ਕਰਜ਼ੇ ਤੋਂ ਦੁਖੀ ਕਿਸਾਨ ਨੇ ਖਾਧਾ ਜ਼ਹਿਰ, ਨਵਜੋਤ ਸਿੰਘ ਸਿੱਧੂ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
Published : Apr 27, 2022, 3:01 pm IST
Updated : Apr 27, 2022, 4:59 pm IST
SHARE ARTICLE
navjot singh sidhu ate farmer Hardeep Singh's cremation
navjot singh sidhu ate farmer Hardeep Singh's cremation

ਨਾਭਾ ਦੇ ਪਿੰਡ ਤੂੰਗਾ ਦਾ ਰਹਿਣ ਵਾਲਾ ਸੀ ਹਰਦੀਪ ਸਿੰਘ 

ਨਾਭਾ : ਇੱਕ ਪਾਸੇ ਜਿਥੇ ਅਨਾਜ ਦੀ ਪੈਦਾਵਾਰ ਕਰ ਕੇ ਹੋਰਨਾਂ ਦਾ ਢਿੱਡ ਭਰਦਾ ਹੈ ਉਥੇ ਹੀ ਕਈ ਵਾਰ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਕਿ ਮਿਹਨਤ ਦਾ ਮੁੱਲ ਨਾ ਮੁੜਨ 'ਤੇ ਕਿਸਾਨਾਂ ਵਲੋਂ ਸਖਤ ਫੈਸਲੇ ਵੀ ਕੀਤੇ ਜਾਂਦੇ ਹਨ। ਇਸ ਨਾਲ ਉਹ ਤਾਂ ਆਪਣੀਆਂ ਪ੍ਰੇਸ਼ਾਨੀਆਂ ਤੋਂ ਮੁਕਤ ਹੋ ਜਾਂਦੇ ਹਨ ਪਰ ਪਰਿਵਾਰ ਲਈ ਸਾਰੀ ਉਮਰ ਦਾ ਦੁੱਖ ਦੇ ਜਾਂਦੇ ਹਨ। Farmer Suicide Farmer Suicide

ਅਜਿਹਾ ਹੀ ਇੱਕ ਮਾਮਲਾ ਨਾਭਾ ਤੋਂ ਸਾਹਮਣੇ ਆਇਆ ਹੈ ਜਿਥੇ ਇੱਕ ਕਿਸਾਨ ਨੇ ਕਣਕ ਦਾ ਝਾੜ ਘੱਟ ਨਿਕਲਣ ਕਾਰਨ ਖ਼ੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਦੀ ਪਹਿਚਾਣ ਹਰਦੀਪ ਸਿੰਘ ਵਜੋਂ ਹੋਈ ਹੈ ਜੋ ਨਾਭਾ ਦੇ ਪਿੰਡ ਤੁੰਗਾ ਦਾ ਰਹਿਣ ਵਾਲਾ ਸੀ। ਇਸ ਵਾਰ ਆਪਣੀ ਫ਼ਸਲ ਦਾ ਘੱਟ ਝਾੜ ਨਿਕਲਣ ਤੇ ਹਰਦੀਪ ਸਿੰਘ ਨੇ ਦੁਖੀ ਹੋ ਕੇ ਜ਼ਹਿਰੀਲੀਆਂ ਗੋਲੀਆਂ ਖਾ ਲਈਆਂ ਅਤੇ ਇਸ ਦੁਨੀਆਂ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿਤਾ।

DeathDeath

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਹਰਦੀਪ ਸਿੰਘ ਦੀ ਉਮਰ 41 ਸਾਲ ਦੱਸੀ ਜਾ ਰਹੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਮ੍ਰਿਤਕ ਕਿਸਾਨ ਨੇ 4 ਮਹੀਨੇ ਪਹਿਲਾਂ ਹੀ ਆਪਣੀ ਧੀ ਨੂੰ ਕਰਜ਼ਾ ਲੈ ਕੇ ਕੈਨੇਡਾ ਭੇਜਿਆ ਸੀ ਅਤੇ ਹੁਣ ਫ਼ਸਲ ਦਾ ਝਾੜ ਵੀ ਘੱਟ ਨਿਕਲਿਆ ਜਿਸ ਕਾਰਨ ਹਰਦੀਪ ਸਿੰਘ ਬਹੁਤ ਪ੍ਰੇਸ਼ਾਨ ਰਹਿ ਰਿਹਾ ਸੀ।

photo photo

ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਗਲਬਾਤ ਕਰਦੇ ਹੋਏ ਦੱਸਿਆ ਕਿ ਹਰਦੀਪ ਸਿੰਘ ਨੇ ਕਰਜ਼ੇ ਦਾ ਬੋਝ ਨਾ ਝੱਲਣ ਕਾਰਨ ਜ਼ਹਿਰ ਖਾ ਲਿਆ ਅਤੇ ਉਸ ਨੂੰ ਸਥਾਨਕ ਹਸਪਤਾਲ ਵੀ ਲਿਜਾਇਆ ਗਿਆ ਪਰ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਕਰਾਰ ਦਿਤਾ ਗਿਆ। ਮ੍ਰਿਤਕ ਕਿਸਾਨ ਦੇ ਸਰ 20 - 25 ਲੱਖ ਰੁਪਇਆ ਕਰਜ਼ਾ ਸੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਨੂੰ ਬਣਦਾ ਮੁਆਵਜ਼ਾ ਦਿਤਾ ਜਾਵੇ ਅਤੇ ਸਾਰਾ ਕਰਜ਼ਾ ਮਾਫ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮ੍ਰਿਤਕ ਦਾ ਬੇਟਾ ਬਾਰਵੀਂ ਜਮਾਤ ਵਿਚ ਪੜ੍ਹ ਇਹ ਹੈ ਜਿਸ ਨੂੰ ਨੌਕਰੀ ਦਿਤੀ ਜਾਣੀ ਚਾਹੀਦੀ ਹੈ।

photo photo

ਪਿੰਡ ਵਾਲਿਆਂ ਨੇ ਕਿਹਾ ਕਿ ਇਸ ਵਾਰ ਫ਼ਸਲ ਦਾ ਝਾੜ ਘੱਟ ਹੋਣ ਕਾਰਨ ਇਹ ਇੱਕ ਹਰਦੀਪ ਸਿੰਘ ਨਹੀਂ ਸਗੋਂ ਕਈ ਹਰਦੀਪ ਸਿੰਘ ਅਜਿਹਾ ਕਦਮ ਚੁੱਕਣ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਸਾਡੇ ਕੋਲ ਹੋਰ ਕੋਈ ਵੀ ਚਾਰਾ ਨਹੀਂ ਹੈ ਕਿਉਂਕਿ ਜਦੋਂ ਕਰਜ਼ੇ ਦੀ ਪੰਡ ਭਾਰੀ ਹੋ ਜਾਵੇ ਤਾਂ ਲੋਕ ਮੌਤ ਨੂੰ ਗਲ਼ ਲਗਾਉਣਾ ਹੀ ਬਿਹਤਰ ਸਮਝਦੇ ਹਨ। ਇਸ ਲਈ ਸਰਕਾਰ ਨੂੰ ਅਜਿਹੇ ਮਾਮਲਿਆਂ ਵਲ ਧਿਆਨ ਦੇਣਾ ਚਾਹੀਦਾ ਹੈ।

ਮ੍ਰਿਤਕ ਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਇਸ ਮੌਕੇ ਜਿਥੇ ਕੋਈ ਵੀ ਸਰਕਾਰੀ ਨੁਮਾਇੰਦਾ ਪਰਿਵਾਰ ਨਾਲ ਦੁੱਖ ਵੰਡਾਉਣ ਨਹੀਂ ਪਹੁੰਚਿਆ ਪਰ ਨਵਜੋਤ ਸਿੰਘ ਸਿੱਧੂ ਇਸ ਮੌਕੇ ਪਹੁੰਚੇ ਅਤੇ ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਵੀ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਦੁੱਖ ਵੰਡਾਏ ਬਿਨ੍ਹਾ ਕਿਸੇ ਵੀ ਮੁੱਖ ਮੰਤਰੀ ਜਾਂ ਕਿਸੇ ਵੀ ਸਿਆਸੀ ਅਹੁਦੇਦਾਰ ਦਾ ਵੱਕਾਰ ਨਹੀਂ ਹੈ।

photo photo

ਇਸ ਲਈ ਜ਼ਮੀਨੀ ਪੱਧਰ 'ਤੇ ਆ ਕੇ ਕਿਸਾਨਾਂ ਦੀ ਸਾਰ ਲੈਣ ਵਾਲਾ ਹੀ ਯੋਗ ਹੁਕਮਰਾਨ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਮੁਆਵਜ਼ਾ ਦੇਣ ਨਾਲ ਕਿਸੇ ਦੀ ਜਾਨ ਵਾਪਸ ਨਹੀਂ ਲਿਆਂਦੀ ਜਾ ਸਕਦੀ ਪਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਨਾਲ ਉਨ੍ਹਾਂ ਦਾ ਗ਼ਮ ਘੱਟ ਕੀਤਾ ਜਾ ਸਕਦਾ ਹੈ। ਇਸ ਲਈ ਸਰਕਾਰ ਨੂੰ ਕਿਸਾਨਾਂ ਦੀ ਸਾਰ ਲੈਣੀ ਚਾਹੀਦੀ ਹੈ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement