ED Raid News: ਅਮਰੂਦ ਬਾਗ ਘੁਟਾਲੇ ’ਚ ED ਦੀ ਵੱਡੀ ਕਰਵਾਈ; ਫਿਰੋਜ਼ਪੁਰ ਦੇ DC ਰਾਜੇਸ਼ ਧੀਮਾਨ ਨੂੰ ਹਿਰਾਸਤ ਵਿਚ ਲਿਆ!
Published : Mar 27, 2024, 1:45 pm IST
Updated : Mar 27, 2024, 2:14 pm IST
SHARE ARTICLE
Firozpur Rajesh Dhiman
Firozpur Rajesh Dhiman

ਗੱਡੀ ‘ਚ ਬਿਠਾ ਕੇ ਨਾਲ ਲੈ ਗਏ ਅਧਿਕਾਰੀ

ED Raid News: ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਅੱਜ ਫਿਰੋਜ਼ਪੁਰ ਦੇ ਡੀਸੀ ਰਾਜੇਸ਼ ਧੀਮਾਨ ਦੇ ਘਰ ਰੇਡ ਕੀਤੀ ਗਈ। ਮਿਲੀ ਜਾਣਕਾਰੀ ਅਨੁਸਾਰ ਇਹ ਛਾਪੇਮਾਰੀ ਉਨ੍ਹਾਂ ਦੀ ਪਤਨੀ ਦੇ ਨਾਮ ’ਤੇ ਹੋਏ ਅਮਰੂਦ ਬਾਗ ਮੁਆਵਜ਼ੇ ਦੇ ਘਪਲੇ ਦੇ ਸਬੰਧ ਵਿਚ ਕੀਤੀ ਜਾ ਰਹੀ ਹੈ।

ਇਸ ਦੌਰਾਨ ਖ਼ਬਰਾਂ ਹਨ ਕਿ ਈਡੀ ਨੇ ਫਿਰੋਜ਼ਪੁਰ ਦੇ ਡੀਸੀ ਰਾਜੇਸ਼ ਧੀਮਾਨ ਨੂੰ ਹਿਰਾਸਤ ਵਿਚ ਲੈ ਗਿਆ ਹੈ। ਦਸਿਆ ਜਾ ਰਿਹਾ ਕਿ ਈਡੀ ਦੀ ਟੀਮ ਉਨ੍ਹਾਂ ਨੂੰ ਇਥੋਂ ਅਪਣੇ ਨਾਲ ਗੱਡੀ ਵਿਚ ਬਿਠਾ ਕੇ ਲੈ ਗਈ ਹੈ। ਇਸ ਮਗਰੋਂ ਉਨ੍ਹਾਂ ਦੀ ਪਟਿਆਲਾ ਰਿਹਾਇਸ਼ ਉਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

ਵਿਜੀਲੈਂਸ ਬਿਊਰੋ ਨੇ ਬਹੁ-ਕਰੋੜੀ ਅਮਰੂਦ ਬਾਗ ਮੁਆਵਜ਼ਾ ਘੁਟਾਲੇ ਵਿਚ ਆਈਏਐਸ ਅਧਿਕਾਰੀ ਰਾਜੇਸ਼ ਧੀਮਾਨ ਦੀ ਪਤਨੀ ਖ਼ਿਲਾਫ਼ 2 ਮਈ ਨੂੰ ਮੁਹਾਲੀ ਵਿਜੀਲੈਂਸ ਬਿਊਰੋ ਦੇ ਥਾਣੇ ਵਿਚ ਕੇਸ ਦਰਜ ਕੀਤਾ ਸੀ। ਐਫਆਈਆਰ ਮੁਤਾਬਕ ਧੀਮਾਨ ਦੀ ਪਤਨੀ ਜੈਸਮੀਨ ਕੌਰ ਕੇਸ ਵਿਚ 18 ਮੁਲਜ਼ਮਾਂ ਵਿਚੋਂ ਇਕ ਹੈ।

 (For more Punjabi news apart from Firozpur Rajesh Dhiman ED Raid News, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement