ਲੋਹੀਆਂ 'ਚ ਸੁਖਬੀਰ ਵਲੋਂ ਨਾਇਬ ਸਿੰਘ ਕੋਹਾੜ ਦੇ ਹੱਕ 'ਚ ਰੋਡ ਸ਼ੋਅ  
Published : May 27, 2018, 2:50 am IST
Updated : May 27, 2018, 2:50 am IST
SHARE ARTICLE
Sukhbir Singh Badal in Road Rally
Sukhbir Singh Badal in Road Rally

ਵਿਧਾਨ ਸਭਾ ਹਲਕਾ ਸ਼ਾਹਕੋਟ ਦਾ ਕਸਬਾ ਲੋਹੀਆਂ ਦੀ ਧਰਤੀ ਨੂੰ ਅੱਜ ਦੋ ਮੁੱਖ ਸ਼ਖ਼ਸੀਅਤਾਂ ਦੀ ਮਾਣ ਨਿਵਾਜੀ ਦਾ ਸੁਭਾਗ ਪ੍ਰਾਪਤ ਹੋਇਆ। ਸਵੇਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ...

ਵਿਧਾਨ ਸਭਾ ਹਲਕਾ ਸ਼ਾਹਕੋਟ ਦਾ ਕਸਬਾ ਲੋਹੀਆਂ ਦੀ ਧਰਤੀ ਨੂੰ ਅੱਜ ਦੋ ਮੁੱਖ ਸ਼ਖ਼ਸੀਅਤਾਂ ਦੀ ਮਾਣ ਨਿਵਾਜੀ ਦਾ ਸੁਭਾਗ ਪ੍ਰਾਪਤ ਹੋਇਆ। ਸਵੇਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਾਡੀ ਸ਼ੇਰੋਵਾਲੀਆ ਦੇ ਹੱਕ ਵਿਚ ਰੋਡ ਸ਼ੋਅ ਦੀ ਸ਼ੁਰੂਆਤ ਲੋਹੀਆਂ ਤੋਂ ਕੀਤੀ ਜਦਕਿ ਇਸ ਜ਼ਿਮਨੀ ਚੋਣ ਲਈ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਨਾਇਬ ਸਿੰਘ ਕੋਹਾੜ ਦੇ ਹੱਕ ਵਿਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਲਸੀਆਂ

ਤੋਂ ਸ਼ੁਰੂ ਕੀਤੇ ਰੋਡ ਸ਼ੋਅ ਦੀ ਫੇਰੀ ਲੋਹੀਆਂ ਟੀ-ਪੁਆਇੰਟ, ਸ਼ਹੀਦ ਊਧਮ ਸਿੰਘ ਚੌਂਕ , ਲੋਹੀਆਂ ਥਾਣਾ ਅਤੇ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਚੌਂਕ ਹੁੰਦੇ ਹੋਏ ਸ਼ਾਹਕੋਟ ਲਈ ਰਵਾਨਾ ਹੋ ਗਏ। ਕਾਫਲੇ ਵਿਚ ਜਿਥੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੇ ਖ਼ੁਦ ਟਰੈਕਟਰ ਚਲਾ ਕੇ ਰੋਡ ਸ਼ੋਅ ਦੀ ਅਗਵਾਈ ਕੀਤੀ, ਉਥੇ ਸਥਾਨਕ ਅਤੇ ਗ਼ੈਰ ਸਥਾਨਕ ਸੈਂਕੜੇ ਟਰੈਕਟਰ, ਜੀਪਾਂ ਅਤੇ ਕਾਰਨ ਨੇ ਰੋਡ ਸ਼ੋਅ ਵਿਚ ਹਿੱਸਾ ਲਿਆ। 

ਇਸ ਮੌਕੇ ਸਾਬਕਾ ਮੰਤਰੀ  ਬੀਬੀ ਜਗੀਰ ਕੌਰ, ਆਮ ਆਦਮੀ ਪਾਰਟੀ ਛੱਡ ਕੇ ਆਏ ਡਾ. ਅਮਰਜੀਰ ਸਿੰਘ ਥਿੰਦ ਅਤੇ ਕਾਂਗਰਸ ਪਾਰਟੀ ਛੱਡ ਕੇ ਆਏ ਸਾਬਕਾ ਕੈਬਨਿਟ ਮੰਤਰੀ ਬ੍ਰਿਜ ਭੁਪਿੰਦਰ ਸਿੰਘ ਲਾਲੀ ਅਤੇ ਕਰਨਲ ਸੀ.ਡੀ. ਸਿੰਘ ਕੰਬੋਜ ਸਾਬਕਾ ਚੇਅਰਮੈਨ ਹੈਲਥ ਸਿਸਟਮਜ਼ ਕਾਰਪੋਰੇਸ਼ਨ ਪੰਜਾਬ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਲੋਹੀਆਂ ਬਾਵਾ ਸਿੰਘ ਕੰਗ, ਜਥੇਦਾਰ ਸ਼ਿੰਗਾਰਾ ਸਿੰਘ ਸਮੇਤ ਆਦਿ ਸ਼ਾਮਲ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement