'ਪੰਛੀਆਂ' ਦੀ ਤਸਕਰੀ ਕਰਨ ਵਾਲਿਆਂ ਦੇ ਪੁਲਿਸ ਰਿਮਾਂਡ 'ਚ ਦੋ ਦਿਨ ਦਾ ਵਾਧਾ
Published : May 27, 2020, 5:29 am IST
Updated : May 27, 2020, 5:29 am IST
SHARE ARTICLE
File Photo
File Photo

ਫ਼ਰੀਦਕੋਟ ਦੇ ਡਿਊਟੀ ਮੈਜਿਸਟ੍ਰੇਟ ਸੁਰੇਸ਼ ਕੁਮਾਰ ਨੇ ਪੰਛੀਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਗ੍ਰਿਫ਼ਤਾਰ ਕੀਤੇ ਗਏ ਪਿੰਡ ਢੈਪਈ ਦੇ ਦੋ ਵਸਨੀਕਾਂ ਦੇ ਪੁਲਿਸ

ਫ਼ਰੀਦਕੋਟ, 26 ਮਈ (ਗੁਰਿੰਦਰ ਸਿੰੰਘ/ਲਖਵਿੰਦਰ ਹਾਲੀ): ਫ਼ਰੀਦਕੋਟ ਦੇ ਡਿਊਟੀ ਮੈਜਿਸਟ੍ਰੇਟ ਸੁਰੇਸ਼ ਕੁਮਾਰ ਨੇ ਪੰਛੀਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਗ੍ਰਿਫ਼ਤਾਰ ਕੀਤੇ ਗਏ ਪਿੰਡ ਢੈਪਈ ਦੇ ਦੋ ਵਸਨੀਕਾਂ ਦੇ ਪੁਲਿਸ ਰਿਮਾਂਡ ਵਿਚ 28 ਮਈ ਤਕ ਵਾਧਾ ਕਰਨ ਦਾ ਹੁਕਮ ਦਿਤਾ ਹੈ। ਵਣ-ਰੇਂਜ ਅਫ਼ਸਰ ਸੁਖਦਰਸ਼ਨ ਸਿੰਘ ਨੇ ਅਦਾਲਤ ਵਿਚ ਪੇਸ਼ ਹੋ ਕੇ ਦਸਿਆ ਕਿ ਪੰਛੀਆਂ ਦੀ ਤਸਕਰੀ ਲਈ ਬਕਾਇਦਾ ਤੌਰ 'ਤੇ ਗਰੋਹ ਬਣਾਏ ਗਏ ਹਨ ਜੋ ਇਲਾਕੇ ਵਿਚੋਂ ਦੁਰਲੱਭ ਪੰਛੀਆਂ ਨੂੰ ਚੋਰੀ ਕਰ ਕੇ ਦੂਜੇ ਰਾਜਾਂ ਵਿਚ ਮਹਿੰਗੇ ਭਾਅ ਵੇਚਦੇ ਹਨ।

ਵਣ-ਵਿਭਾਗ ਨੇ ਪੰਛੀਆਂ ਦੀ ਤਸਕਰੀ ਕਰਨ ਵਾਲੇ ਇਸ ਗਰੋਹ ਨੂੰ ਸਟਿੰਗ ਅਪ੍ਰੇਸ਼ਨ ਰਾਹੀਂ 23 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਪੁਲਿਸ ਨੇ ਇਨ੍ਹਾਂ ਵਿਰੁਧ ਜੰਗਲੀ ਜੀਵ ਸੁਰੱਖਿਆ ਐਕਟ ਅਤੇ ਆਈ.ਪੀ.ਸੀ ਦੀ ਧਾਰਾ 429/379 ਤਹਿਤ ਮੁਕੱਦਮਾ ਦਰਜ ਕੀਤਾ ਸੀ। ਮੁੱਢਲੀ ਪੜਤਾਲ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ ਪੰਛੀਆਂ ਨੂੰ ਵੱਖ-ਵੱਖ ਸੂਬਿਆਂ ਵਿਚ ਵੇਚਿਆ ਜਾਣਾ ਸੀ। ਪੁਲਿਸ ਵਲੋਂ ਮੁਲਜ਼ਮਾਂ ਦੇ ਮੋਬਾਇਲ ਫ਼ੋਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੰਛੀਆਂ ਦੀ ਸਾਂਭ ਸੰਭਾਲ 'ਤੇ ਰੱਖਿਆ ਲਈ ਯਤਨਸ਼ੀਲ 'ਬੀੜ' ਸੰਸਥਾ ਦੇ ਆਗੂ ਗੁਰਪ੍ਰੀਤ ਸਿੰਘ ਸਰਾਂ ਅਤੇ ਪੰਛੀ ਮਾਹਿਰ ਸ਼ੰਕਰ ਸ਼ਰਮਾ ਨੇ ਕਿਹਾ ਕਿ ਤਸਕਰਾਂ ਵਲੋਂ ਮੋਰ, ਤੋਤੇ, ਲਾਲ ਮੁਨੀਆਂ, ਉੱਲੂ ਆਦਿ ਪੰਛੀਆਂ ਦੀ ਵੱਡੇ ਪੱਧਰ 'ਤੇ ਤਸਕਰੀ ਹੋ ਰਹੀ ਹੈ।

File photoFile photo

ਉਨ੍ਹਾਂ ਕਿਹਾ ਕਿ ਘਰਾਂ ਵਿਚ ਵੀ ਪੰਛੀਆਂ ਨੂੰ ਗ਼ੈਰ-ਕਾਨੂੰਨੀ ਤਰੀਕੇ ਨਾਲ ਰੱਖਿਆ ਜਾ ਰਿਹਾ ਹੈ ਜਿਸ ਕਰ ਕੇ ਇਨ੍ਹਾਂ ਵਿਲੱਖਣ ਪੰਛੀਆਂ ਦੀ ਹੋਂਦ ਖਤਰੇ 'ਚ ਹੈ। ਰਜਿੰਦਰ ਦਾਸ ਰਿੰਕੂ ਨੇ ਦਸਿਆ ਕਿ ਪਿਛਲੇ ਸਮੇਂ ਦੌਰਾਨ ਸ਼ਹਿਰ ਵਿਚੋਂ ਮੋਰਾਂ ਦਾ ਵੱਡੇ ਪੱਧਰ 'ਤੇ ਸ਼ਿਕਾਰ ਹੋਇਆ ਹੈ। ਡਿਊਟੀ ਮੈਜਿਸਟ੍ਰੇਟ ਸੁਰੇਸ਼ ਕੁਮਾਰ ਨੇ ਪੰਛੀਆਂ ਦੀ ਤਸਕਰੀ ਦੇ ਮਾਮਲੇ ਦੀ ਪੜਤਾਲ ਲਈ ਮੁਲਜ਼ਮਾਂ ਨੂੰ 28 ਮਈ ਤਕ ਪੁਲਿਸ ਰਿਮਾਂਡ 'ਤੇ ਭੇਜਣ ਦਾ ਹੁਕਮ ਦਿਤਾ ਹੈ। ਪੁਲਿਸ ਨੇ ਅਦਾਲਤ ਨੂੰ ਦਸਿਆ ਕਿ ਉਹ ਤਸਕਰਾਂ ਦੀ ਸ਼ਨਾਖ਼ਤ ਕਰਨਾ ਚਾਹੁੰਦੀ ਹੈ ਜੋ ਪੰਛੀਆਂ ਦੀ ਬਾਹਰਲੇ ਸੂਬਿਆਂ ਵਿਚ ਤਸਕਰੀ ਕਰ ਰਹੇ ਹਨ। ਇਸ ਲਈ ਹੋਰ ਰਿਮਾਂਡ ਦੀ ਜ਼ਰੂਰਤ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement