31 ਮਈ ਤੱਕ ਕਣਕ ਦੀ ਖਰੀਦ ਜਾਰੀ : ਭਾਰਤ ਭੂਸ਼ਣ ਆਸ਼ੂ
Published : May 27, 2020, 6:37 pm IST
Updated : May 27, 2020, 6:37 pm IST
SHARE ARTICLE
Photo
Photo

ਪੰਜਾਬ ਦੇ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਇਥੇ ਕਿਹਾ ਕਿ ਸੂਬੇ ਵਿੱਚ ਕਣਕ ਦੀ ਖਰੀਦ ਭਾਰਤ ਸਰਕਾਰ ਦੇ ਹੁਕਮਾਂ ਅਨੁਸਾਰ 31 ਮਈ 2020 ਤੱਕ ਜਾਰੀ ਰਹੇਗੀ।

ਚੰਡੀਗੜ੍ਹ, 27 ਮਈ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਇਥੇ ਕਿਹਾ ਕਿ ਸੂਬੇ ਵਿੱਚ ਕਣਕ ਦੀ ਖਰੀਦ ਭਾਰਤ ਸਰਕਾਰ ਦੇ ਹੁਕਮਾਂ ਅਨੁਸਾਰ 31 ਮਈ 2020 ਤੱਕ ਜਾਰੀ ਰਹੇਗੀ। ਉਨ੍ਹਾਂ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਦੀ ਕਣਕ ਕਿਸੇ ਵੀ ਕਾਰਨ ਅਜੇ ਮੰਡੀ ਵਿੱਚ ਆਉਣ ਤੋਂ ਰਹਿ ਗਈ ਹੈ, ਉਹ ਕਿਸਾਨ 31 ਮਈ 2020 ਸ਼ਾਮ 6 ਵਜੇ ਤੋਂ ਪਹਿਲਾਂ ਤੱਕ ਆਪਣੀ ਕਣਕ ਦੀ ਫਸਲ ਮੰਡੀ ਵਿੱਚ ਵੇਚਣ ਲਈ ਲਿਆ ਸਕਦੇ ਹਨ।

PhotoPhoto

ਸ਼੍ਰੀ ਆਸ਼ੂ ਨੇ ਦੱਸਿਆ ਕਿ ਕੋਵਿਡ-19 ਕਾਰਨ ਇਸ ਵਾਰ ਸੂਬੇ ਵਿੱਚ ਕਣਕ ਦੀ ਖਰੀਦ ਸਬੰਧੀ ਸਿਹਤ ਵਿਭਾਗ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਕਈ ਤਰ੍ਹਾਂ ਦੇ ਨਿਯਮ ਲਾਗੂ ਕੀਤੇ ਗਏ ਸਨ ਤਾਂ ਜੋ ਕਰੋਨਾ ਵਾਇਰਸ ਤੋਂ ਕਿਸਾਨਾਂ, ਆੜ੍ਹਤੀਆਂ ਤੇ ਸਰਕਾਰੀ ਮੁਲਾਜ਼ਮਾਂ ਅਤੇ ਪੱਲੇਦਾਰਾਂ ਨੂੰ ਇਸ ਸੰਭਾਵੀ ਖਤਰੇ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਸਰਕਾਰ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕਰਨ ਵਿੱਚ ਸਰਕਾਰ ਦਾ ਪੂਰਾ ਸਹਿਯੋਗ ਕੀਤਾ ਹੈ,

Bharat Bhushan AshuBharat Bhushan Ashu

ਜਿਸ ਸਦਕਾ ਇਹ ਬਹੁਤ ਵੱਡ ਅਕਾਰੀ ਖਰੀਦ ਪ੍ਰੀਕਿਰਿਆ ਨੇਪਰੇ ਚੜ੍ਹਨ ਦੇ ਕਰੀਬ ਪਹੁੰਚੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਕੁੱਲ ਟੀਚੇ ਦਾ 96 ਫੀਸਦੀ ਕਣਕ ਖਰੀਦੀ ਜਾ ਚੁੱਕੀ ਹੈ ਅਤੇ ਇਸ ਸਬੰਧੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।

PhotoPhoto

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement