Punjab Weather Update: ਪੰਜਾਬ ਵਿਚ ਅੱਜ ਕਈ ਥਾਵਾਂ 'ਤੇ ਤੇਜ਼ ਹਵਾਵਾਂ ਨਾਲ ਪੈ ਰਿਹੈ ਮੀਂਹ, ਤੂਫ਼ਾਨ ਤੇ ਗੜੇਮਾਰੀ ਦਾ ਅਲਰਟ ਜਾਰੀ
Published : Feb 27, 2025, 6:59 am IST
Updated : Feb 27, 2025, 7:00 am IST
SHARE ARTICLE
Punjab Weather Update news in punjabi
Punjab Weather Update news in punjabi

ਜਦੋਂ ਕਿ ਕੱਲ੍ਹ ਪਠਾਨਕੋਟ ਵਿੱਚ 1.8 ਮਿਲੀਮੀਟਰ, ਗੁਰਦਾਸਪੁਰ ਵਿੱਚ 1.7, ਅੰਮ੍ਰਿਤਸਰ ਵਿੱਚ 0.7 ਅਤੇ ਹੁਸ਼ਿਆਰਪੁਰ ਵਿੱਚ 1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

Punjab Weather Update news in punjabi : ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਹ ਬਦਲਾਅ ਸਰਗਰਮ ਪੱਛਮੀ ਗੜਬੜ ਦੇ ਕਾਰਨ ਹਨ। ਪਿਛਲੇ 24 ਘੰਟਿਆਂ ਦੌਰਾਨ ਵੀ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਈ। ਅੱਜ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਬੱਦਲ ਛਾਏ ਰਹਿਣਗੇ ਅਤੇ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਕਈ ਇਲਾਕਿਆਂ ਵਿੱਚ ਗੜੇ ਪੈਣ ਦੀ ਵੀ ਸੰਭਾਵਨਾ ਹੈ।

ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 4.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਇਹ ਆਮ ਨਾਲੋਂ 4.1 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਅਬੋਹਰ ਵਿੱਚ 29.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਕੇਂਦਰ ਅਨੁਸਾਰ ਅੱਜ ਵੀ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ ਪਰ ਇਸ ਤੋਂ ਬਾਅਦ ਤਾਪਮਾਨ ਲਗਭਗ 3 ਡਿਗਰੀ ਹੇਠਾਂ ਆ ਜਾਵੇਗਾ।

ਜਦੋਂ ਕਿ ਕੱਲ੍ਹ ਪਠਾਨਕੋਟ ਵਿੱਚ 1.8 ਮਿਲੀਮੀਟਰ, ਗੁਰਦਾਸਪੁਰ ਵਿੱਚ 1.7, ਅੰਮ੍ਰਿਤਸਰ ਵਿੱਚ 0.7 ਅਤੇ ਹੁਸ਼ਿਆਰਪੁਰ ਵਿੱਚ 1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਦਕਿ ਲੁਧਿਆਣਾ, ਪਟਿਆਲਾ, ਬਠਿੰਡਾ, ਐਸ.ਬੀ.ਐਸ.ਨਗਰ ਵਿੱਚ ਮੀਂਹ ਪਿਆ। ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ ਅਤੇ ਫ਼ਤਿਹਗੜ੍ਹ ਸਾਹਿਬ ਵਿੱਚ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement