ਲੋਕ ਸਭਾ ਚੋਣਾਂ ਤੋਂ ਪਹਿਲਾਂ ਟਕਸਾਲੀਆਂ ਦਾ ਬਾਦਲਾਂ ਨੂੰ ਵੱਡਾ ਝਟਕਾ
Published : Mar 27, 2019, 4:28 pm IST
Updated : Mar 28, 2019, 10:40 am IST
SHARE ARTICLE
Sewa Singh Sekhwan
Sewa Singh Sekhwan

ਸੇਖਵਾਂ ਨੇ ਕਿਹਾ ਕਿ ਉਨ੍ਹਾਂ ਅਕਾਲੀ ਦਲ ਨਾਲ ਧੋਖਾ ਨਹੀਂ ਕੀਤਾ ਸਗੋਂ ਉਨ੍ਹਾਂ ਨੂੰ ਪਾਰਟੀ ਚੋਂ ਕੱਢਿਆ ਗਿਆ ਹੈ

ਗੁਰਦਾਸਪੁਰ- ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਟਕਸਾਲੀ ਨੇ ਗੁਰਦਾਸਪੁਰ ਵਿਚ ਅਕਾਲੀ ਭਾਜਪਾ ਨੂੰ ਝਟਕਾ ਦਿੱਤਾ ਹੈ। ਗੁਰਦਾਸਪੁਰ ਵਿਚ ਵੱਖ-ਵੱਖ ਅਹੁਦਿਆਂ ਤੇ ਰਹਿ ਚੁੱਕੇ 31 ਅਕਾਲੀ ਲੀਡਰ ਪਾਰਟੀ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਟਕਸਾਲੀ ਵਿਚ ਸ਼ਾਮਲ ਹੋ ਗਏ। ਅਕਾਲੀ ਦਲ ਟਕਸਾਲੀ ਦੇ ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ ਨੇ ਕਾਨਫਰੰਸ ਕਰ ਕੇ ਅਕਾਲੀ ਲੀਡਰਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ।

ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਉਕਤ ਆਗੂ 3 ਪੀੜੀਆਂ ਤੋਂ ਅਕਾਲੀ ਦਲ ਬਾਦਲ ਨਾਲ ਜੁੜੇ ਹੋਏ ਸਨ ਪਰ ਉਨ੍ਹਾਂ ਬਾਦਲ ਪਰਿਵਾਰ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਪਾਰਟੀ ਤੋਂ ਕਿਨਾਰਾ ਕਰ ਲਿਆ ਹੈ। ਸੇਖਵਾਂ ਨੇ ਕਿਹਾ ਕਿ ਉਨ੍ਹਾਂ ਅਕਾਲੀ ਦਲ ਨਾਲ ਧੋਖਾ ਨਹੀਂ ਕੀਤਾ ਸਗੋਂ ਉਨ੍ਹਾਂ ਨੂੰ ਪਾਰਟੀ ਚੋਂ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਅਕਾਲੀ ਦਲ ਤੇ ਕਬਜ਼ਾ ਕੀਤਾ ਹੋਇਆ ਹੈ ਅਤੇ ਇਹ ਪਰਿਵਾਰ ਕਿਸੇ ਹੋਰ ਨੂੰ ਅਕਾਲੀ ਵੀ ਨਹੀਂ ਮੰਨਦਾ। ਸੇਖਵਾਂ ਨੇ ਕਿਹਾ ਅੱਜ ਬਾਦਲ ਪਰਿਵਾਰ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਹੀ ਲੋਕ ਅਕਾਲੀ ਦਲ ਤੋਂ ਕਿਨਾਰਾ ਕਰ ਰਹੇ ਹਨ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement