ਆਵਾਜਾਈ ਸੁਚਾਰੂ ਢੰਗ ਨਾਲ ਚਲਾਉਣ ਲਈ ਪੀਏਪੀ ਚੌਕ ਤੋਂ ਫੌਜ ਵਲੋਂ ਟੈਂਕ ਹਟਾਉਣ ਦਾ ਕੰਮ ਸ਼ੁਰੂ
Published : Feb 27, 2019, 12:46 pm IST
Updated : Feb 27, 2019, 12:46 pm IST
SHARE ARTICLE
Army men removing tank from PAP Chowk
Army men removing tank from PAP Chowk

ਰਾਸ਼ਟਰੀ ਰਾਜ ਮਾਰਗ ’ਤੇ ਸੁਚਾਰੂ ਅਵਾਜਾਈ ਸਹੂਲਤਾਂ ਪ੍ਰਦਾਨ ਕਰਨ ਲਈ ਇਸ ਅਹਿਮ ਪ੍ਰੋਜੈਕਟ ਨੂੰ ਮੁਕੰਮਲ ਕਰਨ ਦਾ ਕੰਮ ਪਿਛਲੇ 8 ਸਾਲਾਂ ਤੋਂ ਕੰਮ ਲਟਕਿਆ ਪਿਆ ਸੀ..

ਜਲੰਧਰ : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੈਸ਼ਨਲ ਹਾਈਵੇ ਨੰਬਰ ਇੱਕ ’ਤੇ ਪੀਏਪੀ ਚੌਕ ਤੋਂ ਰਾਮਾ ਮੰਡੀ ਤਕ ਅਵਾਜਾਈ ਸੁਚਾਰੂ ਢੰਗ ਨਾਲ ਚਲਾਉਣ ਲਈ ਵਜਰਾ ਦੀਵਾਰ ਦੇ ਨੇੜੇ ਫੌਜ ਦੇ ਟੈਂਕ ਹਟਾਉਣ ਦਾ ਮਾਮਲਾ ਆਰਮੀ ਅਥਾਰਟੀ ਕੋਲ ਉਠਾਇਆ ਗਿਆ ਸੀ,ਜਿਸ ’ਤੇ ਫੌਜ ਵਲੋਂ ਟੈਂਕਾਂ ਨੂੰ ਹਟਾਉਣ ਦਾ ਕੰਮ ਅੱਜ ਸ਼ੁਰੂ ਕਰ ਦਿੱਤਾ ਗਿਆ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਵਜਰਾ ਕੋਰ ਦੇ ਕਮਾਂਡਿੰਗ ਅਫ਼ਸਰ ਨੂੰ ਕਿਹਾ ਗਿਆ ਕਿ ਰਾਸ਼ਟਰੀ ਰਾਜ ਮਾਰਗ ਤੋਂ ਟੈਂਕ ਹਟਾਉਣ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ। ਕੋਰ ਦੇ ਕਮਾਂਡਿੰਗ ਅਫ਼ਸਰ ਵਲੋਂ ਦੋਵਾਂ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਇਹ ਟੈਂਕ ਜਲਦੀ ਹਟਾਉਣ ਦਾ ਭਰੋਸਾ ਦਿੱਤਾ ਗਿਆ।

ਸੈਨਾ ਵਲੋਂ ਟੈਂਕ ਚੁੱਕਣ ਦੀ ਪ੍ਰਕਿਰਿਆ ਅੱਜ ਸਵੇਰੇ ਸ਼ੁਰੂ ਕਰਕੇ ਇਕ ਟੈਂਕ ਹਟਾ ਦਿੱਤਾ ਗਿਆ ਅਤੇ ਰਹਿੰਦੇ ਟੈਂਕਾਂ ਨੂੰ ਆਉਣ ਵਾਲੇ ਦਿਨਾਂ ਚ ਹਟਾਉਣ ਨਾਲ ਰਾਹਗੀਰਾਂ ਨੂੰ ਰਾਸ਼ਟਰੀ ਰਾਜ ਮਾਰਗ ’ਤੇ ਸੁਚਾਰੂ ਅਵਾਜਾਈ ਸਹੂਲਤਾਂ ਪ੍ਰਦਾਨ ਹੋ ਸਕਣਗੀਆਂ। ਇਸ ਅਹਿਮ ਪ੍ਰੋਜੈਕਟ ਨੂੰ ਮੁਕੰਮਲ ਕਰਨ ਦਾ ਕੰਮ ਪਿਛਲੇ 8 ਸਾਲਾਂ ਤੋਂ ਕੰਮ ਲਟਕਿਆ ਪਿਆ ਸੀ। ਰਾਸ਼ਟਰੀ ਰਾਜ ਮਾਰਗ ’ਤੇ ਅਵਾਜਾਈ ਸੁਚਾਰੂ ਢੰਗ ਨਾਲ ਚਲਾਉਣ ਲਈ ਇਹ ਪ੍ਰੋਜੈਕਟ ਦਿੱਲੀ ਤੋਂ ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਵਾਇਆ ਜਲੰਧਰ ਤੋਂ ਜੰਮੂ ਜਾਣ ਵਾਲੇ ਯਾਤਰੀਆਂ ਲਈ ਬਹੁਤ ਮਹੱਤਵ ਰੱਖਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement