ਅੰਮ੍ਰਿਤਸਰ 'ਚ ਨਸ਼ੇ ਦੀ ਓਵਰਡੋਜ਼ ਨਾਲ ਟਰੱਕ ਡਰਾਈਵਰ ਦੀ ਹੋਈ ਮੌਤ

By : GAGANDEEP

Published : Apr 27, 2023, 12:28 pm IST
Updated : Apr 27, 2023, 12:28 pm IST
SHARE ARTICLE
photo
photo

ਮ੍ਰਿਤਕ ਦੀ ਜੇਬ 'ਚੋਂ ਇਕ ਇੰਜੈਕਸ਼ਨ ਅਤੇ ਨਸ਼ੇ ਵਾਲੇ ਲਿਫ਼ਾਫ਼ੇ ਦਾ ਟੁਕੜਾ ਬਰਾਮਦ ਹੋਇਆ।

 

 ਅੰਮ੍ਰਿਤਸਰ: ਪੰਜਾਬ ਵਿਚ ਹਰ ਦਿਨ ਨੌਜਵਾਨਾਂ ਦੀ ਨਸ਼ਿਆਂ ਦੀ ਓਵਰਡੋਜ਼ (Drug Overdose) ਨਾਲ ਮੌਤ ਹੋ ਜਾਣ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ। ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧਦਾ ਹੀ ਜਾ ਰਿਹਾ ਹੈ ਤੇ ਇਸਦੀ ਭੇਂਟ ਚੜ੍ਹ ਰਹੇ ਹਨ ਪੰਜਾਬ ਦੇ ਲੋਕ।

ਇਹ ਵੀ ਪੜ੍ਹੋ: ਖੇਤ 'ਚ ਤੂੜੀ ਬਣਾ ਰਹੇ ਦੋਸਤ ਨੂੰ ਮਿਲਣ ਗਏ ਨੌਜਵਾਨ ਦੀ ਖਾਲ 'ਚੋਂ ਮਿਲੀ ਲਾਸ਼

ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਅੰਮ੍ਰਿਤਸਰ ਤੋਂ ਸਾਹਮਣੇ ਆਈ ਹੈ। ਇਥੇ ਪਿੰਡ ਸਰਾਂ ਦੇ ਟਰੱਕ ਡਰਾਈਵਰ ਦੀ ਨਸ਼ੇ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਸਰਬਜੀਤ ਸਿੰਘ (40) ਪੁੱਤਰ ਦਲਜੀਤ ਸਿੰਘ ਵਾਸੀ ਸਰਾਂ ਵਜੋਂ ਹੋਈ ਹੈ।  

ਇਹ ਵੀ ਪੜ੍ਹੋ: ਹਾਈਕੋਰਟ ਨੇ ਵਿਧਵਾ ਦੇ ਜੀਵਨ ਦਾ ਹੱਕ ਖੋਹਣ ਲਈ ਪੰਜਾਬ ਨੂੰ ਲਗਾਈ ਫਟਕਾਰ 

ਮ੍ਰਿਤਕ ਦੇ ਰਿਸ਼ਤੇਦਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਰਬਜੀਤ ਸਿੰਘ ਟਰੱਕ ਡਰਾਈਵਰ ਸੀ ਅਤੇ ਨਸ਼ੇ ਦਾ ਆਦੀ ਹੋਣ ਕਾਰਨ ਨਸ਼ੇ ਦੀ ਓਵਰਡੋਜ਼ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਸਰਬਜੀਤ ਸਿੰਘ ਦੀ ਜੇਬ 'ਚੋਂ ਇਕ ਇੰਜੈਕਸ਼ਨ ਅਤੇ ਨਸ਼ੇ ਵਾਲੇ ਲਿਫ਼ਾਫ਼ੇ ਦਾ ਟੁਕੜਾ ਬਰਾਮਦ ਹੋਇਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement