ਬਾਦਲਾਂ ਦੇ ਕਰੀਬੀ ਨੂੰ ਸੁਪਰਡੈਂਟ ਲਗਾਉਣ ਨੂੰ ਲੈ ਕੇ ਵਿਰੋਧੀਆਂ ਦੇ ਨਿਸ਼ਾਨੇ 'ਤੇ 'ਆਪ'
Published : Mar 27, 2022, 3:26 pm IST
Updated : Mar 27, 2022, 3:26 pm IST
SHARE ARTICLE
Pargat Singh, Bhagwant Mann
Pargat Singh, Bhagwant Mann

ਪਰਗਟ ਸਿੰਘ ਨੇ ਕੀਤਾ ਇਹ ਸਵਾਲ 

 

ਚੰਡੀਗੜ੍ਹ - ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਕਰੀਬੀ ਸੁੱਚਾ ਸਿੰਘ ਦੀ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬਤੌਰ ਸੁਪਰਡੈਂਟ ਨਿਯੁਕਤੀ ਨੂੰ ਲੈ ਕੇ ਸਿਆਸੀ ਹੰਗਾਮਾ ਸ਼ੁਰੂ ਹੋ ਗਿਆ ਹੈ। ਇਸ ਨੂੰ ਲੈ ਕੇ ਸਾਬਕਾ ਮੰਤਰੀ ਤੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਟਵੀਟ ਕਰਕੇ ਸਵਾਲ ਖੜ੍ਹੇ ਕੀਤੇ ਹਨ। ਪਰਗਟ ਸਿੰਘ ਨੇ ਇਸ ਸਬੰਧੀ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਤੋਂ ਜਵਾਬ ਮੰਗਿਆ ਹੈ।

file photo 

ਉਹਨਾਂ ਨੇ ਅਪਣੇ ਟਵੀਟ ਵਿਚ ਲਿਖਿਆ ਕਿ ''ਕੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਇਹ ਦੱਸਣਗੇ? ਕਿ ਸੁਖਬੀਰ ਦੇ ਕਰੀਬੀ ਸੁੱਚਾ ਸਿੰਘ ਨੂੰ ਸੁਪਰਡੈਂਟ ਕਿਉਂ ਨਿਯੁਕਤ ਕੀਤਾ ਗਿਆ, ਖ਼ਾਸ ਕਰਕੇ ਪਟਿਆਲਾ ਜੇਲ੍ਹ, ਜਿੱਥੇ ਮਜੀਠੀਆ ਬੰਦ ਹੈ। ਇਹ ਬਾਦਲਾਂ ਨਾਲ ਕੁਝ ਮਿਲੀਭੁਗਤ ਹੈ। ਕੀ ਇਹ ਉਹੀ ਤਬਦੀਲੀ ਹੈ ਜੋ ਪੰਜਾਬ ਚਾਹੁੰਦਾ ਸੀ?

ਇਸ ਦੇ ਨਾਲ ਹੀ ਪੰਜਾਬ ਯੂਥ ਕਾਂਗਰਸ ਵੱਲੋਂ ਵੀ ਟਵੀਟ ਕੀਤਾ ਗਿਆ ਅਤੇ ਸਵਾਲ ਚੁੱਕੇ ਗਏ। ਉਹਨਾਂ ਨੇ ਟਵੀਟ ਕਰ ਕੇ ਲਿਖਿਆ ਕਿ  ''ਇਹ ਇੱਕ ਦੂਜੇ ਦੀ ਮਦਦ ਕਰਨ ਲਈ ਇੱਕ ਗੁਪਤ ਸਮਝੌਤਾ ਹੈ। ਅਕਾਲੀ ਦਲ ਪ੍ਰਤੀ ਨਰਮ ਰਵੱਈਏ ਦੀ ਇਹ ਕੈਪਟਨ ਅਮਰਿੰਦਰ ਸਿੰਘ ਵਾਲੀ ਰਾਜਨੀਤੀ ਹੈ।  ਜੇਕਰ ਭਗਵੰਤ ਮਾਨ ਇਸ ਤਬਾਦਲੇ 'ਤੇ ਚੁੱਪ ਰਹੇ ਤਾਂ ਪੰਜਾਬ ਦੇ ਸਾਹਮਣੇ ਭਗਵੰਤ ਮਾਨ ਅਤੇ ਸੁਖਬੀਰ ਬਾਦਲ ਦੀ ਦੋਸਤੀ ਸਪੱਸ਼ਟ ਹੋ ਜਾਵੇਗੀ।''

file photo

ਜ਼ਿਕਰਯੋਗ ਹੈ ਕਿ ਇਹ ਵਿਵਾਦ ਇਸ ਲਈ ਹੋ ਰਿਹਾ ਹੈ ਕਿਉਂਕਿ ਕਾਂਗਰਸ ਸਰਕਾਰ ਦੌਰਾਨ ਅਕਾਲੀ ਆਗੂ ਬਿਕਰਮ ਮਜੀਠੀਆ 'ਤੇ ਨਸ਼ਿਆਂ ਦਾ ਮਾਮਲਾ ਦਰਜ ਹੋਇਆ ਸੀ। ਉਦੋਂ ਤੋਂ ਮਜੀਠੀਆ ਨੂੰ ਹੇਠਲੀ ਅਦਾਲਤ ਤੋਂ ਸੁਪਰੀਮ ਕੋਰਟ ਤੱਕ ਜ਼ਮਾਨਤ ਨਹੀਂ ਮਿਲੀ। ਮਜੀਠੀਆ ਪਟਿਆਲਾ ਕੇਂਦਰੀ ਜੇਲ੍ਹ ਵਿਚ ਬੰਦ ਹੈ। ਦੋ ਦਿਨ ਪਹਿਲਾਂ ‘ਆਪ’ ਸਰਕਾਰ ਦੇ ਮੰਤਰੀ ਹਰਜੋਤ ਬੈਂਸ ਨੇ ਜੇਲ੍ਹ ਦਾ ਦੌਰਾ ਕਰਕੇ ਜੇਲ੍ਹ ਸੁਪਰਡੈਂਟ ਦਾ ਤਬਾਦਲਾ ਕਰਵਾ ਦਿੱਤਾ। ਉਦੋਂ ਕਿਹਾ ਗਿਆ ਸੀ ਕਿ ਮਜੀਠੀਆ ਦਾ ਤਬਾਦਲਾ ਵੀਆਈਪੀ ਟ੍ਰੀਟਮੈਂਟ ਕਾਰਨ ਹੋਇਆ ਹੈ। ਹਾਲਾਂਕਿ ਹੁਣ ਸਵਾਲ ਇਹ ਉੱਠ ਰਿਹਾ ਹੈ ਕਿ ਬਾਦਲ ਪਰਿਵਾਰ ਦੇ ਕਰੀਬੀ ਜੇਲ੍ਹਰ ਨੂੰ ਉੱਥੇ ਕਿਉਂ ਤਾਇਨਾਤ ਕੀਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement