ਨਾਂਦੇੜ ਸਾਹਿਬ 'ਚ ਫਸੇ ਸੈਂਕੜੇ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਵੱਡੀ ਮੁਹਿੰਮ ਸ਼ੁਰੂ
Published : Apr 27, 2020, 11:57 am IST
Updated : Apr 27, 2020, 11:57 am IST
SHARE ARTICLE
File Photo
File Photo

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰੰਤਰ ਯਤਨਾਂ ਅਤੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਨੇ ਮਹਾਰਾਸ਼ਟਰ ਵਿਚ ਹਜ਼ੂਰ ਸਾਹਿਬ (ਨਾਂਦੇੜ) ਵਿਖੇ ਫਸੇ

ਚੰਡੀਗੜ੍ਹ, 26 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰੰਤਰ ਯਤਨਾਂ ਅਤੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਨੇ ਮਹਾਰਾਸ਼ਟਰ ਵਿਚ ਹਜ਼ੂਰ ਸਾਹਿਬ (ਨਾਂਦੇੜ) ਵਿਖੇ ਫਸੇ ਸੈਂਕੜੇ ਸ਼ਰਧਾਲੂਆਂ ਨੂੰ ਵਾਪਸ ਉਨ੍ਹਾਂ ਦੇ ਘਰ ਲਿਆਉਣ ਲਈ ਵੱਡੇ ਪੱਧਰ 'ਤੇ ਮੁਹਿੰਮ ਸ਼ੁਰੂ ਕਰ ਦਿਤੀ। ਇਸ ਤੋਂ ਇਲਾਵਾ ਰਾਜਸਥਾਨ ਵਿਚ ਵੀ ਫਸੇ 2700 ਮਜ਼ਦੂਰਾਂ ਅਤੇ 150 ਵਿਦਿਆਰਥੀਆਂ ਨੂੰ ਵੀ ਵਾਪਸ ਲਿਆਉਣ ਦੀ ਤਿਆਰੀ ਹੈ।

ਐਤਵਾਰ ਬਾਅਦ ਦੁਪਹਿਰ ਤਕ 219 ਸ਼ਰਧਾਲੂ ਪੰਜਾਬ ਵਿਚ ਅਪਣੇ ਘਰ ਪਹੁੰਚ ਗਏ ਜਦੋਂ ਕਿ 11 ਵਾਹਨਾਂ 'ਤੇ ਆ ਰਹੇ 176 ਹੋਰ ਸ਼ਰਧਾਲੂ ਦੇਰ ਰਾਤ ਤਕ ਬਠਿੰਡਾ ਪੁੱਜ ਜਾਣਗੇ ਜਿਥੋਂ ਉਹ ਅਗਾਂਹ ਅੰਮ੍ਰਿਤਸਰ ਜਾਣਗੇ। ਸਟੇਟ ਟਰਾਂਸਪੋਰਟ ਕਮਿਸ਼ਨਰ ਅਮਰ ਪਾਲ ਸਿੰਘ ਅਨੁਸਾਰ 476 ਸ਼ਰਧਾਲੂਆਂ ਨੂੰ ਲੈ ਕੇ ਆ ਰਹੀਆਂ 13 ਬਸਾਂ ਰਾਜਸਥਾਨ ਦੇ ਭੀਲਵਾੜਾ ਵਿਚ ਪਹੁੰਚ ਗਈਆਂ ਜਿਨ੍ਹਾਂ ਦੇ ਕਲ ਸਵੇਰੇ ਪੰਜਾਬ ਪੁੱਜਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਪੰਜਾਬ ਸਰਕਾਰ ਦੀਆਂ 80 ਬੱਸਾਂ ਦਾ ਕਾਫ਼ਲਾ ਇੰਦੌਰ (ਮੱਧ ਪ੍ਰਦੇਸ਼) ਪਾਰ ਕਰ ਗਿਆ ਹੈ

ਜਿਸ ਦੇ ਐਤਵਾਰ ਦੀ ਦੇਰ ਰਾਤ ਹਜ਼ੂਰ ਸਾਹਿਬ ਵਿਖੇ ਪਹੁੰਚਣ ਦੀ ਆਸ ਹੈ ਅਤੇ ਬਾਕੀ ਰਹਿੰਦੇ ਸ਼ਰਧਾਲੂਆਂ ਨੂੰ ਲੈ ਕੇ ਸੋਮਵਾਰ ਦੁਪਹਿਰ ਮੁੜ ਪੰਜਾਬ ਵਲ ਰਵਾਨਾ ਹੋਣ ਦੀ ਉਮੀਦ ਹੈ। ਮੁੱਖ ਮੰਤਰੀ ਨੇ ਅਪਣੇ ਨਿਰੰਤਰ ਯਤਨਾਂ ਰਾਹੀਂ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਕੁੱਝ ਦਿਨ ਪਹਿਲਾਂ ਕੇਂਦਰ ਪਾਸੋਂ ਇਜਾਜ਼ਤ ਮੰਗੀ ਸੀ ਅਤੇ ਇਹ ਵੀ ਵਚਨਬੱਧਤਾ ਪ੍ਰਗਟਾਈ ਸੀ ਕਿ ਇਸ ਵਾਸਤੇ ਲੋੜੀਂਦੇ ਕਦਮ ਪੰਜਾਬ ਸਰਕਾਰ ਵੱਲੋਂ ਚੁੱਕੇ ਜਾਣਗੇ।

ਉਨ੍ਹਾਂ ਨੇ ਸੂਬੇ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਨੂੰ ਮਹਾਰਾਸ਼ਟਰ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਅਥਾਰਟੀਆਂ ਨਾਲ ਲਗਾਤਾਰ ਤਾਲਮੇਲ ਕਰਨ ਲਈ ਤਾਇਨਾਤ ਕੀਤਾ ਸੀ ਤਾਕਿ ਸ਼ਰਧਾਲੂਆਂ ਦੇ ਨਾਲ-ਨਾਲ ਮਜ਼ਦੂਰਾਂ ਅਤੇ ਵਿਦਿਆਰਥੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਇਆ ਜਾ ਸਕੇ।
ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਪੰਜਾਬ ਦੇ 150 ਵਿਦਿਆਰਥੀ ਜੋ ਰਾਜਸਥਾਨ ਵਿਚ ਕੋਟਾ 'ਚ ਫਸ ਗਏ ਸਨ, ਨੂੰ ਸੱਤ ਬਸਾਂ ਰਾਹੀਂ ਵਾਪਸ ਲਿਆਂਦਾ ਜਾ ਰਿਹਾ ਹੈ ਜੋ ਭਲਕੇ ਸਵੇਰੇ ਪੰਜਾਬ ਪਹੁੰਚ ਜਾਣਗੇ। ਸੂਬਾ ਸਰਕਾਰ ਨੇ 60 ਬਸਾਂ ਜੈਸਲਮੇਰ (ਰਾਜਸਥਾਨ) ਵੀ ਭੇਜੀਆਂ ਹਨ ਜਿਥੇ 2700 ਮਜ਼ਦੂਰ ਪੰਜ ਰਾਹਤ ਕੈਂਪਾਂ ਵਿਚ ਰੁਕੇ ਹੋਏ ਹਨ। ਉਹ ਪੰਜਾਬ ਲਈ ਭਲਕੇ ਸ਼ਾਮ ਨੂੰ ਰਵਾਨਾ ਹੋਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement