ਮੰਤਰੀ ਮੰਡਲ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਵਿਚ MBBS ਦੀਆਂ ਫੀਸਾਂ 'ਚ ਵਾਧੇ ਨੂੰ ਪ੍ਰਵਾਨਗੀ
Published : May 27, 2020, 7:11 pm IST
Updated : May 27, 2020, 7:11 pm IST
SHARE ARTICLE
Photo
Photo

ਮੰਤਰੀ ਮੰਡਲ ਨੇ ਅੱਜ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਵਿੱਚ ਐਮ.ਬੀ.ਬੀ.ਐਸ. ਕੋਰਸ ਲਈ ਫੀਸ ਵਧਾਉਣ ਦਾ ਫੈਸਲਾ ਕੀਤਾ ਹੈ।

ਚੰਡੀਗੜ੍ਹ: ਵਿਦਿਆਰਥੀਆਂ ਲਈ ਮੈਡੀਕਲ ਸਿੱਖਿਆ ਅਤੇ ਬੁਨਿਆਦੀ ਢਾਂਚੇ ਦੀਆਂ ਬਿਹਤਰ ਸਹੂਲਤਾਂ ਯਕੀਨੀ ਬਣਾਉਣ ਲਈ ਮੰਤਰੀ ਮੰਡਲ ਨੇ ਅੱਜ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਵਿੱਚ ਐਮ.ਬੀ.ਬੀ.ਐਸ. ਕੋਰਸ ਲਈ ਫੀਸ ਵਧਾਉਣ ਦਾ ਫੈਸਲਾ ਕੀਤਾ ਹੈ।

PhotoPhoto

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਮੁਤਾਬਕ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਐਮ.ਬੀ.ਬੀ.ਐਸ. ਕੋਰਸ ਦੀ ਫੀਸ ਸਾਲ 2015 ਵਿੱਚ ਅਤੇ ਨਿੱਜੀ ਮੈਡੀਕਲ ਕਾਲਜਾਂ ਲਈ ਸਾਲ 2014 ਵਿੱਚ ਨੋਟੀਫਾਈ ਕੀਤੀ ਗਈ ਸੀ। ਇਨ੍ਹਾਂ 5-6 ਸਾਲਾਂ ਵਿੱਚ ਕੀਮਤ ਸੂਚਕ ਵਿੱਚ ਵਾਧਾ ਹੋਣ ਦੇ ਮੱਦੇਨਜ਼ਰ ਮੈਡੀਕਲ ਕਾਲਜਾਂ ਨੂੰ ਵਿੱਤੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਮੈਡੀਕਲ ਕੌਂਸਲ ਆਫ ਇੰਡੀਆ ਦੇ ਨਿਯਮਾਂ ਨੂੰ ਪੂਰਾ ਕਰਨ ਵਿੱਚ ਅਸਮਰਥ ਹਨ।

MBBS students got 0 or less in NEETPhoto

ਜ਼ਿਕਰਯੋਗ ਹੈ ਕਿ ਇਹ ਮੈਡੀਕਲ ਕਾਲਜ ਲਗਾਤਾਰ ਫੀਸਾਂ ਵਿੱਚ ਵਾਧਾ ਕਰਨ ਦੀ ਮੰਗ ਕਰ ਰਹੇ ਹਨ ਕਿਉਂ ਜੋ ਮੌਜੂਦਾ ਫੀਸ ਦਰਾਂ 'ਤੇ ਵਿਦਿਆਰਥੀਆਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਮੁਸ਼ਕਲਾਂ ਪੇਸ਼ ਆ ਰਹੀਆਂ ਹਨ।

MBBS students got 0 or less in NEETPhoto

ਇਸ ਦੌਰਾਨ ਮੰਤਰੀ ਮੰਡਲ ਨੇ ਟਰਾਂਸਪੋਰਟ ਵਿਭਾਗ ਦੀਆਂ ਸਾਲ 2016-17 ਅਤੇ 2017-18 ਦੀਆਂ ਪ੍ਰਸ਼ਾਸਨਿਕ ਰਿਪੋਰਟਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਮੰਤਰੀ ਮੰਡਲ ਨੇ ਪੰਜਾਬ ਖੇਤੀਬਾੜੀ ਗਰੁੱਪ-ਏ ਸੇਵਾ ਨਿਯਮ-2013 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement