ਸਮਾਣਾ 'ਚ ਵਾਪਰਿਆ ਦਰਦਨਾਕ ਹਾਦਸਾ, ਪਿਓ- ਪੁੱਤ ਦੀ ਹੋਈ ਮੌਤ
Published : Mar 27, 2022, 3:00 pm IST
Updated : Mar 27, 2022, 3:00 pm IST
SHARE ARTICLE
Photo
Photo

ਪਰਿਵਾਰ ਦਾ ਰੋ-ਰੋ ਬੁਰਾ ਹਾਲ

 

ਸਮਾਣਾ : ਬੀਤੇ ਦਿਨੀਂ  ਸਮਾਣਾ-ਪਾਤੜਾਂ ਰੋਡ ’ਤੇ ਭਿਆਨਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਕਾਰ-ਮੋਟਰਸਾਈਕਲ ਦੀ ਆਪਸ ਵਿਚ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਕਿਸਾਨ ਅਤੇ ਉਸ ਦੇ ਪੁੱਤਰ ਦੀ ਮੌਤ ਹੋ ਗਈ।

 

PHOTOPHOTO

 

 ਪ੍ਰਾਪਤ ਜਾਣਕਾਰੀ ਅਨੁਸਾਰ ਰਮਨਦੀਪ ਸਿੰਘ (28) ਆਪਣੇ ਪਿਤਾ ਹਰਜਿੰਦਰ ਸਿੰਘ (50) ਪੁੱਤਰ ਅਮਰ ਸਿੰਘ ਨਿਵਾਸੀ ਪਿੰਡ ਮਰਦਾਂਹੇੜੀ ਮੋਟਰਸਾਈਕਲ ’ਤੇ ਪਿੰਡ ਤੋਂ ਸਮਾਣਾ ਵੱਲ ਆ ਰਹੇ ਸਨ। ਸ਼ਹਿਰ ਵੱਲੋਂ ਦਾਖਲ ਹੁੰਦੇ ਸਮੇਂ ਸਰਕਾਰੀ ਰੈਸਟ ਹਾਊਸ ਨੇੜੇ ਸਾਹਮਣਿਓਂ ਆ ਰਹੀ ਇਕ ਕਾਰ ਨਾਲ ਉਨ੍ਹਾਂ ਦੀ ਜ਼ੋਰਦਾਰ ਟੱਕਰ ਹੋ ਗਈ। ਹਾਦਸੇ ’ਚ ਮੋਟਰਸਾਈਕਲ ਸਵਾਰ ਪਿਤਾ-ਪੁੱਤਰ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਹਰਜਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।

 

 

Tragic accidentTragic accident

 

ਰਮਨਦੀਪ ਸਿੰਘ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਪਰ ਪਟਿਆਲਾ ਹਸਪਤਾਲ ਪਹੁੰਚਣ ’ਤੇ ਡਾਕਟਰਾਂ ਨੇ ਉਸ ਨੂੰ ਵੀ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਆਪਣੇ ਕਬਜ਼ੇ ’ਚ ਲੈ ਕੇ ਲਾਸ਼ਾਂ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤੀਆਂ ਹਨ। 

DeathDeath

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement