ਕਾਰ ਦੀ ਚਪੇਟ 'ਚ ਆਉਣ ਕਾਰਨ  ਸਾਈਕਲ ਸਵਾਰ ਦੀ ਮੌਤ
Published : May 27, 2020, 5:44 am IST
Updated : May 27, 2020, 5:44 am IST
SHARE ARTICLE
File Photo
File Photo

ਅੱਜ ਸਵੇਰੇ ਸਥਾਨਕ ਗੋਨਿਆਣਾ ਰੋਡ 'ਤੇ ਸਥਿਤ ਭਾਈ ਘਨੱਈਆ ਚੌਂਕ ਕੋਲ ਇਕ ਤੇਜ਼ ਰਫ਼ਤਾਰ ਕਾਰ ਦੀ ਚਪੇਟ ਵਿਚ

ਬਠਿੰਡਾ, 26 ਮਈ (ਸੁਖਜਿੰਦਰ ਮਾਨ): ਅੱਜ ਸਵੇਰੇ ਸਥਾਨਕ ਗੋਨਿਆਣਾ ਰੋਡ 'ਤੇ ਸਥਿਤ ਭਾਈ ਘਨੱਈਆ ਚੌਂਕ ਕੋਲ ਇਕ ਤੇਜ਼ ਰਫ਼ਤਾਰ ਕਾਰ ਦੀ ਚਪੇਟ ਵਿਚ ਆਉਣ ਕਾਰਨ ਸਾਈਕਲ ਸਵਾਰ ਦੀ ਮੌਤ ਹੋਣ ਦੀ ਸੂਚਨਾ ਹੈ। ਮ੍ਰਿਤਕ ਵਿਅਕਤੀ ਦੀ ਪਹਿਚਾਣ ਹਰੀਸ਼ ਚੰਦਰ (55) ਵਾਸੀ ਸੁੱਚਾ ਸਿੰਘ ਨਗਰ ਦੇ ਤੌਰ 'ਤੇ ਹੋਈ ਹੈ। ਸੂਚਨਾ ਮੁਤਾਬਕ ਅੱਜ ਸਵੇਰੇ ਉਕਤ ਵਿਅਕਤੀ ਸਾਈਕਲ ਉਤੇ ਸਵਾਰ ਹੋ ਕੇ ਸ਼ਹਿਰ ਵਲ ਆ ਰਿਹਾ ਸੀ।
ਇਸ ਦੌਰਾਨ ਜਦ ਉਹ ਭਾਈ ਘਨੱਈਆ ਚੌਂਕ ਵਿਚ ਪੁੱਜਾ ਤਾਂ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿਤੀ ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਦਾ ਪਤਾ ਲੱਗਣ 'ਤੇ ਸਹਾਰਾਂ ਨੇ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ। ਡਾਕਟਰਾਂ ਨੇ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਇਕ ਨਿੱਜੀ ਹਸਪਤਾਲ ਵਿਚ ਭੇਜ ਦਿਤਾ ਪ੍ਰੰਤੂ ਉਥੇ ਉਸਦੀ ਮੌਤ ਹੋ ਗਈ। ਉਧਰ ਥਾਣਾ ਥਰਮਲ ਦੀ ਪੁਲਿਸ ਨੇ ਦਸਿਆ ਕਿ ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਜਿਸ ਦੀ ਇਲਾਕੇ ਵਿਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ਼ ਦੇ ਆਧਾਰ ਉਤੇ ਕਾਰ ਦੀ ਭਾਲ ਕਰ ਰਹੀ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement