ਕੇਂਦਰੀ ਮੰਤਰੀ ਨੇ ਇਕ ਦਲਿਤ ਦੇ ਘਰ ਬਿਤਾਈ ਰਾਤ 
Published : Apr 27, 2018, 4:31 pm IST
Updated : Apr 27, 2018, 5:04 pm IST
SHARE ARTICLE
hardeep puri
hardeep puri

ਮੈਂ ਦਲਿਤ ਭਾਈਚਾਰੇ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਤੇ ਇੱਥੇ ਆਇਆ ਹਾਂ |"

ਅੰਮ੍ਰਿਤਸਰ : 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ਨੂੰ ਲੁਭਾਉਣ ਦੀ ਕੋਸ਼ਿਸ਼ ਵਿਚ ਕੇਂਦਰੀ ਗ੍ਰਹਿ ਰਾਜ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਨੇੜਲੇ ਪਿੰਡ ਮੁਥਲ ਇਕ ਦਲਿਤ ਦੇ ਘਰ ਖਾਣਾ ਖਾਧਾ ਅਤੇ ਰਾਤ ਬਿਤਾਈ |

ਭਾਜਪਾ ਦੇ ਸੀਨੀਅਰ ਨੇਤਾ ਰਾਜਿੰਦਰ ਮੋਹਨ ਸਿੰਘ ਛੀਨਾ, ਜ਼ਿਲ੍ਹਾ ਪਾਰਟੀ ਪ੍ਰਧਾਨ ਰਾਜੇਸ਼ ਹਨੀ ਅਤੇ ਹੋਰ ਸਥਾਨਕ ਨੇਤਾਵਾਂ ਦੇ ਨਾਲ ਮੰਤਰੀ ਬਲਵਿੰਦਰ ਸਿੰਘ ਦੇ ਘਰ ਪਹੁੰਚੇ,ਜੋ ਦਲਿਤ ਸਮਾਜ ਦੇ ਹਨ | ਇਸ ਤੋਂ ਪਹਿਲਾਂ, ਉਸਨੇ ਪਿੰਡ ਦੇ ਗੁਰਦੁਆਰੇ ਵਿਖੇ ਮੱਥਾ ਵੀ ਟੇਕਿਆ |

ਬਲਵਿੰਦਰ ਭਾਜਪਾ ਦੀ ਐਸਸੀ ਮੋਰਚਾ ਦੀ ਸਥਾਨਕ ਇਕਾਈ ਦੇ ਨੇਤਾ ਹਨ | ਅਪਣੇ ਘਰ ਵਿਚ ਖਾਣਾ ਖਾਣ ਤੋਂ ਬਾਅਦ, ਉਹ ਪਿੰਡ ਦੇ ਇੱਕ ਦਲਿਤ ਸਮੂਹ ਦੇ ਇਕ ਹੋਰ ਮੈਂਬਰ ਨਿਰੰਜਣਜੀਤ ਸਿੰਘ ਦੇ ਘਰ ਚਲੇ ਗਏ ਜਿੱਥੇ ਉਨ੍ਹਾਂ ਨੇ ਅਪਣੀ ਰਾਤ ਬਿਤਾਈ |

ਮੀਡੀਆ ਨਾਲ ਗੱਲ ਕਰਦਿਆਂ ਪੁਰੀ ਨੇ ਕਿਹਾ, " ਮੈਂ ਦਲਿਤ ਭਾਈਚਾਰੇ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਤੇ ਇੱਥੇ ਆਇਆ ਹਾਂ |"

ਉਨ੍ਹਾਂ ਨੇ ਕਿਹਾ ਕਿ ਉਹ ਪਿੰਡ ਵਿਚ ਅਪਣੀ ਸ਼ਾਮ ਬਿਤਾ ਅਨੁਸੂਚਿਤ ਜਾਤੀ (ਐਸ.ਸੀ.) ਸਮਾਜ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਇਕੱਠੀ ਕਰਕੇ ਪ੍ਰਧਾਨ ਮੰਤਰੀ ਨੂੰ ਰੀਪੋਰਟ ਸੌਂਪਣਗੇ | 

ਇਕ ਸਵਾਲ ਦੇ ਜਵਾਬ ਵਿਚ ਉਹਨਾਂ ਨੇ ਇਹ ਸਪੱਸ਼ਟ ਕਰ ਦਿੱਤਾ ਕਿ ਉਨ੍ਹਾਂ ਨੂੰ ਇਸ ਕਾਨੂੰਨ ਤੋਂ ਸਿਆਸੀ ਫਾਇਦਾ ਲੈਣ ਦਾ ਕੋਈ ਇਰਾਦਾ ਨਹੀਂ ਹੈ ਅਤੇ ਉਹ ਅਸਲ ਵਿਚ ਅਣਗੌਲੇ ਗਏ ਭਾਈਚਾਰੇ ਦੀ ਬਿਹਤਰੀ ਲਈ ਕੰਮ ਕਰਨਾ ਚਾਹੁੰਦੇ ਹਨ |

ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਰਿਪੋਰਟ ਸੌਂਪਣ ਤੋਂ ਬਾਅਦ ਉਹ ਇਕ ਵਾਰ ਫਿਰ ਪਿੰਡ ਆ ਜਾਣਗੇ |

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement