ਫ਼ਰੀਦਾਬਾਦ : ਨਿਕਿਤਾ ਤੋਮਰ ਕਤਲਕਾਂਡ ਦੇ ਦੋਸ਼ੀਆਂ ਨੂੰ ਹੋਈ ਉਮਰ ਕੈਦ
Published : Mar 27, 2021, 1:15 am IST
Updated : Mar 27, 2021, 1:15 am IST
SHARE ARTICLE
image
image

ਫ਼ਰੀਦਾਬਾਦ : ਨਿਕਿਤਾ ਤੋਮਰ ਕਤਲਕਾਂਡ ਦੇ ਦੋਸ਼ੀਆਂ ਨੂੰ ਹੋਈ ਉਮਰ ਕੈਦ

ਫ਼ਰੀਦਾਬਾਦ, 26 ਮਾਰਚ : ਹਰਿਆਣਾ ਦੇ ਫ਼ਰੀਦਾਬਾਦ ਦੇ ਨਿਕਿਤਾ ਤੋਮਰ ਕਤਲ ਕੇਸ ਵਿਚ ਫ਼ਰੀਦਾਬਾਦ ਦੀ ਫਾਸਟ੍ਰੈਕ ਅਦਾਲਤ ਨੇ ਦੋਵਾਂ ਦੋਸ਼ੀਆਂ ਤੌਸੀਫ ਅਤੇ ਰੇਹਾਨ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਦਿਤੀ ਹੈ। ਨਿਕਿਤਾ ਤੋਮਰ ਕਤਲ ਕੇਸ ਵਿਚ ਫਰੀਦਾਬਾਦ ਦੀ ਵਿਸ਼ੇਸ਼ ਅਦਾਲਤ ਨੇ ਬੁਧਵਾਰ ਨੂੰ ਮੁਲਜ਼ਮ ਤੌਸੀਫ ਅਤੇ ਉਸਦੇ ਸਾਥੀ ਰਿਹਾਨ ਨੂੰ ਅਪਣਾ ਫ਼ੈਸਲਾ ਸੁਣਾਉਂਦਿਆਂ ਦੋਸ਼ੀ ਕਰਾਰ ਦਿਤਾ ਸੀ ਜਿਸ ਤੋਂ ਬਾਅਦ ਸ਼ੁਕਰਵਾਰ ਨੂੰ ਦੋਵਾਂ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਅਦਾਲਤ ਵਿਚ ਬਹਿਸ ਕੀਤੀ ਗਈ, ਜਿਸ ਤੋਂ ਬਾਅਦ ਹੁਣ ਸਜ਼ਾ ਦਾ ਐਲਾਨ ਕਰ ਦਿਤਾ ਗਿਆ ਹੈ। ਤੌਸੀਫ ਅਤੇ ਰੇਹਾਨ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਸ਼ੁਕਰਵਾਰ ਸਵੇਰੇ ਤੌਸੀਫ, ਰੇਹਾਨ ਨੂੰ ਫਰੀਦਾਬਾਦ ਦੀ ਅਦਾਲਤ ਵਿਚ ਲਿਆਂਦਾ ਗਿਆ ਸੀ ਜਿਸ ਤੋਂ ਬਾਅਦ ਸਜ਼ਾ ’ਤੇ ਬਹਿਸ ਹੋਈ। ਫਰੀਦਾਬਾਦ ਦੀ ਅਦਾਲਤ ਨੇ ਸ਼ੁਕਰਵਾਰ ਦੁਪਹਿਰ ਸਾਢੇ ਤਿੰਨ ਵਜੇ ਸਜ਼ਾ ਸੁਣਾਈ। 
ਬਹਿਸ ਦੌਰਾਨ ਸਰਕਾਰੀ ਵਕੀਲ ਨੇ ਮੌਤ ਦੀ ਸਜ਼ਾ ਦੀ ਮੰਗ ਕੀਤੀ ਅਤੇ ਕੇਸ ਨੂੰ ਗੰਭੀਰ ਸ੍ਰੇਣੀ ਵਿਚ ਲੈਣ ਦੀ ਅਪੀਲ ਕੀਤੀ। ਬਚਾਅ ਪੱਖ ਨੇ ਕਿਹਾ ਕਿ ਦੋਸ਼ੀ ਮੈਡੀਕਲ ਦਾ ਵਿਦਿਆਰਥੀ ਹੈ ਅਤੇ ਉਸ ਦਾ ਪਹਿਲਾਂ ਕੋਈ ਅਪਰਾਧਿਕ ਰੀਕਾਰਡ ਨਹੀਂ ਹੈ। ਅਜਿਹੀ ਸਥਿਤੀ ਵਿਚ, ਇਸ ਨੂੰ ਧਿਆਨ ਵਿਚ ਰਖਦੇ ਹੋਏ ਹੀ ਸਜ਼ਾ ਦਿਤੀ ਜਾਣੀ ਚਾਹੀਦੀ ਹੈ। ਤੌਸੀਫ, ਰੇਹਾਨ ਤੋਂ ਇਲਾਵਾ ਅਜ਼ਰੂਦੀਨ ਨਾਮ ਦਾ ਵਿਅਕਤੀ ਵੀ ਇਸ ਕੇਸ ਵਿਚ ਦੋਸ਼ੀ ਸੀ। ਪਰ ਉਸ ’ਤੇ ਦੋਸ਼ ਸਾਬਤ ਨਹੀਂ ਹੋਇਆ ਸੀ। ਇਸ ਕਾਰਨ ਅਦਾਲਤ ਨੇ ਉਸ ਨੂੰ ਬਰੀ ਕਰ ਦਿਤਾ।        (ਪੀਟੀਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement