ਇੰਗਲੈਂਡ ਦੇ ਡਰਬੀ ਵਿਖੇ ਗੁਰਦੁਆਰਾ ਸਾਹਿਬ ਦੀ ਹੋਈ ਭੰਨ-ਤੋੜ ਦੀ ਭਾਈ ਲੌਂਗੋਵਾਲ ਵਲੋਂ ਨਿੰਦਾ
Published : May 27, 2020, 4:44 am IST
Updated : May 27, 2020, 4:44 am IST
SHARE ARTICLE
File Photo
File Photo

ਇੰਗਲੈਂਡ ਦੇ ਸ਼ਹਿਰ ਡਰਬੀ ਵਿਖੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ 'ਚ ਦਾਖ਼ਲ ਹੋ ਕੇ ਇਕ

ਅੰਮ੍ਰਿਤਸਰ, 26 ਮਈ (ਸੁਖਵਿੰਦਰਜੀਤ ਸਿੰਘ ਬਹੋੜੂ) : ਇੰਗਲੈਂਡ ਦੇ ਸ਼ਹਿਰ ਡਰਬੀ ਵਿਖੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ 'ਚ ਦਾਖ਼ਲ ਹੋ ਕੇ ਇਕ ਪਾਕਿਸਤਾਨੀ ਵਿਅਕਤੀ ਵਲੋਂ ਕੀਤੀ ਭੰਨ-ਤੋੜ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

File photoFile photo

ਇਥੋਂ ਜਾਰੀ ਪ੍ਰੈੱਸ ਬਿਆਨ 'ਚ ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਸਿਰ ਫਿਰੇ ਵਿਅਕਤੀ ਵਲੋਂ ਉਦੋਂ ਗੁਰੂ ਘਰ ਦੀ ਭੰਨ-ਤੋੜ ਕੀਤੀ ਗਈ, ਜਦੋਂ ਸਮੁੱਚੇ ਸੰਸਾਰ ਭਰ 'ਚ ਵਸਦੇ ਗੁਰੂ ਨਾਨਕ ਨਾਮ ਲੇਵਾ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰ ਰਹੇ ਹਨ। ਵਿਸ਼ਵ ਭਰ ਵਿਚ ਚਲਦੀ ਕੋਰੋਨਾ ਮਹਾਮਾਰੀ ਕਰ ਕੇ ਡਰਬੀ ਵਿਖੇ ਸਥਿਤ ਇਸ ਗੁਰੂ ਘਰ ਵਲੋਂ ਹੋਰ ਗੁਰੂ ਘਰਾਂ ਵਾਂਗ ਲੋੜਵੰਦਾਂ ਦੀ ਰੋਜ਼ਾਨਾ ਵੱਡੇ ਪੱਧਰ 'ਤੇ ਮਦਦ ਕੀਤੀ ਜਾ ਰਹੀ ਹੈ, ਤਾਂ ਉਸ ਸਮੇਂ ਸਿਰ ਫਿਰੇ ਵਿਅਕਤੀ ਨੇ ਗੁਰੂ ਘਰ ਦਾ ਵੱਡੇ ਰੂਪ 'ਚ ਭੰਨ-ਤੋੜ ਕਰ ਕੇ ਨੁਕਸਾਨ ਕੀਤਾ ਹੈ।

ਜੋ ਬਹੁਤ ਨਿੰਦਣਯੋਗ ਹੈ। ਬੇਸ਼ੱਕ ਇਸ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਪਰ ਇਸ ਘਿਨੌਣੀ ਕਾਰਵਾਈ ਪਿੱਛੇ ਅਸਲ ਕਾਰਨ ਦੀ ਤਹਿ ਤਕ ਜਾਣਾ ਬਹੁਤ ਜ਼ਰੂਰੀ ਹੈ ਤੇ ਇਸ ਸਾਜ਼ਿਸ਼ ਵਿਚ ਸ਼ਾਮਲ ਸਾਰੇ ਵਿਅਕਤੀ ਜੇਲ ਦੀਆਂ ਸਲਾਖਾਂ ਪਿਛੇ ਹੋਣੇ ਚਾਹੀਦੇ ਹਨ। ਉਨ੍ਹਾਂ ਇੰਗਲੈਂਡ ਸਰਕਾਰ ਨੂੰ ਅਪੀਲ ਕੀਤੀ ਕਿ ਘਟਨਾ ਦੀ ਸਚਾਈ ਬਾਰੇ ਜਲਦ ਤੋਂ ਜਲਦ ਪਤਾ ਲਾਇਆ ਜਾਵੇ, ਤੇ ਗੁਰੂ ਘਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement