Punjab News: ਸੰਯੁਕਤ ਕਿਸਾਨ ਮੋਰਚੇ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਕਿਸਾਨ ਆਗੂ ਭਾਜਪਾ ਵਿਚ ਸ਼ਾਮਲ 
Published : Apr 27, 2024, 2:37 pm IST
Updated : Apr 27, 2024, 9:00 pm IST
SHARE ARTICLE
File Photo
File Photo

ਇਸ ਮੌਕੇ ਜ਼ਿਲ੍ਹਾ ਬਠਿੰਡਾ ਦੇ ਵਾਈਸ ਪ੍ਰਧਾਨ ਜਤਿੰਦਰ ਸ਼ਰਮਾ ਅਤੇ ਮੰਡਲ ਨਥਾਣਾ ਦੇ ਪ੍ਰਧਾਨ ਜਤਿੰਦਰ ਸੇਮਾ ਵੀ ਮੌਜੂਦ ਰਹੇl

Punjab News: ਪੰਜਾਬ ਦੀ ਸਿਆਸੀ ਰਾਜਧਾਨੀ ਵਜੋਂ ਜਾਣੇ ਜਾਂਦੇ ਬਠਿੰਡਾ ਚ ਅੱਜ ਉਸ ਸਮੇਂ ਭਾਜਪਾ ਦਾ ਚੋਣ ਨਿਸ਼ਾਨ ਕਮਲ ਦਾ ਫੁੱਲ ਹੋਰ ਵੀ ਖਿੜ ਗਿਆ, ਜਦੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਰਹੇ ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਚੋਣ ਲੜ ਚੁੱਕੇ ਬਲਦੇਵ ਸਿੰਘ ਅਕਲੀਆ ਭਾਜਪਾ ਦੀ ਕੌਮੀ ਲਹਿਰ 'ਮੋਦੀ ਕਾ ਪਰਿਵਾਰ' ਦੇ ਮੈਂਬਰ ਬਣ ਗਏ।

ਜ਼ਿਕਰਯੋਗ ਹੈ ਕਿ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿਚ ਵੱਖ-ਵੱਖ ਪਾਰਟੀਆਂ ਦੇ ਆਗੂ ਭਾਜਪਾ ਦੇ ਕਾਫ਼ਲੇ ਚ ਸ਼ਾਮਲ ਹੋ ਰਹੇ ਹਨ। ਸਮੁੱਚੇ ਪੰਜਾਬ ਚ ਭਾਜਪਾ ਨੂੰ ਵੱਡਾ ਹੁਲਾਰਾ ਮਿਲ ਰਿਹਾ ਹੈ। ਇਸੇ ਤਹਿਤ ਅੱਜ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ ਦੀ ਪ੍ਰੇਰਨਾ ਨਾਲ ਲੰਮੇ ਸਮੇਂ ਤੱਕ ਅਕਾਲੀ ਦਲ ਬਾਦਲ ਚ ਰਹੇ ਤੇ 2022 ਦੇ ਵਿਧਾਨ ਸਭਾ ਚੋਣਾਂ ਵਿਚ ਭੁੱਚੋ ਹਲਕੇ ਤੋਂ ਸੰਯੁਕਤ ਕਿਸਾਨ ਮੋਰਚੇ ਤੋਂ ਇਲੈਕਸ਼ਨ ਲੜ ਚੁੱਕੇ ਤੇ ਕਿਸਾਨਾਂ ਲਈ ਹਮੇਸ਼ਾ ਸੰਘਰਸ਼ ਕਰਨ ਵਾਲੇ ਸ. ਬਲਦੇਵ ਸਿੰਘ ਅਕਲੀਆ ਅੱਜ ਭਾਜਪਾ ਚ ਸ਼ਾਮਲ ਹੋ ਗਏ।

ਉਨ੍ਹਾਂ ਨੂੰ ਭਾਜਪਾ ਚ ਸ਼ਾਮਲ ਕਰਨ ਦੀ ਰਸਮ ਚੰਡੀਗੜ੍ਹ ਵਿਚ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਨਿਭਾਈ। ਇਸ ਮੌਕੇ ਬਲਦੇਵ ਸਿੰਘ ਅਕਲੀਆ ਨੇ ਪ੍ਰਧਾਨ ਮੰਤਰੀ ਮੋਦੀ ਦੀਆਂ ਵਿਕਾਸਮੁਖੀ ਨੀਤੀਆਂ ਨੂੰ ਸੂਬੇ ਦੇ ਹਰ ਘਰ ਤੱਕ ਪਹੁੰਚਾਉਣ ਦਾ ਪ੍ਰਣ ਲਿਆ। ਇਸ ਮੌਕੇ ਜ਼ਿਲ੍ਹਾ ਬਠਿੰਡਾ ਦੇ ਵਾਈਸ ਪ੍ਰਧਾਨ ਜਤਿੰਦਰ ਸ਼ਰਮਾ, ਮੰਡਲ ਨਥਾਣਾ ਦੇ ਪ੍ਰਧਾਨ ਜਤਿੰਦਰ ਸੇਮਾ ਤੇ ਹੋਰ ਆਗੂ ਵੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement