ਅਰਵਿੰਦ ਕੇਜਰੀਵਾਲ ਦੀ ਯੋਗਤਾ ਬਾਰੇ ਗਲਤ ਜਾਣਕਾਰੀ ਪੋਸਟ ਕਰਨ ਦਾ ਮਾਮਲਾ, ਪੰਜਾਬ ਸਾਈਬਰ ਸੈੱਲ ਨੇ ਦਰਜ ਕੀਤਾ ਕੇਸ
Published : Mar 27, 2023, 9:11 am IST
Updated : Mar 27, 2023, 9:11 am IST
SHARE ARTICLE
Arvind Kejriwal
Arvind Kejriwal

ਸਾਈਬਰ ਸੈੱਲ ਨੇ ਟਵਿਟਰ ਨੂੰ ਪੱਤਰ ਲਿਖ ਕੇ ਦੋਸ਼ੀ ਵਿਅਕਤੀ ਦੇ ਖਾਤੇ ਦੀ ਸਾਰੀ ਜਾਣਕਾਰੀ ਮੰਗੀ ਹੈ।

 

ਚੰਡੀਗੜ੍ਹ: ਪੰਜਾਬ ਸਾਈਬਰ ਸੈੱਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਸੋਸ਼ਲ ਮੀਡੀਆ 'ਤੇ ਉਹਨਾਂ ਦੀ ਵਿਦਿਅਕ ਯੋਗਤਾ ਸਬੰਧੀ ਗਲਤ ਜਾਣਕਾਰੀ ਫੈਲਾਉਣ ਦੇ ਦੋਸ਼ 'ਚ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਸਾਈਬਰ ਸੈੱਲ ਨੇ ਟਵਿਟਰ ਨੂੰ ਪੱਤਰ ਲਿਖ ਕੇ ਦੋਸ਼ੀ ਵਿਅਕਤੀ ਦੇ ਖਾਤੇ ਦੀ ਸਾਰੀ ਜਾਣਕਾਰੀ ਮੰਗੀ ਹੈ।

ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ‘ਗੋਰਖਾ ਬਾਬਾ’ ਨੂੰ ਪਨਾਹ ਦੇਣ ਵਾਲਾ ਵਿਅਕਤੀ ਗ੍ਰਿਫ਼ਤਾਰ

ਜ਼ਿਲ੍ਹਾ ਰੋਪੜ ਦੇ ਥਾਣਾ ਨੂਰਪੁਰ ਬੇਦੀ ਦੇ ਪਿੰਡ ਬ੍ਰਾਹਮਣ ਮਾਜਰਾ ਦੇ ਰਹਿਣ ਵਾਲੇ ‘ਆਪ’ ਆਗੂ ਨਰਿੰਦਰ ਸਿੰਘ ਨੇ ਸ਼ਿਕਾਇਤ ਵਿਚ ਦੱਸਿਆ ਕਿ ਕੁਝ ਦਿਨ ਪਹਿਲਾਂ ਇਕ ਟਵਿੱਟਰ ਹੈਂਡਲ ਰਾਹੀਂ ਪੋਸਟ ਪਾਈ ਗਈ ਸੀ। ਇਸ ਵਿਚ ਲਿਖਿਆ ਸੀ, “ਇਕ ਕੱਟੜ ਇਮਾਨਦਾਰ ਪਾਰਟੀ ਦਾ ਇਕ ਹੋਰ ਕਾਰਨਾਮਾ”। ਇਸ ਵਿਚ ਅਰਵਿੰਦ ਕੇਜਰੀਵਾਲ ਦੀ ਵਿਦਿਅਕ ਯੋਗਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਪੋਸਟ ਦੇ ਨਾਲ ਇਕ ਜਾਅਲੀ ਦਸਤਾਵੇਜ਼ ਵੀ ਨੱਥੀ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਅਮਰੀਕਾ: ਸੈਕਰਾਮੈਂਟੋ ਕਾਉਂਟੀ ਦੇ ਗੁਰਦੁਆਰਾ ਸਾਹਿਬ ਨੇੜੇ ਗੋਲੀਬਾਰੀ ਦੌਰਾਨ ਦੋ ਜ਼ਖਮੀ 

ਇਸ 'ਚ ਲਿਖਿਆ ਗਿਆ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਮੈਰਿਟ ਦੇ ਆਧਾਰ 'ਤੇ ਆਈਆਈਟੀ 'ਚ ਦਾਖਲਾ ਨਹੀਂ ਲਿਆ ਸਗੋਂ ਉਹਨਾਂ ਨੇ ਕਾਰਪੋਰੇਟ ਕੋਟੇ ਤੋਂ ਪੜ੍ਹਾਈ ਕੀਤੀ। ਇਸ ਵਿਚ ਕੇਜਰੀਵਾਲ ਦੀ ਬਲੈਕ ਐਂਡ ਵ੍ਹਾਈਟ ਫੋਟੋ ਵੀ ਸੀ। ਨਰਿੰਦਰ ਸਿੰਘ ਨੇ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਇਸ ਪੋਸਟ ਨੂੰ ਦੇਖਣ ਤੋਂ ਬਾਅਦ ਉਹਨਾਂ ਨੂੰ ਕਈ ਲੋਕਾਂ ਦੇ ਫੋਨ ਆਏ। ਸਾਈਬਰ ਸੈੱਲ ਨੇ ਇਸ ਮਾਮਲੇ ਵਿਚ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 469, 419, 120-ਬੀ ਅਤੇ ਆਈਟੀ ਐਕਟ 2000 ਤਹਿਤ ਕੇਸ ਦਰਜ ਕੀਤਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement