ਨਸ਼ੇ ਦੇ ਦੈਂਤ ਨੇ ਇਕ ਹੋਰ ਘਰ ਚ ਵਿਛਾਏ ਸੱਥਰ, 32 ਸਾਲਾ ਵਿਅਕਤੀ ਦੀ ਓਵਰਡੋਜ਼ ਨਾਲ ਮੌਤ
Published : May 27, 2022, 6:16 pm IST
Updated : May 27, 2022, 6:16 pm IST
SHARE ARTICLE
death
death

ਲੁਧਿਆਣਾ ਦੇ ਪਿੰਡ ਸਾਈਆਂ ਕਲਾਂ ਦਾ ਰਹਿਣ ਵਾਲਾ ਸੀ ਮ੍ਰਿਤਕ ਨੌਜਵਾਨ

 

ਲੁਧਿਆਣਾ : ਪੰਜਾਬ ਵਿਚ ਹਰ ਦਿਨ ਨੌਜਵਾਨਾਂ ਦੀ ਨਸ਼ਿਆਂ ਦੀ ਓਵਰਡੋਜ਼ ਨਾਲ ਮੌਤ ਹੋ ਜਾਣ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ। ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧਦਾ ਹੀ ਜਾ ਰਿਹਾ ਹੈ ਤੇ ਇਸਦੀ ਭੇਂਟ ਚੜ੍ਹ ਰਹੇ ਹਨ ਨੌਜਵਾਨ।

 

Drug mafiaDrug 

 

ਅਜਿਹਾ ਹੀ ਇਕ ਮਾਮਲਾ ਲੁਧਿਆਣਾ ਦੇ ਪਿੰਡ ਸਾਈਆਂ ਕਲਾਂ ਤੋਂ ਸਾਹਮਣੇ ਆਇਆ ਹੈ। ਜਿਥੇ ਨਸ਼ੇ ਦੀ ਓਵਰਡੋਜ਼  ਕਰਨ ਨਾਲ 32 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਰਮਿੰਦਰ ਸਿੰਘ  ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੀ ਲਾਸ਼ ਪੈਟਰੋਲ ਪੰਪ ਦੇ ਬਾਥਰੂਮ ’ਚ ਪਈ ਮਿਲੀ।

Drug traffickingDrug 

 

ਉਸ ਦੀ ਲਾਸ਼ ਕੋਲੋਂ ਸਰਿੰਜ ਵੀ ਬਰਾਮਦ ਹੋਈ ਹੈ। ਸੂਚਨਾ ਤੋਂ ਬਾਅਦ ਮੌਕੇ ’ਤੇ ਥਾਣਾ ਸਦਰ ਦੇ ਅਧੀਨ ਚੌਕੀ ਮਰਾਡੋ ਦੀ ਪੁਲਿਸ ਪੁੱਜੀ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖਵਾ ਦਿੱਤੀ ਹੈ। ਇਸ ਮਾਮਲੇ ’ਚ ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਅਣਪਛਾਤੇ ’ਤੇ ਕੇਸ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਪਰਮਿੰਦਰ ਸਿੰਘ ਖੇਤੀਬਾੜੀ ਦਾ ਕੰਮ ਕਰਦਾ ਸੀ। 

DeathDeath

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement