ਟਿਕਟ ਨਾ ਮਿਲਣ ’ਤੇ BJP ਵਰਕਰ ਨੇ ਜਤਾਇਆ ਰੋਸ, 'ਜੇ ਸੀਟ ਨਾ ਮਿਲੀ ਤਾਂ ਖੁਦਕੁਸ਼ੀ ਕਰ ਲਵਾਂਗਾ'
Published : Jan 27, 2022, 7:52 pm IST
Updated : Jan 27, 2022, 7:52 pm IST
SHARE ARTICLE
Jatinder Kalyan
Jatinder Kalyan

ਹਰਗੋਬਿੰਦ ਸਾਹਿਬ ਤੋਂ ਭਾਜਪਾ ਦੇ ਵਰਕਰ ਜਤਿੰਦਰ ਸਿੰਘ ਕਲਿਆਣ ਟਿਕਟ ਨਾ ਮਿਲਣ ਕਾਰਨ ਪਾਰਟੀ ਤੋਂ ਨਾਰਾਜ਼ ਦਿਖਾਈ ਦੇ ਰਹੇ ਹਨ।


ਜਲੰਧਰ: ਹਰਗੋਬਿੰਦ ਸਾਹਿਬ ਤੋਂ ਭਾਜਪਾ ਦੇ ਵਰਕਰ ਜਤਿੰਦਰ ਸਿੰਘ ਕਲਿਆਣ ਟਿਕਟ ਨਾ ਮਿਲਣ ਕਾਰਨ ਪਾਰਟੀ ਤੋਂ ਨਾਰਾਜ਼ ਦਿਖਾਈ ਦੇ ਰਹੇ ਹਨ। ਇਸ ਦੇ ਚਲਦਿਆਂ ਅੱਜ ਉਹਨਾਂ ਨੇ ਜਲੰਧਰ ਵਿਚ ਭਾਜਪਾ ਦੇ ਦਫਤਰ ਵਿਚ ਹੰਗਾਮਾ ਕੀਤਾ। ਉਹਨਾਂ ਦਾ ਕਹਿਣਾ ਹੈ ਕਿ ਜੇਕਰ ਭਾਜਪਾ ਹਾਈ ਕਮਾਂਡ ਨੇ ਉਹਨਾਂ ਦੀ ਗੱਲ ਨਾ ਸੁਣੀ ਤਾਂ ਉਹ ਖੁਦਕੁਸ਼ੀ ਕਰ ਲੈਣਗੇ।

Jatinder KalyanJatinder Kalyan

ਜਤਿੰਦਰ ਕਲਿਆਣ ਦਾ ਕਹਿਣਾ ਹੈ ਕਿ ਉਹ ਸ਼ੁਰੂ ਤੋਂ ਪਾਰਟੀ ਲਈ ਕੰਮ ਕਰਦੇ ਆਏ ਹਨ ਪਰ ਉਹਨਾਂ ਨੂੰ ਟਿਕਟ ਨਹੀਂ ਦਿੱਤੀ ਗਈ। ਉਹਨਾਂ ਕਿਹਾ ਕਿ ਉਹਨਾਂ ਨੇ ਦਿਨ-ਰਾਤ ਇਕ ਕਰਕੇ ਮਿਹਨਤ ਕੀਤੀ ਹੈ। ਭਾਜਪਾ ਨੇ ਉਸ ਵਿਅਕਤੀ ਨੂੰ ਟਿਕਟ ਦਿੱਤੀ ਹੈ, ਜਿਸ ਨੇ ਕੋਈ ਕੰਮ ਨਹੀਂ ਕੀਤਾ। ਭਾਜਪਾ ਨੇ ਬਾਲਮੀਕ ਸਮਾਜ ਨੂੰ ਨਜ਼ਰਅੰਦਾਜ਼ ਕੀਤਾ ਹੈ। ਉਹਨਾਂ ਕਿਹਾ ਕਿ ਉਹ ਪਾਰਟੀ ਕੋਲੋਂ ਅਪਣਾ ਹੱਕ ਮੰਗਣ ਆਏ ਹਨ ਪਰ ਉਹਨਾਂ ਦੀ ਗੱਲ ਨਹੀਂ ਸੁਣੀ ਜਾ ਰਹੀ। ਜਤਿੰਦਰ ਕਲਿਆਣ ਦਾ ਕਹਿਣਾ ਹੈ ਕਿ ਉਹ ਪਾਰਟੀ ਤੋਂ ਜਵਾਬ ਲੈਣ ਆਏ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement