Ludhiana News : ਥਾਰ ਸਵਾਰ ਨੌਜਵਾਨਾਂ ਨੇ ਗੱਡੀ ਨੂੰ ਟੱਕਰ ਮਾਰ ਕੀਤਾ ਹੰਗਾਮਾ, ਲੋਕਾਂ ’ਚ ਦਹਿਸ਼ਤ ਦਾ ਮਾਹੌਲ 

By : BALJINDERK

Published : Mar 27, 2024, 11:55 am IST
Updated : Mar 27, 2024, 1:38 pm IST
SHARE ARTICLE
Youth vandalizing the vehicle with bricks and stones
Youth vandalizing the vehicle with bricks and stones

Ludhiana News : ਵਿਰੋਧ ਕਰਨ ’ਤੇ ਨੌਜਵਾਨਾਂ ਨੇ ਇੱਟਾਂ ਨਾਲ ਪਥਰਾਅ ਕਰਕੇ ਕਾਰ ਦੀ ਕੀਤੀ ਭੰਨਤੋੜ

Ludhiana News : ਲੁਧਿਆਣਾ ’ਚ ਬੀਤੀ ਰਾਤ ਸ਼ਿਮਲਾਪੁਰੀ ਦੇ ਨਾਨਕਸਰ ਇਲਾਕੇ ’ਚ ਥਾਰ ’ਤੇ ਸਵਾਰ ਨੌਜਵਾਨਾਂ ਨੇ ਹੰਗਾਮਾ ਕੀਤਾ। ਨੌਜਵਾਨਾਂ ਨੇ ਗਲੀ ’ਚ ਖੜ੍ਹੀ ਲੋਡਿੰਗ ਗੱਡੀ ਨੂੰ ਟੱਕਰ ਮਾਰ ਦਿੱਤੀ। ਮਹਿੰਦਰਾ ਪਿਕਅੱਪ ਗੱਡੀ ਦਾ ਅਗਲਾ ਸ਼ੀਸ਼ਾ ਬੁਰੀ ਤਰ੍ਹਾਂ ਤੋੜ ਦਿੱਤਾ। ਜਦੋਂ ਇਲਾਕਾ ਵਾਸੀਆਂ ਨੇ ਹਮਲਾਵਰਾਂ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਇਲਾਕੇ ਵਿੱਚ ਭਾਰੀ ਇੱਟਾਂ ਅਤੇ ਪਥਰਾਅ ਕੀਤਾ। 

ਇਹ ਵੀ ਪੜੋ:UNSC News : ਰਮਜ਼ਾਨ ਦੌਰਾਨ ਗਾਜ਼ਾ ’ਚ ਜੰਗਬੰਦੀ ਦੇ ਮਤੇ ’ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ’ਚ ਹੋਵੇਗੀ ਵੋਟਿੰਗ 

ਜਾਣਕਾਰੀ ਦਿੰਦਿਆਂ ਵਿਨੋਦ ਕੁਮਾਰ ਨੇ ਦੱਸਿਆ ਕਿ ਉਸ ਦੀ ਗਲੀ ’ਚੋਂ ਹਰ ਰੋਜ਼ ਕੁਝ ਨੌਜਵਾਨ ਤੇਜ਼ ਰਫ਼ਤਾਰ ਨਾਲ ਥਾਰ ਗੱਡੀ ਚਲਾ ਕੇ ਲੰਘਦੇ ਹਨ। ਉਕਤ ਨੌਜਵਾਨਾਂ ਨੇ ਬੀਤੀ ਰਾਤ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਟੱਕਰ ਮਾਰ ਦਿੱਤੀ। ਜਦੋਂ ਉਸ ਨੇ ਗੱਡੀ ਨੂੰ ਟੱਕਰ ਮਾਰਨ ਦਾ ਕਾਰਨ ਪੁੱਛਿਆ ਤਾਂ ਉਨ੍ਹਾਂ ਉਸ ਨਾਲ ਦੁਰਵਿਵਹਾਰ ਕੀਤਾ। ਉਨ੍ਹਾਂ ਕਿਹਾ ਕਿ ਤੁਸੀਂ ਇਲਾਕੇ ਦੀ ਗਲੀ ਵਿੱਚ ਵਾਹਨ ਕਿਉਂ ਪਾਰਕ ਕਰਦੇ ਹੋ? ਜੇਕਰ ਗਲੀ ਵਿੱਚ ਵਾਹਨ ਖੜ੍ਹੇ ਹਨ ਤਾਂ ਉਹ ਇਸ ਤਰ੍ਹਾਂ ਵਾਹਨਾਂ ਦੀ ਭੰਨ-ਤੋੜ ਕਰਨਗੇ।

ਇਹ ਵੀ ਪੜੋ:Ram Charan News : ਮਸ਼ਹੂਰ ਅਦਾਕਾਰ ਰਾਮ ਚਰਨ ਕਰਨਗੇ ‘ਪੁਸ਼ਪਾ’ ਦੇ ਡਾਇਰੈਕਟਰ ਸੁਕੁਮਾਰ ਨਾਲ ਫ਼ਿਲਮ 

ਵਿਨੋਦ ਨੇ ਦੱਸਿਆ ਕਿ ਉਕਤ ਨੌਜਵਾਨਾਂ ਨੇ ਉਸ ਉਪਰ ਕਾਰ ਭਜਾਉਣ ਦੀ ਕੋਸ਼ਿਸ਼ ਵੀ ਕੀਤੀ।  ਹਮਲਾਵਰ ਨੇੜਲੇ ਇਲਾਕੇ ਦੇ ਵਸਨੀਕ ਹਨ। ਵਿਨੋਦ ਨੇ ਦੱਸਿਆ ਕਿ ਹਮਲਾਵਰਾਂ ਨੇ ਉਸ ਦੀ ਮਾਂ ਦੀ ਬਾਂਹ ਮਰੋੜ ਦਿੱਤੀ। ਉਸ ਨੇ ਪੁਲਿਸ ਨੂੰ ਸੂਚਿਤ ਕੀਤਾ ਤਾਂ ਪੀਸੀਆਰ ਦਸਤਾ ਕਰੀਬ ਡੇਢ ਘੰਟੇ ਬਾਅਦ ਮੌਕੇ ’ਤੇ ਪਹੁੰਚ ਗਿਆ। ਵਿਨੋਦ ਨੇ ਦੱਸਿਆ ਕਿ ਅੱਜ ਉਹ ਇਸ ਮਾਮਲੇ ਸਬੰਧੀ ਥਾਣਾ ਸ਼ਿਮਲਾਪੁਰੀ ਵਿਚ ਸ਼ਿਕਾਇਤ ਦਰਜ ਕਰਵਾਉਣਗੇ।

ਇਹ ਵੀ ਪੜੋ:Delhi News : ‘ਆਪ’’ ਨੇ ਸੰਵਿਧਾਨ, ਲੋਕਤੰਤਰ ਦੇ ਸਮਰਥਨ ’ਚ ਸੋਸ਼ਲ ਮੀਡੀਆ ’ਤੇ ਮੁਹਿੰਮ ਸ਼ੁਰੂ ਕੀਤੀ 

 (For more news apart from youth riding thar created ruckus in Ludhiana News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement