CM ਮਾਨ, ਰਾਜਪਾਲ ਸਣੇ ਕਈ ਆਗੂਆਂ ਨੂੰ ਉਡਾਉਣ ਦੀ ਧਮਕੀ, ਸੁਲਤਾਨਪੁਰ ਲੋਧੀ ਦੇ ਸਟੇਸ਼ਨ ਮਾਸਟਰ ਨੂੰ ਮਿਲਿਆ ਪੱਤਰ
Published : Apr 27, 2022, 7:31 pm IST
Updated : Apr 27, 2022, 7:31 pm IST
SHARE ARTICLE
Sultanpur Lodhi
Sultanpur Lodhi

ਪੱਤਰ 'ਚ ਸੁਲਤਾਨਪੁਰ ਲੋਧੀ ਅਤੇ ਜਲੰਧਰ ਸਣੇ ਪੰਜਾਬ ਦੇ ਹੋਰਨਾਂ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।

 

ਚੰਡੀਗੜ੍ਹ: ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਦੇ ਸਟੇਸ਼ਨ ਮਾਸਟਰ ਨੂੰ ਇਕ ਧਮਕੀ ਭਰਿਆ ਪੱਤਰ ਮਿਲਿਆ ਹੈ। ਪੱਤਰ 'ਚ ਸੁਲਤਾਨਪੁਰ ਲੋਧੀ ਅਤੇ ਜਲੰਧਰ ਸਣੇ ਪੰਜਾਬ ਦੇ ਹੋਰਨਾਂ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।

Sultanpur lodhiSultanpur lodhi

ਇਸ ਧਮਕੀ ਭਰੇ ਪੱਤਰ ਤੋਂ ਬਾਅਦ ਰੇਲਵੇ ਪੁਲਿਸ ਅਤੇ ਪੰਜਾਬ ਪੁਲਿਸ ਅਲਰਟ ਹੋ ਗਈ ਹੈ। ਡਾਕ ਰਾਹੀਂ ਭੇਜੇ ਪੱਤਰ ਵਿਚ ਅਰਾਜਕ ਤੱਤਾਂ ਵਲੋਂ ਪੰਜਾਬ ਦੇ ਪੰਜ ਤੋਂ ਵੱਧ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ, ਕਈ ਅਕਾਲੀ ਆਗੂਆਂ, ਦੇਵੀ ਤਾਲਾਬ ਮੰਦਰ, ਫਗਵਾੜਾ ਦੇ ਪ੍ਰਸਿੱਧ ਮੰਦਰ ਹਨੂੰਮਾਨ ਗੜ੍ਹੀ ਅਤੇ ਪਟਿਆਲਾ ਦੇ ਪ੍ਰਸਿੱਧ ਕਾਲੀ ਮਾਤਾ ਮੰਦਰ ਨੂੰ ਵੀ ਉਡਾਉਣ ਦੀ ਧਮਕੀ ਦਿੱਤੀ ਗਈ ਹੈ।

Photo
Photo

ਪੱਤਰ ਲਿਖਣ ਵਾਲੇ ਨੇ ਖ਼ੁਦ ਨੂੰ ਅੱਤਵਾਦੀ ਸੰਗਠਨ ਜੈਸ਼ ਏ ਮੁਹੰਮਦ ਦਾ ਕਮਾਂਡਰ ਦੱਸਿਆ ਹੈ। ਰੇਲਵੇ ਸਟੇਸ਼ਨ ਦੇ ਅਧਿਕਾਰੀਆਂ ਨੇ ਪੱਤਰ ਤੋਂ ਬਾਅਦ ਰੇਲਵੇ ਸਟੇਸ਼ਨ ਦੀ ਸੁਰੱਖਿਆ ਨੂੰ ਵਧਾ ਦਿੱਤਾ ਹੈ। ਅਰਾਜਕ ਤੱਤਾਂ ਨੇ ਸਟੇਸ਼ਨ ਸੁਪਰਡੈਂਟ ਸੁਲਤਾਨਪੁਰ ਲੋਧੀ ਰਾਜਬੀਰ ਸਿੰਘ ਦੇ ਨਾਂਅ ’ਤੇ ਪੱਤਰ ਭੇਜਿਆ ਹੈ।

Bhagwant Mann Bhagwant Mann

ਰਾਜਬੀਰ ਸਿੰਘ ਨੇ ਪੱਤਰ ਮਿਲਦੇ ਹੀ ਤੁਰੰਤ ਰੇਲਵੇ ਪੁਲਿਸ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ।  ਹਿੰਦੀ 'ਚ ਲਿਖੀ ਚਿੱਠੀ 'ਚ ਕਿਹਾ ਗਿਆ ਹੈ ਕਿ ਅਸੀਂ ਆਪਣੇ ਜੇਹਾਦੀਆਂ ਦਾ ਬਦਲਾ ਜ਼ਰੂਰ ਲਵਾਂਗੇ। 21 ਮਈ ਨੂੰ ਜਲੰਧਰ ਰੇਲਵੇ ਸਟੇਸ਼ਨ, ਸੁਲਤਾਨਪੁਰ ਲੋਧੀ, ਲੋਹੀਆਂ ਖਾਸ, ਫਿਰੋਜ਼ਪੁਰ ਛਾਉਣੀ, ਫਗਵਾੜਾ, ਅੰਮ੍ਰਿਤਸਰ, ਤਰਨਤਾਰਨ ਸਮੇਤ ਪੰਜਾਬ ਦੇ ਕਈ ਸਟੇਸ਼ਨਾਂ ਨੂੰ ਉਡਾ ਦਿੱਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement