ ਕਿ ਜਤਿੰਦਰ ਸਿੰਘ ਪਠਾਨਕੋਟ ’ਚ ਡਿਊਟੀ ’ਤੇ ਤਾਇਨਾਤ ਸੀ। ਮ੍ਰਿਤਕ ਫੌਜੀ ਜਤਿੰਦਰ ਪੁੱਤਰ ਬਲਵੀਰ ਸਿੰਘ ਸਾਧਾਰਨ ਜਿਹੇ ਮਜ਼ਦੂਰ ਮਾਪਿਆਂ ਦਾ ਵੱਡਾ ਸਹਾਰਾ ਅਤੇ ਭਰਾ ਸਤਪਾਲ ਸਿੰਘ ਤੇ ਦੋ ਭੈਣਾਂ ਦਾ ਵੱਡਾ ਭਰਾ ਸੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement