ਵਿਵਾਦਾਂ ’ਚ ਘਿਰੀ ਫ਼ਿਲਮ ‘ਦਾਸਤਾਨ-ਏ-ਮੀਰੀ ਪੀਰੀ’
Published : May 27, 2019, 3:55 pm IST
Updated : May 27, 2019, 3:55 pm IST
SHARE ARTICLE
Dastan-e-Miri-Piri
Dastan-e-Miri-Piri

ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਕਮੇਟੀ ਨੂੰ ਹਦਾਇਤ, ਉੱਚ ਪੱਧਰੀ ਕਮੇਟੀ ਬਣਾ ਫ਼ਿਲਮ ਦੀ ਕੀਤੀ ਜਾਵੇ ਘੋਖ

ਅੰਮ੍ਰਿਤਸਰ: ਐਨੀਮੇਟਿਡ ਫ਼ਿਲਮ ‘ਦਾਸਤਾਨ-ਏ-ਮੀਰੀ ਪੀਰੀ’ ਵਿਵਾਦਾਂ ਵਿਚ ਘਿਰ ਗਈ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਫ਼ਿਲਮ ਬਾਰੇ ਆਈਆਂ ਸ਼ਿਕਾਇਤਾਂ ਦੇ ਆਧਾਰ ’ਤੇ ਸ਼੍ਰੋਮਣੀ ਕਮੇਟੀ ਨੂੰ ਹਦਾਇਤ ਕੀਤੀ ਹੈ ਕਿ ਉੱਚ ਪੱਧਰੀ ਕਮੇਟੀ ਬਣਾ ਕੇ ਇਸ ਦੀ ਘੋਖ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਫਿਲਮਸਾਜ਼ਾਂ ਨੂੰ ਕਮੇਟੀ ਦੀ ਰਿਪੋਰਟ ਆਉਣ ਤੱਕ ਫ਼ਿਲਮ ਰਿਲੀਜ਼ ਨਾ ਕਰਨ ਲਈ ਆਖਿਆ ਹੈ। ਦੱਸ ਦਈਏ ਕਿ ਇਹ ਐਨੀਮੇਟਿਡ ਫ਼ਿਲਮ 5 ਜੂਨ ਨੂੰ ਰਿਲੀਜ਼ ਕੀਤੀ ਜਾਣੀ ਹੈ।

Dastan-e-miri-piriDastan-e-miri-piri

ਜ਼ਿਕਰਯੋਗ ਹੈ ਕਿ ਸ਼ਿਕਾਇਤਾਂ ਵਿਚ ਇਲਜ਼ਾਮ ਲਗਾਇਆ ਗਿਆ ਹੈ ਕਿ ਫ਼ਿਲਮ ਵਿਚ ਛੇਵੇਂ ਗੁਰੂ ਨੂੰ ਦਿਖਾਇਆ ਹੈ, ਜੋ ਸਿੱਖ ਮਰਿਆਦਾ ਦੀ ਉਲੰਘਣਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਫਿਲਮਸਾਜ਼ਾਂ ਨੂੰ ਆਖਿਆ ਕਿ ਉਹ ਫ਼ਿਲਮ ਰਿਲੀਜ਼ ਕਰਨ ਤੋਂ ਪਹਿਲਾਂ ਇਸ ਦੀ ਮਨਜ਼ੂਰੀ ਲੈਣ। ਉਨ੍ਹਾਂ ਕਿਹਾ ਕਿ ਫ਼ਿਲਮ ਨੂੰ ਲੈ ਕੇ ਵੱਡੇ ਪੱਧਰ ’ਤੇ ਸ਼ਿਕਾਇਤਾਂ ਆਈਆਂ ਹਨ, ਜਿਸ ਦੇ ਆਧਾਰ ’ਤੇ ਫ਼ਿਲਮ ਨਿਰਮਾਤਾ ਨਿਰਦੇਸ਼ਕ ਨੂੰ ਫ਼ਿਲਹਾਲ ਫ਼ਿਲਮ ਰਿਲੀਜ਼ ਨਾ ਕਰਨ ਬਾਰੇ ਆਦੇਸ਼ ਦਿਤੇ ਗਏ ਹਨ।

Giani Harpreet SinghGiani Harpreet Singh

ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਵੀ ਆਖਿਆ ਕਿ ਉਹ ਇਕ ਉੱਚ ਪੱਧਰੀ ਜਾਂਚ ਟੀਮ ਬਣਾਉਣ, ਜੋ ਇਸ ਫ਼ਿਲਮ ਨੂੰ ਹਰ ਪੱਖੋਂ ਘੋਖਣ ਤੋਂ ਬਾਅਦ ਇਕ ਰਿਪੋਰਟ ਤਿਆਰ ਕਰਕੇ ਸ਼੍ਰੀ ਅਕਾਲ ਤਖ਼ਤ ’ਤੇ ਦੇਣ। ਰਿਪੋਰਟ ਦੇ ਆਧਾਰ ’ਤੇ ਹੀ ਫ਼ਿਲਮ ਨੂੰ ਮਾਨਤਾ ਦੇਣ ਸਬੰਧੀ ਕੋਈ ਅਗਲੀ ਕਾਰਵਾਈ ਹੋਵੇਗੀ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement