ਭਲਕੇ ਜਗਜੀਤ ਸਿੰਘ ਡੱਲੇਵਾਲ ਮੀਡੀਆ ਨੂੰ ਕਰਨਗੇ ਸੰਬੋਧਨ
Published : Jan 27, 2025, 6:44 pm IST
Updated : Jan 27, 2025, 6:44 pm IST
SHARE ARTICLE
Jagjit Singh Dallewal will address the media tomorrow
Jagjit Singh Dallewal will address the media tomorrow

ਡੱਲੇਵਾਲ ਦੀ 63ਵੇਂ ਦਿਨ ਭੁੱਖ ਹੜਤਾਲ ਜਾਰੀ

ਖਨੌਰੀ ਬਾਰਡਰ:  63ਵੇਂ ਦਿਨ ਖਨੌਰੀ ਕਿਸਾਨ ਮੋਰਚਾ ਵਿਖੇ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਜਾਰੀ ਰਹੀ। ਕਿਸਾਨ ਆਗੂਆਂ ਨੇ ਕਿਹਾ ਕਿ ਅੰਦੋਲਨ ਦੇ ਇੱਕ ਸਾਲ ਪੂਰੇ ਹੋਣ 'ਤੇ ਤਿੰਨੋਂ ਮੋਰਚਿਆਂ 'ਤੇ ਹੋਣ ਵਾਲੀਆਂ ਕਿਸਾਨ ਮਹਾਂਪੰਚਾਇਤਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਰਾਜਸਥਾਨ ਦੇ ਹਨੂੰਮਾਨਗੜ੍ਹ ਅਤੇ ਸ੍ਰੀ ਗੰਗਾਨਗਰ ਜ਼ਿਲ੍ਹਿਆਂ ਦੇ ਹਰ ਪਿੰਡ ਵਿੱਚ 11 ਫਰਵਰੀ ਨੂੰ ਰਤਨਾਪੁਰਾ ਮੋਰਚਾ ਵਿਖੇ ਹੋਣ ਵਾਲੀ ਮਹਾਪੰਚਾਇਤ ਲਈ ਪ੍ਰਚਾਰ ਸ਼ੁਰੂ ਹੋ ਗਿਆ ਹੈ। 12 ਫਰਵਰੀ ਨੂੰ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚਾ ਵਿਖੇ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਲਈ, ਅੱਜ ਹਰਿਆਣਾ ਦੇ ਹਿਸਾਰ ਵਿੱਚ ਕਿਸਾਨਾਂ ਦੀ ਇੱਕ ਮੀਟਿੰਗ ਕਰਕੇ ਪਿੰਡ-ਵਾਰ ਡਿਊਟੀਆਂ ਸੌਂਪੀਆਂ ਗਈਆਂ ਹਨ।

 ਉੱਤਰ ਪ੍ਰਦੇਸ਼ ਦੇ ਕਿਸਾਨਾਂ ਦਾ ਇੱਕ ਵੱਡਾ ਵਫ਼ਦ ਕਿਸਾਨ ਆਗੂਆਂ ਰਾਜਬੀਰ ਸਿੰਘ, ਊਧਮ ਚੌਧਰੀ, ਜੀਵਨ ਸਿੰਘ, ਅੰਕਿਤ ਚੌਧਰੀ, ਅਕਸ਼ੈ ਤਿਆਗੀ, ਕੌਸ਼ਲ ਕ੍ਰਾਂਤੀਕਾਰੀ ਦੀ ਅਗਵਾਈ ਹੇਠ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚਾ ਵਿਖੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਅਤੇ ਉਨ੍ਹਾਂ ਦਾ ਸਮਰਥਨ ਕਰਨ ਲਈ ਪਹੁੰਚਿਆ। ਕੱਲ੍ਹ 28 ਜਨਵਰੀ ਨੂੰ ਸਵੇਰੇ 10 ਵਜੇ, ਜਗਜੀਤ ਸਿੰਘ ਡੱਲੇਵਾਲ ਖੁਦ ਦਾਤਾਸਿੰਘਵਾਲਾ-ਖਨੌਰੀ ਮੋਰਚੇ 'ਤੇ ਮੀਡੀਆ ਨੂੰ ਆਪਣਾ ਮਹੱਤਵਪੂਰਨ ਸੰਦੇਸ਼ ਦੇਣਗੇ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement