ਤਰਨਤਾਰਨ ਗੋਲੀਕਾਂਡ: ਪਰਿਵਾਰ ਨੇ ਚੌਂਕ 'ਚ ਲਾਸ਼ਾਂ ਰੱਖ ਕੇ ਲਾਇਆ ਧਰਨਾ
Published : May 27, 2021, 3:28 pm IST
Updated : May 27, 2021, 3:36 pm IST
SHARE ARTICLE
Family Protest in Tarn Taran
Family Protest in Tarn Taran

ਪੀੜਤ ਪਰਿਵਾਰ ਵੱਲੋਂ ਡੀਐਸਪੀ ਪੱਟੀ ਦੇ ਤਬਾਦਲੇ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ

ਤਰਨਤਾਰਨ (ਦਿਲਬਾਗ ਸਿੰਘ): ਜ਼ਿਲ੍ਹਾ ਤਰਨਤਾਰਨ ਦੇ ਪੱਟੀ ਵਿਚ ਹੋਈ ਫਾਇਰਿੰਗ ਵਿਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਅਤੇ ਅਕਾਲੀ ਆਗੂਆਂ ਵੱਲੋਂ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਚੌਂਕ ਵਿਚ ਰੱਖ ਕੇ ਧਰਨਾ ਲਗਾਇਆ ਗਿਆ। ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਪੱਟੀ ਦੇ ਕੁੱਲਾ ਚੌਂਕ ਵਿਖੇ ਚੱਕਾ ਜਾਮ ਕੀਤਾ ਗਿਆ।

Family Protest in Tarn TaranFamily Protest in Tarn Taran

ਇਸ ਦੌਰਾਨ ਪਰਿਵਾਰ ਨੇ ਮੰਗ ਕੀਤੀ ਕਿ ਡੀਐਸਪੀ ਪੱਟੀ ਦਾ ਤਬਾਦਲਾ ਕੀਤੀ ਜਾਵੇ ਅਤੇ ਕਾਤਲਾਂ ਦੀ ਗ੍ਰਿਫ਼ਤਾਰੀ ਕੀਤੀ ਜਾਵੇ। ਉਹਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਡੀਐਸਪੀ ਦਾ ਤਬਾਦਲਾ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ। ਇਸ ਮੌਕੇ ਅਕਾਲੀ ਆਗੂ ਨੇ ਕਿਹਾ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਪਾਰਟੀ ਦੇ ਦੋ ਵਰਕਰਾਂ ਦਾ ਕਤਲ ਹੋਇਆ ਹੈ। ਉਹਨਾਂ ਕਿਹਾ ਇਹ ਧਰਨਾ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ।

Family Protest in Tarn TaranFamily Protest in Tarn Taran

ਦੱਸ ਦਈਏ ਕਿ ਪੱਟੀ ਦੇ ਨਦੋਹਰ ਚੌਕ 'ਚ ਅੱਜ ਸਵੇਰੇ ਤਾਬੜ ਤੋੜ ਫਾਇਰਿੰਗ ਹੋਈ। ਇਸ ਦੌਰਾਨ ਪੱਟੀ ਵਾਸੀ ਅਮਨ ਫ਼ੌਜੀ ਅਤੇ ਪੂਰਨ  ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਘਟਨਾ ਵਿਚ ਇਕ ਹੋਰ ਵਿਅਕਤੀ ਸ਼ੇਰਾ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਇਲਾਜ ਲਈ ਭੇਜਿਆ ਗਿਆ।

Firing in Tarn TaranFiring in Tarn Taran

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਅਮਨਦੀਪ ਸਿੰਘ ਫੌਜੀ, ਪੂਰਨ ਸਿੰਘ ਅਤੇ ਜ਼ਖਮੀ ਸ਼ਮਸ਼ੇਰ ਸ਼ੇਰਾ ਪੀਰ ਬਾਬਾ ਬਹਾਰ ਸ਼ਾਹ ਦੀ ਦਰਗਾਹ 'ਤੇ ਮੱਥਾ ਟੇਕ ਕੇ ਵਾਪਸ ਆ ਰਹੇ ਸਨ, ਇਸ ਦੌਰਾਨ ਕਾਰ ਸਵਾਰ ਦੋ ਵਿਅਕਤੀਆਂ ਵਲੋਂ ਇਹਨਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement