Amritsar Flight News: ਅੰਮ੍ਰਿਤਸਰ ਵਿਚ ਧੁੰਦ ਨੇ ਰੋਕੀ ਹਵਾਈ ਉਡਾਣ! ਕੁਆਲਾਲੰਪੁਰ-ਮਲੇਸ਼ੀਆ ਦੀਆਂ 2 ਉਡਾਣਾਂ ਰੱਦ
Published : Dec 26, 2023, 2:46 pm IST
Updated : Dec 26, 2023, 2:46 pm IST
SHARE ARTICLE
Fog stops and delays flights in Amritsar
Fog stops and delays flights in Amritsar

ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਮੰਗਲਵਾਰ ਨੂੰ ਅੰਮ੍ਰਿਤਸਰ ਤੋਂ ਕੁਆਲਾਲੰਪੁਰ ਦੀਆਂ ਉਡਾਣਾਂ ਰੱਦ ਕਰ ਦਿਤੀਆਂ ਗਈਆਂ।

Amritsar Flight News: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਜੈਪੁਰ ਦੀਆਂ ਦੋ ਉਡਾਣਾਂ ਰੱਦ ਕਰ ਦਿਤੀਆਂ ਗਈਆਂ, ਜਦਕਿ ਕਈ ਉਡਾਣਾਂ ਦੇਰੀ ਨਾਲ ਚੱਲਣ ਦੀ ਸੂਚਨਾ ਮਿਲੀ ਹੈ। ਅੰਮ੍ਰਿਤਸਰ 'ਚ ਸੋਮਵਾਰ ਨੂੰ ਸਰਦੀਆਂ ਦੀਆਂ ਛੁੱਟੀਆਂ ਦੀ ਸ਼ੁਰੂਆਤ ਸੰਘਣੀ ਧੁੰਦ ਨਾਲ ਹੋਈ, ਮੰਗਲਵਾਰ ਨੂੰ ਸਥਿਤੀ ਹੋਰ ਵੀ ਖਰਾਬ ਸੀ।

ਮੰਗਲਵਾਰ ਦੀ ਸਵੇਰ ਬਿਨਾਂ ਧੁੰਦ ਤੋਂ ਹੋਈ ਪਰ 8 ਵੱਜਦੇ ਹੀ ਹਰ ਪਾਸੇ ਸੰਘਣੀ ਧੁੰਦ ਛਾ ਗਈ। ਸੋਮਵਾਰ ਸ਼ਾਮ ਤੋਂ ਸ਼ਹਿਰ ਦੇ ਬਾਹਰੀ ਇਲਾਕਿਆਂ 'ਚ ਧੁੰਦ ਦਾ ਕਹਿਰ ਜਾਰੀ ਹੈ, ਮੰਗਲਵਾਰ ਨੂੰ ਕਈ ਥਾਵਾਂ 'ਤੇ ਜ਼ੀਰੋ ਵਿਜ਼ੀਬਿਲਟੀ ਸੀ। ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਮੰਗਲਵਾਰ ਨੂੰ ਅੰਮ੍ਰਿਤਸਰ ਤੋਂ ਕੁਆਲਾਲੰਪੁਰ ਦੀਆਂ ਉਡਾਣਾਂ ਰੱਦ ਕਰ ਦਿਤੀਆਂ ਗਈਆਂ। ਇਹ ਫਲਾਈਟ ਰਾਤ ਨੂੰ 2.30 ਵਜੇ ਰਵਾਨਾ ਹੁੰਦੀ ਹੈ। ਇਸ ਤੋਂ ਬਾਅਦ ਅੰਮ੍ਰਿਤਸਰ ਤੋਂ ਮਲੇਸ਼ੀਆ ਜਾਣ ਵਾਲੀ 3.30 ਦੀ ਫਲਾਈਟ ਵੀ ਰੱਦ ਕਰ ਦਿਤੀ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸ਼੍ਰੀਨਗਰ ਜਾਣ ਵਾਲੀ ਫਲਾਈਟ ਦਾ ਸਮਾਂ ਬਦਲਿਆ ਗਿਆ। ਇਹ ਫਲਾਈਟ ਹੁਣ 13.50 'ਤੇ ਚੱਲੇਗੀ। ਦਿੱਲੀ ਲਈ 12 ਵਜੇ ਵਾਲੀ ਫਲਾਈਟ 13.05 'ਤੇ ਰਵਾਨਾ ਹੋਵੇਗੀ। ਦਿੱਲੀ ਤੋਂ ਲਗਭਗ 30 ਉਡਾਣਾਂ ਨੂੰ ਵੀ ਰੱਦ ਕਰ ਦਿਤਾ ਗਿਆ ਹੈ ਅਤੇ ਮੁੜ ਸਮਾਂ-ਸਾਰਣੀ ਜਾਰੀ ਕੀਤੀ ਗਈ ਹੈ।

ਅੰਮ੍ਰਿਤਸਰ ਵਿਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਤਿੰਨ ਡਿਗਰੀ ਘੱਟ ਹੈ, ਜਦਕਿ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਇਕ ਡਿਗਰੀ ਘੱਟ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤਕ ਮੌਸਮ ਅਜਿਹਾ ਹੀ ਰਹਿਣ ਦਾ ਐਲਾਨ ਕੀਤਾ ਹੈ।

 (For more Punjabi news apart from Fog stops and delays flights in Amritsar, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement