ਕੈਬਨਿਟ ਮੰਤਰੀ ਸਰਕਾਰੀਆ ਵੀ ਹੋਏ ਕੋਰੋਨਾ ਪਾਜ਼ੇਟਿਵ
Published : Feb 27, 2021, 12:56 am IST
Updated : Feb 27, 2021, 12:56 am IST
SHARE ARTICLE
image
image

ਕੈਬਨਿਟ ਮੰਤਰੀ ਸਰਕਾਰੀਆ ਵੀ ਹੋਏ ਕੋਰੋਨਾ ਪਾਜ਼ੇਟਿਵ

ਚੰਡੀਗੜ੍ਹ, 26 ਫ਼ਰਵਰੀ (ਗੁਰਉਪਦੇਸ਼ ਭੁੱਲਰ) : ਪੰਜਾਬ 'ਚ ਕੋਰੋਨਾ ਪਾਜ਼ੇਟਿਵ ਦੇ ਮਾਮਲਿਆਂ ਦੇ ਮੁੜ ਰਫ਼ਤਾਰ ਫੜਨ ਤੋਂ ਬਾਅਦ ਹੁਣ ਇਕ ਵਾਰ ਵੱਡੇ ਲੋਕਾਂ ਨੂੰ ਵੀ ਅਪਣੀ ਚਪੇਟ ਵਿਚ ਲੈਣਾ ਸ਼ੁਰੂ ਕਰ ਦਿਤਾ ਹੈ | ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਦੀ ਕੋਰੋਨਾ ਰੀਪੋਰਟ ਪਾਜ਼ੇਟਿਵ ਆ ਗਈ ਹੈ | ਉਹ ਚੰਡੀਗੜ੍ਹ ਸਥਿਤ ਅਪਣੀ ਰਿਹਾਇਸ਼ 'ਤੇ ਹੀ ਇਕਾਂਤਵਾਸ ਹੋ ਗਏ ਹਨ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ ਹੈ | ਇਸੇ ਦੌਰਾਨ ਮਿਲੀ ਰੀਪੋਰਟ ਅਨੁਸਾਰ ਕੋਰੋਨਾ ਇਕ ਵਾਰ ਮੁੜ ਮੁੱਖ ਮੰਤਰੀ ਦਫ਼ਤਰ ਤਕ ਵੀ ਪਹੁੰਚ ਗਿਆ ਹੈ | ਉਨ੍ਹਾਂ ਦੇ ਪਿ੍ੰਸੀਪਲ ਸਕੱਤਰ ਤੇਜਵੀਰ ਸਿੰਘ ਦੀ ਰੀਪੋਰਟ ਵੀ ਕੋਰੋਨਾ ਪਾਜ਼ੇਟਿਵ ਆਈ ਹੈ | ਇਸੇ ਦੌਰਾਨ ਸੂਬੇ ਦੇ ਅੱਜ ਦੇ ਬੁਲੇਟਿਨ ਅਨੁਸਾਰ ਕੋਰੋਨਾ ਕੇਸਾਂ ਵਿਚ ਲਗਾਤਾਰ ਤੀਜੇ ਦਿਨ ਵਾਧਾ ਦਰਜ ਕੀਤਾ ਗਿਆ | ਪਿਛਲੇ ਬੀਤੇ 24 ਘੰਟਿਆਂ ਦੌਰਾਨ 628 ਨਵੇਂ ਕੇਸ ਆਏ ਹਨ ਤੇ 16 ਮੌਤਾਂ ਹੋਈਆਂ ਹਨ | ਲੁਧਿਆਣਾ, ਪਟਿਆਲਾ ਤੇ ਜ਼ਿਲ੍ਹਾ ਮੋਹਾਲੀ ਵਿਚ ਸੱਭ ਤੋਂ ਵੱਧ ਨਵੇਂ ਪਾਜ਼ੇਟਿਵ ਮਾਮਲੇ ਆ ਰਹੇ ਹਨ | 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement