Punjab Weather Update: ਪੰਜਾਬ 'ਚ ਅੱਜ ਗਰਮੀ ਤੋਂ ਮਿਲੇਗੀ ਰਾਹਤ, ਸੂਬੇ ਵਿਚ ਅੱਜ ਮੀਂਹ ਪੈਣ ਦਾ ਅਲਰਟ ਜਾਰੀ
Published : Mar 27, 2025, 7:28 am IST
Updated : Mar 27, 2025, 7:29 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਬੀਤੀ ਸ਼ਾਮ ਬੱਦਲ ਛਾਏ ਜਾਣ ਨਾਲ ਮੌਸਮ ਹੋਇਆ ਸੁਹਾਵਣਾ

Punjab Weather Update News in punjabi: ਪੰਜਾਬ 'ਚ ਗਰਮੀ ਲਗਾਤਾਰ ਵਧ ਰਹੀ ਹੈ। ਅੱਜ ਵੀ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਅੱਜ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਕੱਲ੍ਹ ਵੀ ਅਜਿਹਾ ਹੀ ਮੌਸਮ ਰਿਹਾ, ਇਸ ਦੇ ਬਾਵਜੂਦ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.9 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਅਤੇ ਆਮ ਨਾਲੋਂ 5.8 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ।

ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 36.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸਮੇਂ ਲਈ ਬਹੁਤ ਜ਼ਿਆਦਾ ਮੰਨਿਆ ਜਾਂਦਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਅਨੁਸਾਰ ਅੱਜ ਵਧਦੀ ਗਰਮੀ ਤੋਂ ਕੁਝ ਰਾਹਤ ਮਿਲਦੀ ਦਿਸ ਰਹੀ ਹੈ। ਅੱਜ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ। ਹਾਲਾਂਕਿ ਇਹ ਤਾਪਮਾਨ ਵੀ ਆਮ ਤੋਂ ਉੱਪਰ ਰਹੇਗਾ। ਪਰ ਤਾਪਮਾਨ 'ਚ ਗਿਰਾਵਟ ਨਾਲ ਰਾਹਤ ਮਿਲੇਗੀ।

ਤਾਪਮਾਨ ਦੇ ਅੰਕੜਿਆਂ ਅਨੁਸਾਰ ਲੁਧਿਆਣਾ, ਪਟਿਆਲਾ, ਅੰਮ੍ਰਿਤਸਰ, ਫ਼ਰੀਦਕੋਟ, ਗੁਰਦਾਸਪੁਰ ਅਤੇ ਹੋਰ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ ਕਾਫੀ ਉਪਰ ਰਿਹਾ। ਅੱਜ ਪਠਾਨਕੋਟ, ਗੁਦਾਸਰਪੁਰ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਨੁਸਾਰ ਅੱਜ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement