Punjab News: ਪਾਣੀ ਦੀ ਬਾਲਟੀ ’ਚ ਡੁੱਬਣ ਕਾਰਨ ਸਵਾ ਸਾਲਾ ਮਾਸੂਮ ਦੀ ਮੌਤ; ਮਾਪਿਆਂ ਦਾ ਰੋ-ਰੋ ਬੁਰਾ ਹਾਲ
Published : Apr 27, 2024, 2:28 pm IST
Updated : Apr 27, 2024, 2:28 pm IST
SHARE ARTICLE
Child died due to drowning in bucket of water
Child died due to drowning in bucket of water

ਖੇਡਦਾ-ਖੇਡਦਾ ਬਾਥਰੂਮ ਵਿਚ ਚਲਾ ਗਿਆ ਸੀ ਬੱਚਾ

Punjab News: ਨੰਗਲ ਵਿਚ ਪਾਣੀ ਦੀ ਬਾਲਟੀ ’ਚ ਡੁੱਬਣ ਕਾਰਨ ਸਵਾ ਸਾਲਾ ਮਾਸੂਮ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਇਥੇ ਸਵਾ ਸਾਲਾ ਮਾਸੂਮ ਖੇਡਦਾ-ਖੇਡਦਾ ਬਾਥਰੂਮ ਵਿਚ ਚਲਾ ਗਿਆ ਅਤੇ ਪਰਿਵਾਰਕ ਮੈਂਬਰਾਂ ਨੂੰ ਪਤਾ ਹੀ ਨਹੀਂ ਲੱਗਿਆ ਕਿ ਕਦੋਂ ਉਹ ਪਾਣੀ ਦੀ ਭਰੀ ਬਾਲਟੀ ਵਿਚ ਡੁੱਬ ਗਿਆ।

ਪਰਿਵਾਰ ਨੂੰ ਇਸ ਦਾ ਪਤਾ ਉਦੋਂ ਲੱਗਿਆ ਜਦੋਂ ਕੁੱਝ ਸਮੇਂ ਬਾਅਦ ਘਰ ਵਿਚਲੇ ਹੋਰ ਬੱਚੇ ਨੇ ਉਸ ਨੂੰ ਦੇਖਿਆ। ਬੱਚੇ ਨੇ ਰੌਲਾ ਪਾਇਆ ਤਾਂ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਿਆ। ਜਦੋਂ ਤਕ ਉਨ੍ਹਾਂ ਨੇ ਜਾ ਕੇ ਦੇਖਿਆ ਤਾਂ ਬੱਚਾ ਪਾਣੀ ਵਿਚ ਡੁੱਬ ਚੁੱਕਿਆ ਸੀ। ਬੱਚੇ ਨੂੰ ਬਾਹਰ ਕੱਢ ਕੇ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਇਸ ਘਟਨਾ ਮਗਰੋਂ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਬੱਚੇ ਦੀ ਮੌਤ ਤੋਂ ਬਾਅਦ ਇਹ ਖ਼ਬਰ ਜਦੋਂ ਆਲੇ-ਦੁਆਲੇ ਲੋਕਾਂ ਨੂੰ ਪਤਾ ਲੱਗੀ ਤਾਂ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਤੋਂ ਪਹਿਲਾਂ ਵੀ ਅਜਿਹੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਜਿਸ ਦੇ ਚਲਦਿਆਂ ਮਾਪਿਆਂ ਨੂੰ ਘਰ ਵਿਚ ਅਪਣੇ ਛੋਟੇ ਬੱਚਿਆਂ ਦਾ ਖ਼ਾਸ ਖ਼ਿਆਲ ਰੱਖਣਾ ਚਾਹੀਦਾ ਹੈ।

(For more Punjabi news apart from Child died due to drowning in bucket of water, stay tuned to Rozana Spokesman)

 

Location: India, Punjab, Rup Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement