ਜਲੰਧਰ ‘ਚ ਮਿਲਿਆ 27 ਸਾਲ ਦੀ ਉਮਰ ਵਾਲਾ ਕਰੋਨਾ ਦਾ 5ਵਾਂ ਮਰੀਜ਼
Published : Mar 27, 2020, 3:32 pm IST
Updated : Mar 27, 2020, 3:32 pm IST
SHARE ARTICLE
punjab coronavirus
punjab coronavirus

ਪੰਜਾਬ ਵਿਚ ਤੇਜੀ ਨਾਲ ਫੈਲ ਰਰੇ ਕਰੋਨਾ ਵਾਇਰਸ ਦਾ ਇਕ ਹੋਰ ਮਾਮਲਾ ਜਲੰਧਰ ਵਿਚ ਸਾਹਮਣੇ ਆਇਆ ਹੈ

 ਜਲੰਧਰ : ਪੰਜਾਬ ਵਿਚ ਤੇਜੀ ਨਾਲ ਫੈਲ ਰਰੇ ਕਰੋਨਾ ਵਾਇਰਸ ਦਾ ਇਕ ਹੋਰ ਮਾਮਲਾ ਜਲੰਧਰ ਵਿਚ ਸਾਹਮਣੇ ਆਇਆ ਹੈ । ਦੱਸ ਦੱਈਏ ਕਿ ਸਾਰੇ ਜ਼ਿਲ੍ਹੇ ਵਿਚ ਹੁਣ ਤੱਕ ਕਰੋਨਾ ਵਾਇਰਸ ਦੇ 4 ਪੌਜਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਪਰ ਇਸ 27 ਸਾਲਾ ਨੌਜਵਾਨ ਦੀ ਰਿਪੋਰਟ ਪੌਜਟਿਵ ਆਉਣ ਨਾਲ ਹੁਣ ਇਥੇ ਮਰੀਜ਼ਾਂ ਦੀ ਗਿਣਤੀ ਵੱਧ ਕੇ 5 ਹੋ ਗਈ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਸਿਵਲ ਹਸਪਤਾਲ ਵਿਚ ਦਾਖਲ ਪਿੰਡ ਵਿਰਕ ਦੇ ਇਸ 27 ਸਾਲਾ ਨੌਜਵਾਨ ਦਾ ਕਰੋਨਾ ਵਾਇਰਸ ਦਾ ਟੈਸਟ ਪੌਜਟਿਵ ਪਾਇਆ ਗਿਆ। ਇਥੇ ਇਹ ਗੱਲ ਵੀ ਦੱਸਣ ਯੋਗ ਹੈ ਕਿ ਇਹ ਨੌਜਵਾਨ ਵੀ ਨਵਾਂ ਸ਼ਹਿਰ ਦੇ ਪਿੰਡ ਪਠਲਾਵਾ ਵਿਚ ਕਰੋਨਾ ਵਾਇਰਸ ਨਾਲ ਮਰਨ ਵਾਲੇ ਬਲਦੇਵ ਸਿੰਘ ਦੇ ਸੰਪਰਕ ਵਿਚ ਵੀਆਇਆ ਸੀ।

China coronaviruscoronavirus

ਜ਼ਿਕਰਯੋਗ ਹੈ ਕਿ ਪੰਜਾਬ ਵਿਚ ਵੀ ਕਰੋਨਾ ਵਾਇਰਸ ਦੇ ਹੁਣ ਤੱਕ 36 ਲੋਕ ਪੌਜਟਿਵ ਪਾਏ ਗਏ ਹਨ ਜਿਨ੍ਹਾਂ ਵਿਚੋਂ 1 ਵਿਅਕਤੀ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਹੁਣ ਤੱਕ 488 ਸ਼ੱਕੀ ਕੇਸੀ ਦੀ ਰਿਪੋਰਟ ਸਾਹਮਣੇ ਆਈ ਹੈ । ਇਨ੍ਹਾਂ ਵਿਚੋਂ 228 ਲੋਕਾਂ ਦੀ ਰਿਪੋਰਟ ਨੈਗਟਿਵ ਆਈ ਹੈ ਅਤੇ 229 ਲੋਕਾਂ ਦੀਆਂ ਦੀ ਰਿਪੋਰਟ ਦਾ ਹਾਲੇ ਇੰਤਜ਼ਾਰ ਹੈ। ਉਧਰ ਹਸਪਤਾਲਾਂ ਵਿਚ ਭਰਤੀ ਮਰੀਜ਼ਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਜੇਕਰ ਪੂਰੇ ਭਾਰਤ ਦੀ ਗੱਲ ਕਰੀਏ ਤਾਂ ਹੁਣ ਤੱਕ ਇਥੇ 700 ਤੋਂ ਜ਼ਿਆਦਾ ਪ੍ਰਭਾਵਿਤ ਲੋਕਾਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 16 ਲੋਕਾਂ ਦੀ ਇਸ ਵਾਇਰਸ ਦੇ ਕਾਰਨ ਮੌਤ ਹੋ ਚੁੱਕੀ ਹੈ। ਇਸ ਲਈ ਕੇਂਦਰ ਸਰਕਾਰ ਨੇ ਇਸ ਮਹਾਂਮਾਰੀ ਦੇ ਨਾਲ ਲੜਨ ਲਈ 21 ਦਿਨਾਂ ਦਾ ਲੌਕਡਾਊਨ ਕਰ ਦਿੱਤਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement