‘ਆਪ’ ਪੰਜਾਬ ਨੇ ਅਰਵਿੰਦ ਕੇਜਰੀਵਾਲ ਅਤੇ ਆਪ ਆਗੂਆਂ ਦੇ ਹੱਕ ਵਿੱਚ ਅਦਾਲਤ ਦੇ ਫੈਸਲੇ ਦਾ ਚੰਡੀਗੜ੍ਹ ਵਿੱਚ ਮਨਾਇਆ ਜਸ਼ਨ
Published : Feb 27, 2026, 6:40 pm IST
Updated : Feb 27, 2026, 6:40 pm IST
SHARE ARTICLE
AAP Punjab celebrates court verdict in favour of Arvind Kejriwal and AAP leaders in Chandigarh
AAP Punjab celebrates court verdict in favour of Arvind Kejriwal and AAP leaders in Chandigarh

ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ, ਹਰਦੀਪ ਮੁੰਡੀਆਂ ਅਤੇ ਹਰਜੋਤ ਬੈਂਸ ਨੇ ਵਰਕਰਾਂ ਨਾਲ ਮਿਲ ਕੇ ‘ਸੱਚ ਦੀ ਜਿੱਤ’ ਦਾ ਮਨਾਇਆ ਜਸ਼ਨ

ਚੰਡੀਗੜ੍ਹ: ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਾਂ ਨੂੰ ਬਰੀ ਕਰਨ ਦੇ ਫੈਸਲੇ ਤੋਂ ਬਾਅਦ, ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਖੇ ਬੜੇ ਉਤਸ਼ਾਹ ਨਾਲ ਇਸ ਫੈਸਲੇ ਦਾ ਜਸ਼ਨ ਮਨਾਇਆ।

ਜਸ਼ਨਾਂ ਦੌਰਾਨ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਢੋਲ ਦੀ ਥਾਪ 'ਤੇ ਭੰਗੜਾ ਪਾਇਆ ਅਤੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਉਨ੍ਹਾਂ ਨੇ ਇਸ ਫੈਸਲੇ ਨੂੰ "ਸੱਚ ਅਤੇ ਇਮਾਨਦਾਰ ਰਾਜਨੀਤੀ ਦੀ ਜਿੱਤ" ਕਰਾਰ ਦਿੱਤਾ। ਇਸ ਮੌਕੇ ਸੀਨੀਅਰ ਆਗੂਆਂ ਵਿੱਚ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਹਰਦੀਪ ਸਿੰਘ ਮੁੰਡੀਆਂ ਅਤੇ ਹਰਜੋਤ ਬੈਂਸ ਦੇ ਨਾਲ ਸੈਂਕੜੇ ਪਾਰਟੀ ਵਰਕਰ ਮੌਜੂਦ ਸਨ।

ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਨਿਆਂਪਾਲਿਕਾ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਹੈ ਅਤੇ ‘ਆਪ’ ਦੀ ਚੋਟੀ ਦੀ ਲੀਡਰਸ਼ਿਪ ਵਿਰੁੱਧ ਰਾਜਨੀਤੀ ਤੋਂ ਪ੍ਰੇਰਿਤ ਇਲਜ਼ਾਮਾਂ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਪਾਰਟੀ ਦਾ ਸਿੱਖਿਆ, ਸਿਹਤ ਅਤੇ ਲੋਕ ਭਲਾਈ ਲਈ ਹੋਰ ਵੀ ਦ੍ਰਿੜਤਾ ਨਾਲ ਕੰਮ ਕਰਨ ਦਾ ਸੰਕਲਪ ਮਜ਼ਬੂਤ ਹੋਇਆ ਹੈ।

ਪਾਰਟੀ ਵਰਕਰਾਂ ਨੇ ਖੁਸ਼ੀ ਅਤੇ ਸ਼ੁਕਰਾਨਾ ਪ੍ਰਗਟ ਕਰਦਿਆਂ ਇਸ ਫੈਸਲੇ ਨੂੰ ਨਾ ਸਿਰਫ ‘ਆਪ’ ਲਈ ਸਗੋਂ ਲੋਕਤੰਤਰ ਲਈ ਮਾਣ ਵਾਲੀ ਗੱਲ ਦੱਸਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement