Punjab Weather: ਸੀਤ ਲਹਿਰ ਦੀ ਲਪੇਟ 'ਚ ਪੰਜਾਬ: ਮੌਸਮ ਵਿਭਾਗ ਵਲੋਂ ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ, ਜਾਣੋ ਅਪਣੇ ਇਲਾਕੇ ਦਾ ਹਾਲ
Published : Dec 26, 2023, 11:33 am IST
Updated : Dec 26, 2023, 11:33 am IST
SHARE ARTICLE
Dense Fog Alert over Punjab
Dense Fog Alert over Punjab

ਧੁੰਦ ਦਾ ਕਹਿਰ ਹੋਰ ਵਧਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।

Punjab Weather: ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ 'ਚ ਬਰਫਬਾਰੀ ਤੋਂ ਬਾਅਦ ਚੱਲ ਰਹੀ ਸੀਤ ਲਹਿਰ ਦਾ ਅਸਰ ਪੰਜਾਬ, ਹਰਿਆਣਾ ਅਤੇ ਦਿੱਲੀ 'ਤੇ ਵੀ ਪੈ ਰਿਹਾ ਹੈ। ਪੰਜਾਬ ਦੇ ਕਈ ਹਿੱਸਿਆਂ ਵਿਚ ਸੰਘਣੀ ਧੁੰਦ ਛਾਈ ਹੋਈ ਹੈ ਅਤੇ ਕੜਾਕੇ ਦੀ ਠੰਢ ਪੈ ਰਹੀ ਹੈ। ਧੁੰਦ ਦਾ ਕਹਿਰ ਹੋਰ ਵਧਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।

ਮੌਸਮ ਵਿਭਾਗ ਵਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਅਤੇ ਕਈ ਜ਼ਿਲ੍ਹਿਆਂ ਵਿਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਅੱਧੇ ਤੋਂ ਵੱਧ ਜ਼ਿਲ੍ਹਿਆਂ ਲਈ ਜਾਰੀ ਔਰੇਂਜ ਅਲਰਟ ਮੁਤਾਬਕ ਡਰਾਈਵਰਾਂ ਨੂੰ ਸਾਵਧਾਨੀ ਨਾਲ ਗੱਡੀ ਚਲਾਉਣ ਦੀ ਲੋੜ ਹੈ।

ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ ਮੁਤਾਬਕ ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਪਾਤੜਾਂ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਅਮਲੋਹ, ਮੁਹਾਲੀ, ਬੱਸੀ ਪਠਾਣਾ, ਖੰਨਾ, ਪਾਇਲ, ਖਮਾਣੋਂ, ਲੁਧਿਆਣਾ ਪੂਰਬੀ, ਸਮਰਾਲਾ, ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਖਡੂਰ ਸਾਹਿਬ, ਨਿਹਾਲ ਸਿੰਘਵਾਲਾ, ਰਾਏਕੋਟ, ਜਗਰਾਉਂ, ਲੁਧਿਆਣਾ ਪੱਛਮੀ, ਫਿਲੌਰ, ਨਕੋਦਰ, ਫਗਵਾੜਾ, , ਜਲੰਧਰ 1, ਕਪੂਰਥਲਾ, ਜਲੰਧਰ 2, ਨਵਾਂਸ਼ਹਿਰ, ਬਾਬਾ ਬਕਾਲਾ, ਅੰਮ੍ਰਿਤਸਰ 2, ਅੰਮ੍ਰਿਤਸਰ 1, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਭੁਲੱਥ, ਗੁਰਦਾਸਪੁਰ, ਵਿਚ ਬਹੁਤ ਸੰਘਣੀ ਧੁੰਦ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਸਰਦੂਲਗੜ੍ਹ, ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮੂਨਕ, ਪਾਤੜਾਂ, ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਅਮਲੋਹ, ਮੁਹਾਲੀ, ਤਲਵੰਡੀ ਸਾਬੋ, ਅਬੋਹਰ, ਮਲੋਟ, ਬਠਿੰਡਾ, ਗਿੱਦੜਬਾਹਾ, ਫਾਜ਼ਿਲਕਾ, ਰਾਮਪੁਰਾ ਫੂਲ, ਜੈਤੂ, ਸ੍ਰੀ ਮੁਕਤਸਰ ਸਾਹਿਬ, ਜਲਾਲਾਬਾਦ, ਬੱਸੀ ਪਠਾਣਾ, ਖੰਨਾ, ਖਰੜ, ਖਮਾਣੋਂ, ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਬਲਾਚੌਰ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਪੱਟੀ, ਨਿਹਾਲ ਸਿੰਘਵਾਲਾ, ਜਗਰਾਉਂ, ਫਿਲੌਰ, ਫਗਵਾੜਾ, ਜਲੰਧਰ 1, ਜਲੰਧਰ 2, ਨਵਾਂਸ਼ਹਿਰ, ਗੜ੍ਹਸ਼ੰਕਰ, ਹੁਸ਼ਿਆਰਪੁਰ, ਬਟਾਲਾ, ਡੇਰਾ ਬਾਬਾ ਨਾਨਕ, ਭੁਲੱਥ, ਦਸੂਆ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ, ਵਿਚ ਸੰਘਣੀ ਧੁੰਦ ਦੀ ਸੰਭਾਵਨਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from Dense Fog Alert over Punjab, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement