ਤ੍ਰਿਪਤ ਬਾਜਵਾ ਵਲੋਂ ਪੇਂਡੂ ਡਿਸਪੈਂਸਰੀਆਂ ਦੇ ਫ਼ਰਮਾਸਿਸਟਾਂ ਨੂੰ ਮੰਗਾਂ ਮੰਨਣ ਦਾ ਭਰੋਸਾ
Published : Apr 27, 2020, 12:39 pm IST
Updated : Apr 27, 2020, 12:39 pm IST
SHARE ARTICLE
File Photo
File Photo

ਹੜਤਾਲ 'ਤੇ ਨਾ ਜਾਣ ਦੀ ਕੀਤੀ ਅਪੀਲ

ਚੰਡੀਗੜ੍ਹ, 26 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪੇਂਡੂ ਡਿਸਪੈਂਸਰੀਆਂ ਵਿਚ ਕੰਮ ਕਰਦੇ ਫਰਮਾਸਿਸਟਾਂ ਨੂੰ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੰਦਿਆਂ ਅਪੀਲ ਕੀਤੀ ਹੈ ਕਿ ਉਹ ਇਸ ਸੰਕਟ ਦੀ ਘੜੀ ਵਿਚ ਹੜਤਾਲ 'ਤੇ ਨਾ ਜਾਣ। ਬਾਜਵਾ ਨੇ ਅੱਜ ਫਰਮਾਸਿਸਟ ਯੂਨੀਅਨ ਦੇ ਵਫ਼ਦ ਨੂੰ ਟੈਲੀਫ਼ੋਨ ਕਰ ਕੇ ਭਰੋਸਾ ਦੁਆਇਆ ਕਿ ਸਰਕਾਰ ਵਲੋਂ ਉਨ੍ਹਾਂ ਦੀਆਂ ਨੌਕਰੀਆਂ ਰੈਗੂਲਰ ਕਰਨ ਦੀ ਮੰਗ 'ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਕੁੱਝ ਕਾਨੂੰਨੀ ਤੇ ਅਦਾਲਤੀ ਫ਼ੈਸਲਿਆਂ ਦੀਆਂ ਅੜਚਣਾਂ ਨੂੰ ਦੂਰ ਕਰ ਕੇ ਇਸ ਮਾਮਲੇ ਦਾ ਹੱਲ ਕੱਢ ਲਿਆ ਜਾਵੇਗਾ।

Tript Rajinder BajwaTript Rajinder Bajwa

ਉਨ੍ਹਾਂ ਯੂਨੀਅਨ ਦੇ ਵਫ਼ਦ ਨੂੰ ਇਹ ਵੀ ਦਸਿਆ ਕਿ ਫਰਮਾਸਿਸਟਾਂ ਦਾ ਕੰਟਰੈਕਟ ਨਵਿਆਉਣ ਅਤੇ ਇਸ ਮਹੀਨੇ ਦੀ ਤਨਖ਼ਾਹ ਜਾਰੀ ਕਰਨ ਲਈ ਮਹਿਕਮੇ ਨੂੰ ਹਦਾਇਤਾਂ ਜਾਰੀ ਕਰ ਦਿਤੀਆਂ ਗਈਆਂ ਹਨ। ਪੰਚਾਇਤ ਮੰਤਰੀ ਨੇ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਪੇਂਡੂ ਡਿਸਪੈਂਸਰੀਆਂ ਵਿਚ ਕੰਮ ਕਰ ਰਹੇ ਫਰਮਾਸਿਸਟਾਂ ਵਲੋਂ ਸਿਹਤ ਵਿਭਾਗ ਦੇ ਕਰਮਚਾਰੀਆਂ ਨਾਲ ਮੋਢਾ ਨਾਲ ਮੋਢਾ ਜੋੜ ਕੇ ਕੋਰੋਨਾ ਵਿਰੁਧ ਲੜੀ ਜਾ ਰਹੀ ਜੰਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਪਾਏ ਜਾ ਰਹੇ ਯੋਗਦਾਨ 'ਤੇ ਪੂਰੇ ਵਿਭਾਗ ਨੂੰ ਮਾਣ ਹੈ।

ਉਨ੍ਹਾਂ ਯੂਨੀਅਨ ਦੇ ਵਫ਼ਦ ਨੂੰ ਭਰੋਸਾ ਦੁਆਇਆ ਕਿ ਉਹ ਸਿਹਤ ਤੇ ਪੁਲਿਸ ਵਿਭਾਗ ਦੀ ਤਰ੍ਹਾਂ ਇਨ੍ਹਾਂ ਫ਼ਰਮਾਸਿਸਟਾਂ ਨੂੰ ਵੀ 50 ਲੱਖ ਰੁਪਏ ਦੇ ਬੀਮੇ ਦੀ ਸਹੂਲਤ ਦੇਣ ਦਾ ਮਾਮਲਾ ਵੀ ਮੁੱਖ ਮੰਤਰੀ ਕੋਲ ਉਠਾਉਣਗੇ। ਬਾਜਵਾ ਨੇ ਫਰਮਾਸਿਸਟਾਂ ਨੂੰ ਅਪੀਲ ਕੀਤੀ ਕਿ ਉਹ ਕਲ ਤੋਂ ਹੜਤਾਲ 'ਤੇ ਜਾਣ ਦਾ ਫ਼ੈਸਲਾ ਪੰਜਾਬ ਅਤੇ ਪੰਜਾਬੀਆਂ ਦੇ ਵੱਡੇ ਹਿੱਤ ਨੂੰ ਸਾਹਮਣੇ ਰਖਦੇ ਹੋਏ ਵਾਪਸ ਲੈ ਲੈਣ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement