ਸੇਵਾ ਕੇਂਦਰ ਮੁਲਾਜ਼ਮ 4000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ
Published : Mar 27, 2019, 7:10 pm IST
Updated : Mar 27, 2019, 7:10 pm IST
SHARE ARTICLE
Bribe
Bribe

ਮੌਤ ਸਰਟੀਫਿਕੇਟ ਬਣਾਉਣ ਦੇ ਇਵਜ਼ 'ਚ ਮੰਗੀ ਸੀ 4000 ਰੁਪਏ ਦੀ ਰਿਸ਼ਵਤ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੇਵਾ ਕੇਂਦਰ ਮਾਹਿਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਹੈਲਪ ਡੈਸਕ ਓਪਰੇਟਰ ਕੋਮਲਪ੍ਰੀਤ ਨੂੰ 4000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸ ਦੇ ਏਜੰਟ ਵਿਰੁੱਧ ਵੀ ਕੇਸ ਦਰਜ ਕੀਤਾ ਗਿਆ ਹੈ।

ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਓਪਰੇਟਰ ਨੂੰ ਸ਼ਿਕਾਇਤਕਰਤਾ ਜਸਵਿੰਦਰ ਸਿੰਘ ਵਾਸੀ ਪਿੰਡ ਹਲੂਵਾਲ ਜ਼ਿਲ੍ਹਾ ਹੁਸ਼ਿਆਰਪੁਰ ਦੀ ਸ਼ਿਕਾਇਤ 'ਤੇ ਫ਼ੜਿਆ ਹੈ।  ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੇ ਪਿਤਾ ਦਾ ਮੌਤ ਸਰਟੀਫਿਕੇਟ ਬਣਾਉਣ ਦੇ ਇਵਜ਼ 'ਚ ਉਕਤ ਓਪਰੇਟਰ ਅਤੇ ਉਸ ਦੇ ਏਜੰਟ ਜਸਵਿੰਦਰ ਸਿੰਘ ਵਲੋਂ 4000 ਰੁਪਏ ਦੀ ਮੰਗ ਕੀਤੀ ਗਈ ਹੈ।

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਓਪਰੇਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨ੍ਹਾਂ ਦੱਸਿਆ ਕਿ ਉਕਤ ਦੋਹਾਂ ਦੋਸ਼ੀਆਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement