ਅਸ਼ੀਰਵਾਦ ਸਕੀਮ ਤਹਿਤ 13409 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਲਈ 68.38 ਕਰੋੜ ਰੁਪਏ ਦੀ ਰਕਮ ਜਾਰੀ: ਡਾ. ਬਲਜੀਤ ਕੌਰ
Published : Mar 27, 2023, 4:45 pm IST
Updated : Mar 27, 2023, 4:45 pm IST
SHARE ARTICLE
photo
photo

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰੀਬਾਂ ਦੀ ਭਲਾਈ ਲਈ ਵਚਨਬੱਧ

 

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅਸੀਰਵਾਦ ਸਕੀਮ ਤਹਿਤ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ 9804 ਲਾਭਪਾਤਰੀਆਂ, ਪੱਛੜੀਆਂ ਸ੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੇ 3605 ਲਾਭਪਾਤਰੀਆਂ ਕੁੱਲ 13409 ਲਾਭਪਾਤਰੀਆਂ ਨੂੰ  ਵਿੱਤੀ ਸਹਾਇਤਾ ਦੇਣ ਲਈ 68.38 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿੱਚ ਅਸੀਰਵਾਦ ਸਕੀਮ ਤਹਿਤ  ਅਨੁਸੂਚਿਤ ਜਾਤੀਆਂ ਦੇ ਮਾਰਚ 2022 ਦੇ 5127 ਬਾਕੀ ਰਹਿੰਦੇ ਲਾਭਪਾਤਰੀਆਂ, ਅਪ੍ਰੈਲ 2022 ਦੇ 3927 ਲਾਭਪਾਤਰੀਆਂ ਅਤੇ ਮਈ 2022 ਦੇ 750 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 50 ਕਰੋੜ ਰੁਪਏ ਅਤੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਲਈ ਨਵੰਬਰ 2021 ਦੇ 06 ਲਾਭਪਾਤਰੀ, ਮਾਰਚ 2022 ਦੇ 2192 ਬਾਕੀ ਰਹਿੰਦੇ ਲਾਭਪਾਤਰੀ ਅਤੇ ਅਪ੍ਰੈਲ 2022 ਦੇ 1407 ਲਾਭਪਾਤਰੀਆਂ ਨੂੰ  ਵਿੱਤੀ ਸਹਾਇਤਾ ਲਈ ਚਾਲੂ ਵਿੱਤੀ ਸਾਲ 2022-23 ਦੌਰਾਨ 18.38 ਕਰੋੜ  ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀ ਵਿਧਵਾਵਾਂ ਦੀਆਂ ਲੜਕੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪੱਛੜੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51000 ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਸੂਬੇ ਦੇ ਸਮਾਜਿਕ ਨਿਆਂ, ਅਧਿਕਾਰਤਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਸ਼ੀਰਵਾਦ ਸਕੀਮ ਦੀ ਰਾਸ਼ੀ 51,000  ਰੁਪਏ ਪ੍ਰਤੀ ਲਾਭਪਾਤਰੀ ਦੀ ਅਦਾਇਗੀ ਖਜ਼ਾਨਾ ਦਫਤਰਾਂ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡੀ.ਬੀ.ਟੀ. ਮੋਡ ਰਾਹੀਂ  31 ਮਾਰਚ ਤੋਂ ਪਹਿਲਾਂ ਕੀਤੀ ਜਾਵੇ।

------

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement