ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਨੌਜਵਾਨ 'ਤੇ ਚਲਾਈਆਂ ਗੋਲੀਆਂ, ਗਈ ਜਾਨ
Published : Apr 27, 2022, 1:24 pm IST
Updated : Apr 27, 2022, 1:24 pm IST
SHARE ARTICLE
Major incident in Amritsar
Major incident in Amritsar

ਦੋਸਤਾਂ ਨਾਲ ਘੁੰਮਣ ਗਿਆ ਸੀ ਮ੍ਰਿਤਕ ਨੌਜਵਾਨ

 

 

ਅੰਮ੍ਰਿਤਸਰ: ਪੰਜਾਬ ਵਿਚ ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਕਿਸੇ ਨੂੰ ਵੀ ਕਾਨੂੰਨ ਦਾ ਖੌਫ਼ ਨਹੀਂ ਰਿਹਾ। ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।  ਹਾਲਾਂਕਿ ਲੋਕਾਂ ਵੱਲੋਂ ਨਵੀਂ ਚੁਣੀ ਸਰਕਾਰ ਹਰ ਹੀਲੇ ਵਸੀਲੇ ਸੂਬੇ 'ਚ ਵਿਗੜਦੀ ਕਾਨੂੰਨ ਅਤੇ ਵਿਵਸਥਾ ਨੂੰ ਸੁਧਾਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਵਧਦੇ ਅਪਰਾਧਿਕ ਮਾਮਲਿਆਂ ਦੇ ਨਾਲ ਪੰਜਾਬ ਪੁਲਿਸ ਦੀ ਸਮਰੱਥਾ 'ਤੇ ਜ਼ਰੂਰ ਸਵਾਲੀਆਂ ਨਿਸ਼ਾਨ ਖੜੇ ਹੁੰਦੇ ਜਾ ਰਹੇ ਹਨ।

 

Major incident in AmritsarMajor incident in Amritsar

 ਅਜਿਹਾ ਹੀ ਮਾਮਲਾ ਅੱਜ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਜਿਥੇੇ  ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ 'ਤੇ ਪਿੰਡ ਨੰਗਲੀ ਵਿਚ ਵਾਪਰੀ ਹੈ।

 

Major incident in AmritsarMajor incident in Amritsar

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ 12ਵੀਂ ਜਮਾਤ ਵਿੱਚ ਪੜ੍ਹਦਾ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਨੌਜਵਾਨ ਕੱਲ੍ਹ ਆਪਣੇ ਦੋਸਤਾਂ ਨਾਲ ਘੁੰਮਣ ਗਿਆ ਸੀ ਪਰ ਰਾਤ ਤੱਕ ਵਾਪਸ ਨਹੀਂ ਆਇਆ। ਸਵੇਰੇ ਜਦ ਸੂਚਨਾ ਮਿਲੀ ਕਿ ਉਹਨਾਂ ਦੇ ਲੜਕੇ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਪੁਲਿਸ ਵੱਲੋਂ  ਮ੍ਰਿਤਕ ਦੀ ਮਾਤਾ ਕੰਵਲਜੀਤ ਕੌਰ ਦੇ ਬਿਆਨਾਂ ਦੇ ਅਧਾਰ ‘ਤੇ ਦੋ ਵਿਅਕਤੀਆਂ ਬੂਆ ਸਿੰਘ ਤੇ ਹਰਪ੍ਰੀਤ ਸਿੰਘ ਵਾਸੀ ਅਬਾਦੀ ਬਾਬਾ ਦੀਪ ਸਿੰਘ ਕਾਲੋਨੀ ਨੰਗਲੀ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

 

Major incident in Amritsar
Major incident in Amritsar

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement