ਕੇਸਾਂ, ਦਾੜ੍ਹੀ ਦੀ ਬੇਅਦਬੀ ਕਰਨ ਵਾਲਿਆਂ ‘ਤੇ ਮਾਮਲਾ ਦਰਜ
Published : May 27, 2019, 6:16 pm IST
Updated : May 27, 2019, 6:16 pm IST
SHARE ARTICLE
Sikh
Sikh

ਜ਼ਿਲ੍ਹੇ ਦੇ ਪਿੰਡ ਖਿਉਵਾਲੀ ਵਿਖੇ ਇੱਕ ਸਿੱਖ ਵਿਅਕਤੀ ਦੀ ਦਾੜ੍ਹੀ ਤੇ ਕੇਸਾਂ ਦੀ ਬੇਅਦਬੀ ਕਰਨ...

ਫ਼ਾਜਿਲਕਾ: ਜ਼ਿਲ੍ਹੇ ਦੇ ਪਿੰਡ ਖਿਉਵਾਲੀ ਵਿਖੇ ਇੱਕ ਸਿੱਖ ਵਿਅਕਤੀ ਦੀ ਦਾੜ੍ਹੀ ਤੇ ਕੇਸਾਂ ਦੀ ਬੇਅਦਬੀ ਕਰਨ ਅਤੇ ਉਸ ਨਾਲ ਮਾਰਕੁੱਟ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਅਰਨੀਵਾਲਾ ਪੁਲਿਸ ਨੇ ਇਸ ਮਾਮਲੇ ਵਿਚ ਅਖੌਤੀ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪਿੰਡ ਚੱਕ ਖਿਉਵਾਲੀ ਵਾਸੀ ਸਤਨਾਮ ਸਿੰਘ ਨੇ ਦੱਸਿਆ ਕਿ ਉਹ ਅਮ੍ਰਿਤਧਾਰੀ ਸਿੱਖ ਹੈ।

ਉਹ ਇੱਕ ਪ੍ਰਾਈਵੇਟ ਸਕੂਲ ਵਿਚ ਬੱਚਿਆਂ ਨੂੰ ਛੱਡਣ ਦਾ ਕੰਮ ਕਰਦਾ ਹੈ। ਉਹ 22 ਮਈ ਨੂੰ ਸਵੇਰੇ ਛੇ ਵਜੇ ਰੋਜ਼ਾਨਾ ਦੀ ਤਰ੍ਹਾਂ ਅਪਣੀ ਵੈਨ ਲੈ ਕੇ ਗੁਰੂ ਗੋਬਿੰਦ ਸਿੰਘ ਮਾਡਲ ਸਕੂਲ ਅਰਨੀਵਾਲਾ ਜਾ ਰਿਹਾ ਸੀ ਜਦੋਂ ਉਹ ਅਪਣੇ ਘਰ ਤੋਂ 100 ਮੀਟਰ ਅੱਗੇ ਕਸ਼ਮੀਰ ਸਿੰਘ ਦੇ ਘਰ ਕੋਲ ਪਹੁੰਚਿਆ ਤਾਂ ਪਿੰਡ ਵਾਸੀ ਪਰਮਜੀਤ ਸਿੰਘ, ਬਲਵਿੰਦਰ ਸਿੰਘ ਉਰਫ ਬਿੰਦਰ, ਸਾਜਨ, ਰਾਜ ਸਿੰਘ ਉਰਫ ਰਾਜੂ ਤੇ ਮਲਕੀਤ ਸਿੰਘ ਨੇ ਉਸ ਦੀ ਵੈਨ ਰੋਕ ਕੇ ਉਸ ਦੀ ਕੁੱਟਮਾਰ ਕੀਤੀ ਤੇ ਉਸ ਦੀ ਦਾੜ੍ਹੀ ਦੇ ਵਾਲ ਵੀ ਪੁੱਟ ਦਿੱਤੇ।

ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਜਸਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸਤਨਾਮ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਕਥਿਤ ਦੋਸ਼ੀਆਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement