ਵਿਜੀਲੈਂਸ ਨੇ ਭ੍ਰਿਸ਼ਟਾਚਾਰ ਨੂੰ ਲੈ ਕੇ ਕੀਤੀ ਵੱਡੀ ਕਾਰਵਾਈ
Published : Feb 27, 2025, 7:43 pm IST
Updated : Feb 27, 2025, 7:43 pm IST
SHARE ARTICLE
Vigilance takes major action against corruption
Vigilance takes major action against corruption

15000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਵਲੋਂ ਕਾਬੂ

ਚੰਡੀਗੜ੍ਹ: ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਦੇ ਥਾਣਾ ਅਨਾਜ ਮੰਡੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਣਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਉਕਤ ਥਾਣੇ ਵਿਖੇ ਇੱਕ ਪੁਲਿਸ ਕੇਸ ਦਰਜ ਕੀਤਾ ਗਿਆ ਸੀ ਅਤੇ ਇਸ ਕੇਸ ਦੇ ਜਾਂਚ ਅਧਿਕਾਰੀ ਏ.ਐਸ.ਆਈ. ਰਣਜੀਤ ਸਿੰਘ ਨੇ ਉਕਤ ਮਾਮਲੇ ਵਿੱਚ ਉਸਦੀ ਮਦਦ ਕਰਨ ਬਦਲੇ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਤੱਥਾਂ ਦੀ ਪੜਤਾਲ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਮੁਲਜ਼ਮ ਏ.ਐਸ.ਆਈ. ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਮੌਕੇ 'ਤੇ ਹੀ ਉਸਦੇ ਕਬਜ਼ੇ ਵਿੱਚੋਂ ਰਿਸ਼ਵਤ ਦੀ ਰਕਮ ਬਰਾਮਦ ਕੀਤੀ ਗਈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਏ.ਐਸ.ਆਈ. ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement