ਪਾਤੜਾਂ : ਗੁਰਦੁਆਰਾ ਨਾਨਕਸਰ ਠਾਠ ਦੇ ਸੇਵਾਦਾਰ ਨੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
Published : Apr 27, 2023, 9:54 am IST
Updated : Apr 27, 2023, 9:55 am IST
SHARE ARTICLE
photo
photo

ਉੱਤਰਾਖੰਡ ਦੇ ਜ਼ਿਲ੍ਹਾ ਬਿਜਨੌਰ ਦੇ ਗੁਰਬਾਜ ਸਿੰਘ ਵਜੋਂ ਹੋਈ ਮ੍ਰਿਤਕ ਦੀ ਪਛਾਣ

 

ਪਾਤੜਾਂ : ਗੁਰਦੁਆਰਾ ਨਾਨਕਸਰ ਠਾਠ ਸੇਲਵਾਲਾ ਪਾਤੜਾਂ ਦੇ ਸੇਵਾਦਾਰ ਵੱਲੋਂ ਉਸ ਦੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਦਾ ਪਤਾ ਮੰਗਲਵਾਰ ਦੇਰ ਸ਼ਾਮ ਉਦੋਂ ਲੱਗਾ, ਜਦੋਂ ਬਾਬੇ ਦੇ ਸੇਵਾਦਾਰ ਵੱਲੋਂ ਦਰਵਾਜ਼ਾ ਨਾ ਖੋਲ੍ਹੇ ਜਾਣ ’ਤੇ ਦੂਜੇ ਸਾਥੀਆਂ ਵੱਲੋਂ ਖਿੜਕੀ ਤੋੜ ਕੇ ਦੇਖਿਆ ਗਿਆ।

ਸੂਚਨਾ ਮਿਲਦੇ ਹੀ ਡੀ ਐੱਸ ਪੀ ਪਾਤੜਾਂ ਗੁਰਦੀਪ ਸਿੰਘ ਦਿਓਲ ਅਤੇ ਥਾਣਾ ਮੁਖੀ ਹਰਮਨਪ੍ਰੀਤ ਸਿੰਘ ਚੀਮਾ ਮੌਕੇ ’ਤੇ ਪਹੁੰਚੇ। ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਗੁਰਬਾਜ ਬਾਬਾ ਬਲਜੀਤ ਸਿੰਘ ਦਾ ਨਜ਼ਦੀਕੀ ਸੀ ਅਤੇ ਉਨ੍ਹਾ ਦੀ ਗੈਰ-ਹਾਜ਼ਰੀ ਵਿੱਚ ਉਹ ਹੀ ਗੁਰਦੁਆਰਾ ਸਾਹਿਬ ਦੀ ਸੇਵਾ-ਸੰਭਾਲ ਦੀ ਡਿਊਟੀ ਨਿਭਾਉਂਦਾ ਸੀ। ਹੁਣ ਵੀ ਬਾਬਾ ਬਲਜੀਤ ਸਿੰਘ ਹਜ਼ੂਰ ਸਾਹਿਬ ਗਏ ਹੋਏ ਸਨ, ਜਿਸ ਦੇ ਚਲਦਿਆਂ ਗੁਰਬਾਜ ਸਿੰਘ ਦੇਖ-ਰੇਖ ਕਰ ਰਿਹਾ ਸੀ। ਮੰਗਲਵਾਰ ਦੇਰ ਸ਼ਾਮ ਅੱਠ ਵਜੇ ਦੇ ਕਰੀਬ ਸੂਚਨਾ ਮਿਲੀ ਕਿ ਗੁਰਬਾਜ ਸਿੰਘ (19) ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ।

ਸੀ ਸੀ ਟੀ ਵੀ ਦੀ ਫੁਟੇਜ਼ ਤੋਂ ਸਾਹਮਣੇ ਆਇਆ ਕਿ ਸੇਵਾਦਾਰ ਨੇ ਦੁਪਿਹਰ 12 ਵਜੇ ਦੇ ਕਰੀਬ ਬਾਬਾ ਬਲਜੀਤ ਸਿੰਘ ਦੇ ਕਮਰੇ ਵਿੱਚੋਂ ਉਨ੍ਹਾ ਦਾ 32 ਬੋਰ ਲਾਇਸੈਂਸੀ ਰਿਵਾਲਵਰ ਲੈ ਕੇ ਦੂਜੇ ਕਮਰੇ ਵਿਚ ਜਾ ਕੇ ਆਪਣੀ ਪੁੜਪੜੀ ਵਿਚ ਗੋਲੀ ਮਾਰ ਲਈ। ਮੁਢਲੀ ਕਾਰਵਾਈ ਤਹਿਤ ਧਾਰਾ 174 ਦੀ ਕਾਰਵਾਈ ਕਰਕੇ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ। ਮੌਤ ਦੇ ਕਾਰਨਾਂ ਦਾ ਪਤਾ ਲਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਗੁਰਬਾਜ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਜਲਾਲਪੁਰ ਥਾਣਾ ਅਤੇ ਜ਼ਿਲ੍ਹਾ ਬਿਜਨੌਰ (ਉਤਰਾਖੰਡ) ਦਾ ਸੀ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement