ਕਾਰ ਤੇ ਮੋਟਰਸਾਈਕਲ ਦੀ ਹੋਈ ਜ਼ਬਰਦਸਤ ਟੱਕਰ, ਦੋ ਨੌਜਵਾਨਾਂ ਦੀ ਮੌਤ
Published : Feb 27, 2022, 2:36 pm IST
Updated : Feb 27, 2022, 2:36 pm IST
SHARE ARTICLE
Accident
Accident

ਕਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਕੀਤੀ ਸ਼ੁਰੂ

 

ਬਰੇਟਾ: ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਲੋਕ ਆਪਣੀਆਂ ਕੀਮਤੀ ਜਾਨਾਂ ਗਵਾ ਦਿੰਦੇ ਹਨ। ਅਜਿਹਾ ਹੀ ਮਾਮਲਾ ਜ਼ਿਲ੍ਹਾ ਮਾਨਸਾ ਦੇ ਪਿੰਡ ਬਰੇਟਾ ਤੋਂ ਸਾਹਮਣੇ ਆਇਆ ਹੈ। ਜਿਥੇ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਵਰਨਾ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। 

DeathDeath

ਮ੍ਰਿਤਕ ਦੋਨੋਂ ਨੌਜਵਾਨ ਹਰਿਆਣਾ ਦੀ ਜਾਖਲ ਮੰਡੀ ਦੇ ਪਿੰਡ ਸਧਾਣੀ ਦੇ ਰਹਿਣ ਵਾਲੇ ਸਨ। ਘਟਨਾ ਸ਼ਾਮ ਸਾਢੇ ਅੱਠ ਵਜੇ ਦੇ ਕਰੀਬ ਦੀ ਦੱਸੀ ਗਈ ਹੈ। ਪਿੰਡ ਸਧਾਣੀ ਦੇ ਦੋ ਨੌਜਵਾਨ ਮੋਹਨ ਸਿੰਘ ਬਲਜੀਤ ਸਿੰਘ ਬਰੇਟਾ ਦੀ ਇਕ ਫਰਨੀਚਰ ਦੀ ਦੁਕਾਨ 'ਤੇ ਲੇਬਰ ਦਾ ਕੰਮ ਕਰਦੇ ਸਨ ਜੋ ਰੋਜ਼ਾਨਾ ਦੀ ਤਰ੍ਹਾਂ ਦੇਰ ਰਾਤ ਮੋਟਰ ਸਾਈਕਲ ਰਾਹੀਂ ਆਪਣੇ ਘਰ ਜਾ ਰਹੇ ਸਨ ਕਿ ਪਿੰਡ ਖੁਡਾਲ ਕਲਾਂ ਦੇ ਨਜਦੀਕ ਸਾਹਮਣੇ ਤੋਂ ਆ ਰਹੀ ਇੱਕ ਵਰਨਾ ਕਾਰ ਨਾਲ ਸਿੱਧੀ ਟੱਕਰ ਹੋ ਗਈ।

DeathDeath

ਜਿੱਥੇ ਮੋਟਰਸਾਈਕਲ ਸਵਾਰ ਦੋਨੋਂ ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ। ਪਿੰਡ ਵਾਸੀਆਂ ਨੇ ਤੁਰੰਤ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਵਿਅਕਤੀਆਂ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਵਿਖੇ ਭੇਜ ਕੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੋਸਟ ਮਾਰਟਮ ਉਪਰੰਤ ਲਾਸ਼ਾਂ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਜਾਣਗੀਆਂ।

Tragic accidentTragic accident

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement