ਦੁਬਈ ਤੋਂ ਅੰਮ੍ਰਿਤਸਰ ਦੇ ਹਵਾਈ ਅੱਡੇ ਪੁੱਜੇ ਯਾਤਰੀ ਕੋਲੋਂ 15 ਲੱਖ ਦਾ ਸੋਨਾ ਬਰਾਮਦ
Published : Mar 27, 2021, 4:06 pm IST
Updated : Mar 27, 2021, 4:06 pm IST
SHARE ARTICLE
 15 lakh gold recovered from passenger arriving at Amritsar airport from Dubai
15 lakh gold recovered from passenger arriving at Amritsar airport from Dubai

ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

 ਰਾਜਾਸਾਂਸੀ - ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਏਅਰ ਇੰਡੀਆ ਉਡਾਣ ਰਾਹੀਂ ਸਫ਼ਰ ਰਾਹੀਂ ਏਥੇ ਪੁੱਜੇ ਇਕ ਯਾਤਰੀ ਕੋਲੋਂ ਹਵਾਈ ਅੱਡੇ 'ਤੇ ਤਾਇਨਾਤ ਕਸਟਮ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਟੀਮ ਵਲੋਂ 308.20 ਗ੍ਰਾਮ ਸੋਨਾ ਬਰਾਮਦ ਕੀਤਾ ਗਿਆ।

ਜਾਣਕਾਰੀ ਅਨੁਸਾਰ ਅੱਜ ਸਵੇਰੇ ਦੁਬਈ ਤੋਂ ਏਥੇ ਪੁੱਜੀ ਏਅਰ ਇੰਡੀਆ ਦੀ ਉਡਾਣ ਰਾਹੀਂ ਸਫ਼ਰ ਕਰਕੇ ਏਥੇ ਪੁੱਜੇ ਯਾਤਰੀ ਰਾਜ ਕੁਮਾਰ ਪੁੱਤਰ ਮਹਿੰਦਰ ਸਿੰਘ ਵਾਸੀ ਅਬਾਦੀ ਜਹਾਂਗੀਰ ਪੁਰੀ,ਦਿੱਲੀ ਦੀ, ਉਡਾਣ ਵਿਚੋਂ ਉੱਤਰ ਕੇ ਯਾਤਰੀ ਹਾਲ (ਟਰਮੀਨਲ ਹਾਲ) ਕਸਟਮ ਖੇਤਰ ਵਿਚ ਆਉਣ 'ਤੇ ਹਵਾਈ ਅੱਡੇ ਤੇ ਤਾਇਨਾਤ ਕਸਟਮ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਟੀਮ ਵਲੋਂ ਫੁਰਤੀ ਨਾਲ ਇਸ ਦੇ ਸਾਮਾਨ ਅਤੇ ਸਰੀਰ 'ਤੇ ਪਹਿਨੇ ਕੱਪੜਿਆਂ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਤਾਂ ਇਸ ਵਲੋਂ ਸਾਮਾਨ ਵਿਚ ਲੁਕਾ ਕੇ ਰੱਖੇ ਬੈਗ ਰੱਖਣ ਵਾਲੀ ਟਰਾਲੀ ਦੇ ਪਹੀਆਂ ਦੇ ਬੈਰਿੰਗਾਂ ਦੇ ਰੂਪ ਵਿੱਚ ਲੁਕਾਏ ਗਏ 308.20 ਗਾ੍ਮ ਸੋਨੇ ਨੂੰ ਬਰਾਮਦ ਕੀਤਾ ਗਿਆ, ਜਿਸ ਦੀ ਬਜਾਰੀ ਕੀਮਤ ਕਰੀਬ 15 ਕੁ ਲੱਖ ਦੱਸੀ ਜਾ ਰਹੀ ਹੈ। ਕਸਟਮ ਅਧਿਕਾਰੀਆਂ ਵਲੋਂ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement