ਲੁਧਿਆਣਾ 'ਚ ਇਨਸਾਨੀਅਤ ਸ਼ਰਮਸਾਰ, ਬੱਚੀ ਦਾ ਮਿਲਿਆ ਭਰੂਣ

By : GAGANDEEP

Published : Mar 27, 2023, 8:15 pm IST
Updated : Mar 27, 2023, 8:15 pm IST
SHARE ARTICLE
photo
photo

ਪੁਲਿਸ ਨੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਆਦਿ ਦੀ ਜਾਂਚ ਕੀਤੀ ਸ਼ੁਰੂ

 

ਲੁਧਿਆਣਾ: ਲੁਧਿਆਣਾ ਜ਼ਿਲ੍ਹੇ ਦੇ ਮੁਸ਼ਤਾਕ ਗੰਜ ਚੌਕ ਨੇੜੇ ਅੱਜ ਤੜਕੇ ਲੋਕਾਂ ਨੇ ਇੱਕ ਬੱਚੀ ਦਾ ਭਰੂਣ ਦੇਖਿਆ। ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਇਲਾਕਾ ਨਿਵਾਸੀ ਦੀਪ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਘਰੋਂ ਬਾਹਰ ਆਇਆ ਤਾਂ ਘਰ ਦੇ ਸਾਹਮਣੇ ਖੂਨ ਨਾਲ ਲੱਥਪੱਥ ਲਿਫਾਫਾ ਦੇਖਿਆ। ਦੀਪ ਨੇ ਤੁਰੰਤ ਇਲਾਕੇ ਦੇ ਲੋਕਾਂ ਨੂੰ ਇਕੱਠਾ ਕੀਤਾ। ਜਦੋਂ ਲੋਕਾਂ ਨੇ ਲਿਫਾਫੇ ਨੂੰ ਦੇਖਿਆ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਇਸ ਵਿਚ ਬੱਚੀ ਦਾ ਭਰੂਣ ਸੀ।

ਇਹ ਵੀ ਪੜ੍ਹੋ: ਕਾਬੁਲ 'ਚ ਵਿਦੇਸ਼ ਮੰਤਰਾਲੇ ਦੇ ਕੋਲ ਜ਼ਬਰਦਸਤ ਬੰਬ ​​ਧਮਾਕਾ, 6 ਦੀ ਮੌਤ

ਭਰੂਣ ਮਿਲਣ ਤੋਂ ਬਾਅਦ ਇਲਾਕੇ 'ਚ ਹਫੜਾ-ਦਫੜੀ ਮਚ ਗਈ। ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਮੌਕੇ ’ਤੇ ਪੁੱਜੀ। ਪੁਲਿਸ ਨੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਆਦਿ ਦੀ ਜਾਂਚ ਕੀਤੀ। ਅਧਿਕਾਰੀਆਂ ਮੁਤਾਬਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਭਰੂਣ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ 'ਚ ਰੱਖਿਆ ਹੈ।

ਇਹ ਵੀ ਪੜ੍ਹੋ: 'ਨਗਰ ਪੰਚਾਇਤ ਬਿਲਗਾ ਅਤੇ ਲੋਹੀਆਂ ਖਾਸ ਦੇ ਸੁੰਦਰੀਕਰਨ ਲਈ 6.64 ਕਰੋੜ ਰੁਪਏ ਖਰਚੇ ਜਾਣਗੇ' 

ਇਲਾਕਾ ਨਿਵਾਸੀ ਦੀਪ ਨੇ ਦੱਸਿਆ ਕਿ ਅੱਜ ਮਾਤਾ ਦੀ ਛੇਵੀਂ ਨਵਰਾਤਰੀ ਹੈ। ਹਰ ਪਾਸੇ ਕੁੜੀਆਂ ਦੀ ਪੂਜਾ ਹੋ ਰਹੀ ਹੈ। ਇਸ ਦੌਰਾਨ ਮਾਦਾ ਭਰੂਣ ਨੂੰ ਇਸ ਤਰ੍ਹਾਂ ਸੜਕ 'ਤੇ ਮਿਲਣਾ ਮਨੁੱਖਤਾ ਨੂੰ ਸ਼ਰਮਸਾਰ ਕਰਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement