ਸੁਮੇਧ ਸੈਣੀ ਨੂੰ ਅਦਾਲਤ ਵਲੋਂ ਝਟਕਾ ; ਸਿਟੀ ਸੈਂਟਰ ਘਪਲੇ ਮਾਮਲੇ ਬਾਰੇ ਪਾਈ ਪਟੀਸ਼ਨ ਰੱਦ
Published : Feb 27, 2019, 8:50 pm IST
Updated : Feb 27, 2019, 8:50 pm IST
SHARE ARTICLE
Sumedh Saini
Sumedh Saini

ਲੁਧਿਆਣਾ : ਬਹੁਚਰਚਿਤ ਸਿਟੀ ਸੈਂਟਰ ਘਪਲੇ ਮਾਮਲੇ ਵਿਚ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਲੁਧਿਆਣਾ ਦੀ ਅਦਾਲਤ ਨੇ ਝਟਕਾ ਦਿਤਾ ਹੈ...

ਲੁਧਿਆਣਾ : ਬਹੁਚਰਚਿਤ ਸਿਟੀ ਸੈਂਟਰ ਘਪਲੇ ਮਾਮਲੇ ਵਿਚ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਲੁਧਿਆਣਾ ਦੀ ਅਦਾਲਤ ਨੇ ਝਟਕਾ ਦਿਤਾ ਹੈ। ਲੁਧਿਆਣਾ ਦੇ ਸੈਸ਼ਨ ਜੱਜ ਗੁਰਬੀਰ ਸਿੰਘ ਦੀ ਅਦਾਲਤ ਨੇ ਸੈਣੀ ਵਲੋਂ ਦਾਇਰ ਕੀਤੀ ਗਈ ਪਟੀਸ਼ਨ ਨੂੰ ਖ਼ਾਰਜ ਕਰ ਦਿਤਾ ਹੈ। ਸੁਮੇਧ ਸੈਣੀ ਦੇ ਵਕੀਲ ਰਮਨਪ੍ਰੀਤ ਸਿੰਘ ਸੰਧੂ ਨੇ ਅਰਜ਼ੀ ਖ਼ਾਰਜ ਹੋਣ ਦੀ ਪੁਸ਼ਟੀ ਕੀਤੀ ਹੈ। ਵਕੀਲ ਨੇ ਕਿਹਾ ਕਿ ਇਸ ਮਾਮਲੇ 'ਚ ਹੁਣ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਜਾਵੇਗਾ। ਹਾਲਾਂਕਿ ਸਿਟੀ ਸੈਂਟਰ ਮਾਮਲੇ ਵਿਚ ਅਗਲੀ ਤਰੀਕ 28 ਮਾਰਚ ਤੈਅ ਕੀਤੀ ਗਈ ਹੈ। ਦਸਣਯੋਗ ਹੈ ਕਿ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਵਲੋਂ ਵਿਜੀਲੈਂਸ ਦੀ ਕਲੋਜ਼ਰ ਰੀਪੋਰਟ ਵਿਰੁਧ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿਤਾ ਹੈ। ਇਸ ਮਾਮਲੇ 'ਚ ਕਥਿਤ ਤੌਰ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਸਮੇਤ ਕਈ ਅਹਿਮ ਵਿਅਕਤੀਆਂ ਦਾ ਨਾਮ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement