Jalandhar News: ਜਲੰਧਰ 'ਚ 14 ਸਾਲ ਦੀ ਨਾਬਾਲਗ਼ ਬਣੀ ਗਰਭਵਤੀ, ਮਾਮਲਾ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼
Published : Jan 27, 2025, 11:14 am IST
Updated : Jan 27, 2025, 11:31 am IST
SHARE ARTICLE
Jalandhar Rape News in punjabi
Jalandhar Rape News in punjabi

Jalandhar News: ਪੁਲਿਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਸ਼ੁਰੂ

Jalandhar Rape News in punjabi: ਦੇਸ਼ ਭਰ ਵਿੱਚ ਬਲਾਤਕਾਰ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਜਲੰਧਰ ਜ਼ਿਲ੍ਹੇ 'ਚ ਸਾਹਮਣੇ ਆਇਆ ਹੈ, ਜਿੱਥੇ ਇਕ 12 ਸਾਲ ਦੇ ਨਾਬਾਲਗ਼ ਲੜਕੇ ਨੇ 14 ਸਾਲ ਦੀ ਨਾਬਾਲਗ਼ ਲੜਕੀ ਨਾਲ ਸਰੀਰਕ ਸਬੰਧ ਬਣਾ ਕੇ ਉਸ ਨੂੰ ਗਰਭਵਤੀ ਕਰ ਦਿੱਤਾ। ਪੁਲਿਸ ਨੇ ਇਸ ਮਾਮਲੇ 'ਚ ਨਾਬਾਲਗ਼ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਪੀੜਤਾ ਦੀ ਮਾਂ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ 5 ਬੱਚੇ ਹਨ, ਜੋ ਮਜ਼ਦੂਰੀ ਕਰ ਕੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੇ ਹਨ। ਕੁਝ ਸਮਾਂ ਪਹਿਲਾਂ ਉਸ ਦੇ ਪਤੀ ਦੀ ਮੌਤ ਤੋਂ ਬਾਅਦ ਉਹ ਖ਼ੁਦ ਮੁਆਵਜ਼ੇ ਦੀ ਰਕਮ ਲੈਣ ਲਈ ਪਿੰਡ ਗਈ ਸੀ। ਇਸ ਦੌਰਾਨ ਉਸ ਦੀ 14 ਸਾਲਾ ਬੇਟੀ ਘਰ 'ਚ ਇਕੱਲੀ ਸੀ, ਜਿੱਥੇ ਭੋਗਪੁਰ ਦੇ ਇਕ ਕਿਸਾਨ ਦਾ ਨਾਬਾਲਗ਼ ਲੜਕਾ ਆਇਆ ਅਤੇ ਬੇਟੀ ਨਾਲ ਸਰੀਰਕ ਸਬੰਧ ਬਣਾਏ।

ਦੋਸ਼ੀ ਨੇ ਬੇਟੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਅਤੇ ਭੱਜ ਗਿਆ, ਜਿਸ ਕਾਰਨ ਉਸ ਨੇ ਪਰਿਵਾਰ ਨੂੰ ਕੁਝ ਨਹੀਂ ਦੱਸਿਆ। ਜਨਵਰੀ 2025 ਵਿੱਚ, ਜਦੋਂ ਮੈਂ ਆਪਣੀ ਧੀ ਨਾਲ ਬਿਹਾਰ ਗਈ ਤਾਂ ਮੇਰੀ ਧੀ ਨੇ ਪੇਟ ਵਿੱਚ ਦਰਦ ਦੀ ਸ਼ਿਕਾਇਤ ਕੀਤੀ।

ਮੈਂ ਉਸ ਨੂੰ ਹਸਪਤਾਲ ਲੈ ਕੇ ਗਈ ਅਤੇ ਜਾਂਚ ਤੋਂ ਬਾਅਦ ਪਤਾ ਲੱਗਾ ਕਿ ਮੇਰੀ ਬੇਟੀ 7 ਮਹੀਨੇ ਦੀ ਗਰਭਵਤੀ ਹੈ। ਡਾਕਟਰ ਨੇ ਇਹ ਵੀ ਦੱਸਿਆ ਕਿ ਲੜਕੀ ਗਰਭਵਤੀ ਸੀ। ਇਸ ਤੋਂ ਬਾਅਦ ਪੀੜਤ ਦੀ ਮਾਂ ਨੇ ਭੋਗਪੁਰ ਪੁਲਿਸ ਨੂੰ ਸ਼ਿਕਾਇਤ ਕੀਤੀ। ਫ਼ਿਲਹਾਲ ਪੁਲਿਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement