ਨਗਰ ਪੰਚਾਇਤ ਤਲਵਾੜਾ ਅਤੇ ਭਾਦਸੋਂ ਦੀਆਂ ਆਮ ਚੋਣਾਂ ਦਾ ਐਲਾਨ
Published : May 27, 2019, 5:06 pm IST
Updated : May 27, 2019, 5:17 pm IST
SHARE ARTICLE
Election
Election

ਨਗਰ ਨਿਗਮ/ਮਿਊਂਸਪਲ ਕੌਂਸਲ/ਨਗਰ ਪੰਚਾਇਤਾਂ ਦੇ 18 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਸਬੰਧੀ ਵੀ ਐਲਾਨ

ਚੰਡੀਗੜ੍ਹ : ਸੂਬਾ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਵਲੋਂ ਅੱਜ ਨਗਰ ਪੰਚਾਇਤ ਤਲਵਾੜਾ ਅਤੇ ਭਾਦਸੋਂ ਦੀਆਂ ਆਮ ਚੋਣਾਂ ਅਤੇ ਨਗਰ ਨਿਗਮ/ਮਿਊਂਸਪਲ ਕੌਂਸਲਾਂ/ਨਗਰ ਪੰਚਾਇਤਾਂ ਦੇ 18 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਦਾ ਐਲਾਨ ਕੀਤਾ ਗਿਆ। ਸਬੰਧਤ ਨਗਰ ਨਿਗਮ ਅਤੇ ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਧੀਨ ਆਉਂਦੇ ਖੇਤਰ ਵਿਚ ਚੋਣ ਜਾਬਤਾ ਲਾਗੂ ਹੋ ਗਿਆ ਹੈ ਜੋ ਚੋਣ ਪ੍ਰਕ੍ਰਿਆ ਮੁਕੰਮਲ ਹੋਣ ਤੱਕ ਜਾਰੀ ਰਹੇਗਾ।

ElectionElection

ਸੰਧੂ ਨੇ ਕਿਹਾ ਕਿ ਇਸ ਸਬੰਧੀ ਨਾਮਜ਼ਦਗੀ ਦਾਖਲ ਕਰਨ ਦੀ ਪ੍ਰੀਕਿਰਿਆ 4 ਜੂਨ ਤੋਂ ਸ਼ੁਰੂ ਹੋ ਜਾਵੇਗੀ ਅਤੇ 11 ਜੂਨ 2019 ਤੱਕ ਨਾਮਜ਼ਦਗੀ ਪੱਤਰ ਭਰੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 12 ਜੂਨ ਨੂੰ ਹੋਵੇਗੀ। 13 ਜੂਨ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ ਇਸੇ ਦਿਨ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ। 21 ਜੂਨ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਇਸੇ ਦਿਨ ਚੋਣਾਂ ਪਿੱਛੋਂ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।

ElectionElection

ਚੋਣ ਕਮਿਸ਼ਨਰ ਨੇ ਦਸਿਆ ਕਿ 01.01.2019 ਤੱਕ ਸਾਰੇ ਯੋਗ ਵੋਟਰਾਂ ਦੀ ਸੂਚੀ ਅਪਡੇਟ ਕਰ ਦਿੱਤੀ ਗਈ ਹੈ।  ਉਪ ਚੋਣਾਂ ਨਗਰ ਨਿਗਮ ਅੰਮ੍ਰਿਤਸਰ ਦੇ ਵਾਰਡ ਨੰਬਰ-50 ਤੇ 71, ਨਗਰ ਨਿਗਮ ਬਠਿੰਡਾ ਦੇ ਵਾਰਡ ਨੰ. 30, ਨਗਰ ਨਿਗਮ ਫਗਵਾੜਾ ਦੇ ਵਾਰਡ ਨੰ. 30 ਤੇ 35, ਨਗਰ ਨਿਗਮ ਮੋਗਾ ਦੇ ਵਾਰਡ ਨੰ. 20, ਨਗਰ ਕੌਂਸਲ ਉੜਮੁੜ ਟਾਂਡਾ  ਦੇ ਵਾਰਡ ਨੰ. 4, ਨਗਰ ਕੌਂਸਲ ਸੰਗਰੂਰ ਦੇ ਵਾਰਡ ਨੰ.23, ਨਗਰ ਕੌਂਸਲ ਧੂਰੀ  ਦੇ ਵਾਰਡ ਨੰ. 6, ਨਗਰ ਕੌਂਸਲ ਮਲੇਰਕੋਟਲਾ ਵਾਰਡ ਨੰ. 29, ਨਗਰ ਕੌਂਸਲ ਧਾਰੀਵਾਲ ਦੇ ਵਾਰਡ ਨੰ. 2, ਨਗਰ ਕੌਂਸਲ ਦੋਰਾਹਾ ਦੇ ਵਾਰਡ ਨੰ. 4, ਨਗਰ ਕੌਂਸਲ ਬੁਢਲਾਢਾ ਦੇ ਵਾਰਡ ਨੰ. 18, ਨਗਰ ਕੌਂਸਲ ਢਿੱਲਵਾਂ ਦੇ ਵਾਰਡ ਨੰ. 2 ਤੇ 11, ਨਗਰ ਕੌਂਸਲ ਫਿਰੋਜਪੁਰ ਦੇ ਵਾਰਡ ਨੰ. 8, ਨਗਰ ਕੌਂਸਲ ਅਬੋਹਰ  ਦੇ ਵਾਰਡ ਨੰ. 22 ਅਤੇ ਨਗਰ ਪੰਚਾਇਤ ਲੋਹੀਆਂ ਖਾਸ ਦੇ ਵਾਰਡ ਨੰ. 6 ਵਿਖੇ ਹੋਣਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement